19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

‘ ਨੈਕਸਟਜਨ ਪੋਰਟਲ’ ਬਾਰੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਵਿਸ਼ੇਸ਼ ਸਿਖਲਾਈ ਦਿੱਤੀ

ਕਪੂਰਥਲਾ, 17 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਆਗਾਮੀ ਵਿਧਾਨ ਸਭਾ ਦੀਆਂ ਚੋਣਾਂ ਲਈ ਮਨੁੱਖੀ ਸ਼ਕਤੀ ਪ੍ਰਬੰਧਨ ਸੰਬੰਧੀ ‘ਨੈਕਸਟਜਨ ਪੋਰਟਲ’ ਦੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਕੇਂਦਰ ਤੇ ਰਾਜ ਸਰਕਾਰ ਦੇ ਵਿਭਾਗਾਂ ਦੇ ਮੁਖੀਆਂ ਲਈ ਇਕ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਸਹਾਇਕ ਕਮਿਸ਼ਨਰ ਰਵਿੰਦਰ ਸਿੰਘ ਅਰੋੜਾ ਤੇ ਐਨ. ਆਈ.

ਅਜੀਤ ਡੈਸਕ 18-09-2026
ਕਪੂਰਥਲਾ, 17 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਆਗਾਮੀ ਵਿਧਾਨ ਸਭਾ ਦੀਆਂ ਚੋਣਾਂ ਲਈ ਮਨੁੱਖੀ ਸ਼ਕਤੀ ਪ੍ਰਬੰਧਨ ਸੰਬੰਧੀ ‘ਨੈਕਸਟਜਨ ਪੋਰਟਲ’ ਦੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਕੇਂਦਰ ਤੇ ਰਾਜ ਸਰਕਾਰ ਦੇ ਵਿਭਾਗਾਂ ਦੇ ਮੁਖੀਆਂ ਲਈ ਇਕ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਸਹਾਇਕ ਕਮਿਸ਼ਨਰ ਰਵਿੰਦਰ ਸਿੰਘ ਅਰੋੜਾ ਤੇ ਐਨ.ਆਈ.ਸੀ. ਦੇ ਜ਼ਿਲ੍ਹਾ ਇਨਫੋਰਮੈਟਿਕਸ ਅਫ਼ਸਰ ਸਾਹਿਲ ਖੱਤਰੀ ਦੀ ਦੇਖ ਰੇਖ ਹੇਠ ਕਰਵਾਇਆ ਗਿਆ | ਇਸ ਮੌਕੇ ਜਗਦੀਪ ਸਿੰਘ ਜੰਮੂ ਨੇ ਸਿਖਲਾਈ ਪ੍ਰੋਗਰਾਮ ਵਿਚ ਭਾਗ ਲੈਣ ਵਾਲੇ ਅਧਿਕਾਰੀਆਂ ਨੂੰ ਚੋਣ ਡਿਊਟੀਆਂ ਲਈ ਨੈਕਸਟਜਨ ਪੋਰਟਲ ਦੀ ਵਰਤੋਂ ਅਤੇ ਮਨੁੱਖੀ ਸ਼ਕਤੀ ਦੇ ਪ੍ਰਬੰਧਨ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ | ਇਸ ਮੌਕੇ ਬੋਲਦਿਆਂ ਸਹਾਇਕ ਕਮਿਸ਼ਨਰ ਰਵਿੰਦਰ ਸਿੰਘ ਅਰੋੜਾ ਨੇ ਸਮੂਹ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਸਾਰੇ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਡਾਟੇ ਦੀ ਪੋਰਟਲ ’ਤੇ ਮੁਕੰਮਲ ਐਂਟਰੀ ਯਕੀਨੀ ਬਣਾਉਣ | ਇਸ ਮੌਕੇ ਸਾਹਿਲ ਖੱਤਰੀ ਨੇ ਨੈਕਸਟਜਨ ਮੈਨ ਪਾਵਰ ਮੈਨੇਜਮੈਂਟ ਸੰਬੰਧੀ ਮੈਨ ਪਾਵਰ ਨਾਲ ਸੰਬੰਧਿਤ ਸਵਾਲਾਂ ਦੇ ਜਵਾਬ ਦੇ ਕੇ ਉਨ੍ਹਾਂ ਦੇ ਮਨਾਂ ਵਿਚ ਉਪਜੇ ਸ਼ੰਕਿਆਂ ਦਾ ਨਿਪਟਾਰਾ ਕੀਤਾ | ਚੋਣ ਤਹਿਸੀਲਦਾਰ ਅਮਰਿੰਦਰ ਸਿੰਘ ਨੇ ਦੱਸਿਆ ਕਿ ਇਸ ਸਿਖਲਾਈ ਦਾ ਮੁੱਖ ਮੰਤਵ ਆਗਾਮੀ ਵਿਧਾਨ ਸਭਾ ਚੋਣਾਂ ਲਈ ਸੁਚਾਰੂ, ਕੁਸ਼ਲ ਤੇ ਤਕਨਾਲੋਜੀ ਆਧਾਰਿਤ ਮਨੁੱਖੀ ਸ਼ਕਤੀ ਪ੍ਰਬੰਧਨ ਨੂੰ ਯਕੀਨੀ ਬਣਾਉਣਾ ਹੈ | ਇਸ ਮੌਕੇ ਜ਼ਿਲ੍ਹਾ ਕੋਆਰਡੀਨੇਟਰ ਸੁਨੀਲ ਬਜਾਜ, ਰਾਜਬੀਰ ਸਿੰਘ, ਕੁਲਵਿੰਦਰ ਸਿੰਘ, ਕੰਚਨ ਨਾਗੀ, ਸੰਦੀਪ ਸਿੰਘ ਨੇ ਵੀ ਸਿਖਲਾਈ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਵਿਚ ਯੋਗਦਾਨ ਪਾਇਆ |
ਪਿਛਲੀ ਖ਼ਬਰ ਬਲਾਕ ਸੰਮਤੀ ਜ਼ੋਨ ਫੱਤੂਢੀਂਗਾ ਦੀ ਨਵੀਂ ਕਮਾਨ ਮਨਵੀਰ ਕੌਰ ਦੇ ਹੱਥ, ਹੋਈ ਸ਼ਾਨਦਾਰ ਤਾਜਪੋਸ਼ੀ ਅਗਲੀ ਖ਼ਬਰ ਸਰਕਾਰੀ ਹਾਈ ਸਕੂਲ ਸੰਗੋਜਲਾ ਦੀ ਚਾਰਦੀਵਾਰੀ ਦਾ ਕੀਤਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।