16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਗੁਰੂ ਨਾਨਕ ਖ਼ਾਲਸਾ ਕਾਲਜ ਵਿਖੇ ਪੋਸਟਰ ਮੇਕਿੰਗ ਮੁਕਾਬਲੇ

ਸੁਲਤਾਨਪੁਰ ਲੋਧੀ, 14 ਸਤੰਬਰ (ਨਰੇਸ਼ ਹੈਪੀ)-ਗੁਰੂ ਨਾਨਕ ਖ਼ਾਲਸਾ ਕਾਲਜ ਸੁਲਤਾਨਪੁਰ ਲੋਧੀ ਵਿਚ ਕਾਲਜ ਦੇ ਕਾਰਜਕਾਰੀ ਪਿ੍ੰਸੀਪਲ ਪ੍ਰੋ. ਜਸਬੀਰ ਕੌਰ ਦੀ ਅਗਵਾਈ ਹੇਠ ਕਾਲਜ ਦੇ ਫ਼ੈਸ਼ਨ ਟੈਕਨਾਲੋਜੀ ਵਿਭਾਗ ਦੇ ਪ੍ਰੋ.

ਅਜੀਤ ਡੈਸਕ 16-09-2026
ਸੁਲਤਾਨਪੁਰ ਲੋਧੀ, 14 ਸਤੰਬਰ (ਨਰੇਸ਼ ਹੈਪੀ)-ਗੁਰੂ ਨਾਨਕ ਖ਼ਾਲਸਾ ਕਾਲਜ ਸੁਲਤਾਨਪੁਰ ਲੋਧੀ ਵਿਚ ਕਾਲਜ ਦੇ ਕਾਰਜਕਾਰੀ ਪਿ੍ੰਸੀਪਲ ਪ੍ਰੋ. ਜਸਬੀਰ ਕੌਰ ਦੀ ਅਗਵਾਈ ਹੇਠ ਕਾਲਜ ਦੇ ਫ਼ੈਸ਼ਨ ਟੈਕਨਾਲੋਜੀ ਵਿਭਾਗ ਦੇ ਪ੍ਰੋ. ਪ੍ਰਵੀਨ ਕੌਰ ਦੁਆਰਾ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ | ਇਸ ਮੌਕੇ ਵਿਦਿਆਰਥੀਆਂ ਨੇ ਆਪਣੀ ਕਲਾਤਮਕ ਪ੍ਰਤਿਭਾ, ਰਚਨਾਤਮਕ ਸੋਚ ਅਤੇ ਰੰਗਾਂ ਦੀ ਸੁੰਦਰ ਵਰਤੋਂ ਰਾਹੀਂ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਬਾਣੀ ਨਾਲ ਸੰਬੰਧਿਤ ਵੱਖ-ਵੱਖ ਪੋਸਟਰ ਤਿਆਰ ਕੀਤੇ | ਇਨ੍ਹਾਂ ਪੋਸਟਰ ਮੇਕਿੰਗ ਦੇ ਮੁਕਾਬਲੇ ਦੌਰਾਨ ਵਿਦਿਆਰਥਣ ਰਾਜਦੀਪ ਕੌਰ ਬੀ.ਏ ਭਾਗ ਤੀਜਾ ਪਹਿਲਾ ਸਥਾਨ, ਰਾਖੀ ਬੀ.ਏ ਭਾਗ ਤੀਜਾ ਨੇ ਦੂਜਾ ਸਥਾਨ ਅਤੇ ਏਕਮਜੋਤ ਬੀ.ਏ ਭਾਗ ਤੀਜਾ ਨੇ ਨੇ ਤੀਸਰਾ ਸਥਾਨ ਹਾਸਿਲ ਕੀਤਾ | ਮੁਕਾਬਲੇ ਵਿਚ ਵਿਦਿਆਰਥੀਆਂ ਨੇ ਬਹੁਤ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ | ਇਸ ਦੌਰਾਨ ਕਾਲਜ ਦੇ ਕਾਰਜਕਾਰੀ ਪਿ੍ੰਸੀਪਲ ਪ੍ਰੋ.ਜਸਬੀਰ ਕੌਰ ਨੇ ਕਿਹਾ ਕਿ ਇਹਨਾਂ ਮੁਕਾਬਲਿਆਂ ਨੇ ਵਿਦਿਆਰਥੀਆਂ ਨੂੰ ਗੁਰੂ ਰਵਿਦਾਸ ਜੀ ਦੀ ਬਾਣੀ ਅਤੇ ਵਿਚਾਰਧਾਰਾ ਨੂੰ ਗਹਿਰਾਈ ਨਾਲ ਸਮਝਣ ਅਤੇ ਆਪਣੇ ਵਿਚਾਰਾਂ ਨੂੰ ਕਲਾ ਰਾਹੀਂ ਪ੍ਰਗਟ ਕਰਨ ਦਾ ਮੌਕਾ ਪ੍ਰਦਾਨ ਕੀਤਾ | ਇਸ ਦੌਰਾਨ ਪ੍ਰੋਫੈਸਰ ਸੁਖਪਾਲ ਸਿੰਘ ਕੋਆਰਡੀਨੇਟਰ ਗਰਲਜ ਵਿੰਗ, ਪ੍ਰੋ. ਗੁਰਪ੍ਰੀਤ ਕੌਰ, ਪ੍ਰੋ. ਯੁਗਰਾਜ ਸਿੰਘ, ਪ੍ਰੋ. ਜਸਵੀਰ ਕੌਰ, ਪ੍ਰੋ. ਸੰਦੀਪ ਕੌਰ, ਪ੍ਰੋ. ਰਮਨ ਅਤੇ ਪ੍ਰੋ. ਰਮਨਪ੍ਰੀਤ ਕੌਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਦਾਣਾ ਮੰਡੀ ਢਿਲਵਾਂ ’ਚ ਅਗੇਤੇ ਝੋਨੇ ਦੀ ਫ਼ਸਲ ਦੀ ਤੇਜ਼ੀ ਨਾਲ ਹੋ ਰਹੀ ਆਮਦ ਕਿਸਾਨਾਂ ਨੇ ਸਰਕਾਰੀ ਖ੍ਰੀਦ ਜਲਦ ਸ਼ੁਰੂ ਕਰ... ਅਗਲੀ ਖ਼ਬਰ ਦੇਸ਼ ਦੇ ਨਵ-ਨਿਰਮਾਣ ’ਚ ਇੰਜ. ਵਿਸ਼ਵੇਸ਼ਵਰੀਆ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ-ਪ੍ਰੋ. ਅਰਵਿੰਦ ਕੁਮਾਰ ਬੰਸਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।