19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਫਗਵਾੜਾ ਸ਼ੂਗਰ ਮਿੱਲ ਦਾ ਜੇਕਰ ਪੰਜਾਬ ਸਰਕਾਰ ਨੇ ਪੈਸਾ ਨਾ ਦਿੱਤਾ ਤਾਂ ਸ਼ੋ੍ਮਣੀ ਅਕਾਲੀ ਦਲ ਕਿਸਾਨਾਂ ਨਾਲ ਲੰਬਾ ਸੰਘਰਸ਼ ਉਲੀਕੇਗੀ-ਚੰਦੀ,ਖੁਰਾਣਾ

ਫਗਵਾੜਾ, 17 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਪੰਜਾਬ ਸਰਕਾਰ ਫਗਵਾੜਾ ਸ਼ੂਗਰ ਮਿੱਲ ਦਾ ਬਕਾਇਆ ਕਿਸਾਨਾਂ ਨੂੰ ਨਾ ਦੇਣ ’ਚ ਇਹ ਸਾਬਿਤ ਹੋ ਰਿਹਾ ਹੈ ਕਿ ‘ਆਪ’ ਸਰਕਾਰ ਕਿਸਾਨ ਵਿਰੋਧੀ ਹੈ ਅਤੇ ਪੰਜਾਬ ਦੇ ਕਿਸਾਨਾਂ ਨੂੰ ਕਿਸ ਤਰ੍ਹਾਂ ਖ਼ਤਮ ਕਰਨਾ ਹੈ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੁੱਖ ਏਜੰਡਾ ਲੱਗਦਾ ਹੈ | ਇਸ ਸੰਬੰਧੀ ਸ਼ੋ੍ਮਣੀ ਅਕਾਲੀ ਦਲ ਦਿਹਾਤੀ ਦੇ ਹਲਕਾ ਇੰਚਾਰਜ ਰਜਿੰਦਰ ਸਿੰਘ ਚੰਦੀ ਅਤੇ ਸ਼ਹਿਰੀ ਨੇ ਹਲਕਾ ਇੰਚਾਰਜ ਰਣਜੀਤ ਸਿੰਘ ਖੁਰਾਣਾ ਦੀ ਅਗਵਾਈ ’ਚ ਇੱਕ ਮੰਗ ਪੱਤਰ ਐਸ. ਡੀ.

ਫਗਵਾੜਾ ਦੇ ਸ਼ੋ੍ਮਣੀ ਅਕਾਲੀ ਦਲ ਦੇ ਦਿਹਾਤੀ ਹਲਕਾ ਇੰਚਾਰਜ ਰਜਿੰਦਰ ਸਿੰਘ ਚੰਦੀ, ਸ਼ਹਿਰੀ ਹਲਕਾ ਇੰਚਾਰਜ ਰਣਜੀਤ ਸਿੰਘ ਖੁਰਾਣਾ, ਕਿਸਾਨਾਂ ਅਤੇ ਪਾਰਟੀ ਆਗੂਆਂ ਨਾਲ ਐਸ.ਡੀ.ਐਮ. ਨੂੰ ਮੰਗ ਪੱਤਰ ਦਿੰਦੇ ਹੋਏ | ਤਸਵੀਰ: ਵਾਲੀਆ 18-09-2026
ਫਗਵਾੜਾ, 17 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਪੰਜਾਬ ਸਰਕਾਰ ਫਗਵਾੜਾ ਸ਼ੂਗਰ ਮਿੱਲ ਦਾ ਬਕਾਇਆ ਕਿਸਾਨਾਂ ਨੂੰ ਨਾ ਦੇਣ ’ਚ ਇਹ ਸਾਬਿਤ ਹੋ ਰਿਹਾ ਹੈ ਕਿ ‘ਆਪ’ ਸਰਕਾਰ ਕਿਸਾਨ ਵਿਰੋਧੀ ਹੈ ਅਤੇ ਪੰਜਾਬ ਦੇ ਕਿਸਾਨਾਂ ਨੂੰ ਕਿਸ ਤਰ੍ਹਾਂ ਖ਼ਤਮ ਕਰਨਾ ਹੈ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੁੱਖ ਏਜੰਡਾ ਲੱਗਦਾ ਹੈ | ਇਸ ਸੰਬੰਧੀ ਸ਼ੋ੍ਮਣੀ ਅਕਾਲੀ ਦਲ ਦਿਹਾਤੀ ਦੇ ਹਲਕਾ ਇੰਚਾਰਜ ਰਜਿੰਦਰ ਸਿੰਘ ਚੰਦੀ ਅਤੇ ਸ਼ਹਿਰੀ ਨੇ ਹਲਕਾ ਇੰਚਾਰਜ ਰਣਜੀਤ ਸਿੰਘ ਖੁਰਾਣਾ ਦੀ ਅਗਵਾਈ ’ਚ ਇੱਕ ਮੰਗ ਪੱਤਰ ਐਸ. ਡੀ. ਐਮ. ਫਗਵਾੜਾ ਨੂੰ ਦਿੱਤਾ, ਜਿਸ ਵਿਚ ਇਹ ਮੰਗ ਕੀਤੀ ਗਈ ਕਿ ਫਗਵਾੜਾ ਸ਼ੂਗਰ ਮਿੱਲ ਦਾ 2022 ਦਾ ਲਗਭਗ 28 ਕਰੋੜ ਅਤੇ ਪਿਛਲੇ ਵਰ੍ਹੇ ਦਾ ਲਗਭਗ 17 ਕਰੋੜ ਰੁਪਏ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਖ਼ੁਦ ਦੇਣ ਅਤੇ ਮਿੱਲ ਮਾਲਕਾਂ ਤੋਂ ਦਿਵਾਉਣ ਦਾ ਵਾਅਦਾ ਕੀਤਾ ਸੀ ਪਰ ਉਸ ਸਬੰਧੀ ਕੋਈ ਵੀ ਕਾਰਵਾਈ ਨਹੀਂ ਹੋਈ | ਚੰਦੀ ਅਤੇ ਖੁਰਾਣਾ ਨੇ ਕਿਹਾ ਕਿ ਸ਼ੋ੍ਮਣੀ ਅਕਾਲੀ ਦਲ ਦੇ ਰਾਜ ਵਿਚ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਸਾਨ ਹਿਤੈਸ਼ੀ ਹੋਣ ਦਾ ਸਬੂਤ ਦਿੰਦਿਆਂ 341 ਕਰੋੜ ਰੁਪਏ ਕਿਸਾਨਾਂ ਲਈ ਚਾਰ ਸ਼ੂਗਰ ਮਿੱਲਾਂ ਨੂੰ ਦਿੱਤਾ ਸੀ ਜਿਨ੍ਹਾਂ ਵਿਚ ਖੰਨਾ, ਫਗਵਾੜਾ, ਮੁਕੇਰੀਆਂ ਅਤੇ ਬੁੱਟਰ ਮਿੱਲ ਸ਼ਾਮਿਲ ਹੈ | ਉਨ੍ਹਾਂ ਨੇ ਕਿਹਾ ਕਿ ਜੇਕਰ ਕਿਸਾਨਾਂ ਦੇ ਪੈਸੇ ਜਲਦੀ ਨਾ ਦਿੱਤੇ ਗਏ ਤਾਂ ਸ਼ੋ੍ਮਣੀ ਅਕਾਲੀ ਦਲ ਲੰਬਾ ਸੰਘਰਸ਼ ਕਰਨ ਲਈ ਮਜਬੂਰ ਹੋਵੇਗਾ | ਇਸ ਮੌਕੇ ਸਰੂਪ ਸਿੰਘ ਖਲਵਾੜਾ, ਅਵਤਾਰ ਸਿੰਘ ਭੁੰਗਰਨੀ, ਅਵਤਾਰ ਸਿੰਘ ਮੰਗੀ, ਰਣਜੀਤ ਸਿੰਘ ਜੀਤੀ, ਗੁਰਦੀਪ ਸਿੰਘ ਖੇੜਾ, ਕੁਲਵਿੰਦਰ ਸਿੰਘ ਕਿੰਦਾ, ਮੱਸਾ ਸਿੰਘ, ਜਸਵਿੰਦਰ ਸਿੰਘ ਭਗਤਪੁਰਾ, ਸੁਖਦੀਪ ਵਾਲੀਆ, ਸਰਬਜੀਤ ਕਾਕਾ, ਬਲਜਿੰਦਰ ਸਿੰਘ ਠੇਕੇਦਾਰ, ਸਰਬਜੀਤ ਕੌਰ, ਸੁਰਿੰਦਰ ਸਿੰਘ ਰਾਵਲਪਿੰਡੀ, ਗੁਰਮੀਤ ਸਿੰਘ, ਸ਼ਿੰਗਾਰਾ ਸਿੰਘ, ਜੋਗਾ ਸਿੰਘ, ਮਹਿੰਦਰ ਸਿੰਘ, ਅਜਾਇਬ ਸਿੰਘ, ਲਖਵਿੰਦਰ ਸਿੰਘ ਮਹੇੜੂ, ਬਿੰਦਰ ਸਿੰਘ ਰਾਵਲਪਿੰਡੀ, ਅਮਰਜੀਤ ਸਿੰਘ ਮਹੇੜੂ, ਗਿਆਨ ਸਿੰਘ ਖੇੜਾ, ਰਣਜੀਤ ਸਿੰਘ ਹਰਦਾਸਪੁਰ, ਬਲਵੀਰ ਸਿੰਘ ਖਲਵਾੜਾ, ਬਹਾਦਰ ਸਿੰਘ ਸੰਗਤਪੁਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਡੇਰਾ ਬਾਬਾ ਭਾਈ ਹਰਜੀ ਸਾਹਿਬ ਖੁਖਰੈਣ ਵਿਖੇ ਸੰਗਰਾਂਦ ਦਾ ਦਿਹਾੜਾ ਮਨਾਇਆ ਅਗਲੀ ਖ਼ਬਰ ਡਾ. ਅੰਬੇਡਕਰ ਦੀ ਮੂਰਤੀ ਨਾਲ ਛੇੜਛਾੜ ਦੇ ਵਿਰੋਧ ’ਚ ਯੁਵਾ ਵਿਕਾਸ ਮੋਰਚਾ ਵਲੋਂ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।