19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਡਾ. ਅੰਬੇਡਕਰ ਦੀ ਮੂਰਤੀ ਨਾਲ ਛੇੜਛਾੜ ਦੇ ਵਿਰੋਧ ’ਚ ਯੁਵਾ ਵਿਕਾਸ ਮੋਰਚਾ ਵਲੋਂ ਰੋਸ ਪ੍ਰਦਰਸ਼ਨ

ਫਗਵਾੜਾ, 17 ਸਤੰਬਰ (ਹਰਜੋਤ ਸਿੰਘ ਚਾਨਾ)- ਹੁਸ਼ਿਆਰਪੁਰ ਜ਼ਿਲ੍ਹੇ ਦੇ ਬਾੜੀਆ ਕਲਾਂ ਵਿਖੇ ਡਾ. ਬੀ.

ਅਜੀਤ ਡੈਸਕ 18-09-2026
ਫਗਵਾੜਾ, 17 ਸਤੰਬਰ (ਹਰਜੋਤ ਸਿੰਘ ਚਾਨਾ)- ਹੁਸ਼ਿਆਰਪੁਰ ਜ਼ਿਲ੍ਹੇ ਦੇ ਬਾੜੀਆ ਕਲਾਂ ਵਿਖੇ ਡਾ. ਬੀ.ਆਰ ਅੰਬੇਡਕਰ ਦੀ ਮੂਰਤੀ ਨਾਲ ਛੇੜਛਾੜ ਤੇ ਨੁਕਸਾਨ ਪਹੁੰਚਾਉਣ ਦੇ ਵਿਰੋਧ ’ਚ ਯੁਵਾ ਵਿਕਾਸ ਮੋਰਚਾ ਵਲੋਂ ਇੱਥੇ ਰੈਸਟ ਹਾਊਸ ਨੇੜੇ ਹਰਗੋਬਿੰਦ ਨਗਰ ਚੌਕ ‘ਚ ਰੋਸ ਪ੍ਰਦਰਸ਼ਨ ਕੀਤਾ ਗਿਆ | ਪ੍ਰਦਰਸ਼ਨ ਦੀ ਅਗਵਾਈ ਯੁਵਾ ਵਿਕਾਸ ਮੋਰਚਾ ਦੇ ਪ੍ਰਧਾਨ ਅਨੂ ਸਹੋਤਾ ਨੇ ਕੀਤੀ | ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਡਾ. ਅੰਬੇਡਕਰ ਦਾ ਅਪਮਾਨ ਅਨੁਸੂਚਿਤ ਜਾਤੀ ਭਾਈਚਾਰਾ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕਰੇਗਾ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਤੇ ਪੰਜਾਬ ਦੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ | ਇਸ ਤੋਂ ਬਾਅਦ ਪ੍ਰਦਰਸ਼ਨਕਾਰੀ ਹੁਸ਼ਿਆਰਪੁਰ ਦੇ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਦੇ ਦਫ਼ਤਰ ਦਾ ਘਿਰਾਓ ਕਰਨ ਲਈ ਰਵਾਨਾ ਹੋਏ, ਪਰ ਪੁਲਿਸ ਨੇ ਉਨ੍ਹਾਂ ਨੂੰ ਅੱਗੇ ਜਾਣ ਤੋਂ ਰੋਕ ਦਿੱਤਾ | ਇਸ ਮਗਰੋਂ ਪ੍ਰਦਰਸ਼ਨਕਾਰੀਆਂ ਨੇ ਹਰਗੋਬਿੰਦ ਨਗਰ ਚੌਕ ਵਿਚ ਧਰਨਾ ਦੇ ਕੇ ਨਾਅਰੇਬਾਜ਼ੀ ਕੀਤੀ | ਇਸ ਮੌਕੇ ਯੁਵਾ ਵਿਕਾਸ ਮੋਰਚਾ ਦੇ ਮੀਤ ਪ੍ਰਧਾਨ ਅਸ਼ਵਨੀ ਸਾਹੋਤਾ, ਕਾਂਗਰਸ ਐੱਸਸੀ ਵਿੰਗ ਕਪੂਰਥਲਾ ਦੇ ਜ਼ਿਲ੍ਹਾ ਪ੍ਰਧਾਨ ਕਰਮਜੀਤ ਸਿੰਘ ਬਿੱਟੂ, ਅਮਰਦੀਪ ਧੰਧਾ ਸਮੇਤ ਹੋਰ ਆਗੂ ਤੇ ਵਰਕਰ ਹਾਜ਼ਰ ਸਨ |
ਪਿਛਲੀ ਖ਼ਬਰ ਫਗਵਾੜਾ ਸ਼ੂਗਰ ਮਿੱਲ ਦਾ ਜੇਕਰ ਪੰਜਾਬ ਸਰਕਾਰ ਨੇ ਪੈਸਾ ਨਾ ਦਿੱਤਾ ਤਾਂ ਸ਼ੋ੍ਮਣੀ ਅਕਾਲੀ ਦਲ ਕਿਸਾਨਾਂ ਨਾਲ ਲੰਬਾ ਸੰਘਰਸ਼... ਅਗਲੀ ਖ਼ਬਰ ਪ੍ਰਧਾਨ ਮੰਤਰੀ ਦੇ ਜਨਮ ਦਿਨ ਦੇ ਸਬੰਧ ’ਚ ਸਟੇਟ ਗੁਰਦੁਆਰਾ ਸਾਹਿਬ ’ਚ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।