20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਬਾਬਾ ਬੁੱਢਾ ਸਾਹਿਬ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਪ੍ਰੇਮ ਪ੍ਰਕਾਸ਼ ’ਚ ਗੁਰਮਤਿ ਸਮਾਗਮ ਅੱਜ

ਕਪੂਰਥਲਾ, 19 ਸਤੰਬਰ (ਅਮਰਜੀਤ ਕੋਮਲ)-ਬਾਬਾ ਬੁੱਢਾ ਸਾਹਿਬ ਦੇ ਜਨਮ ਦਿਹਾੜੇ ਨੂੰ ਸਮਰਪਿਤ 30ਵਾਂ ਗੁਰਮਤਿ ਸਮਾਗਮ ਗੁਰਦੁਆਰਾ ਪ੍ਰੇਮ ਪ੍ਰਕਾਸ਼ ਸਾਹਿਬ ਨੇੜੇ ਕਾਲਾ ਸੰਘਿਆਂ ਫਾਟਕ ਨਕੋਦਰ ਰੋਡ ਕਪੂਰਥਲਾ ਵਿਖੇ 20 ਸਤੰਬਰ ਦਿਨ ਐਤਵਾਰ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਬਾਬਾ ਲੀਡਰ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਗੁਰਸਰ ਸਾਹਿਬ ਸੈਫਲਾਬਾਦ ਤੇ ਗੁਰਦੁਆਰਾ ਟਾਹਲੀ ਸਾਹਿਬ ਬਲੇਰਖਾਨਪੁਰ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ, ਸ਼ਹਿਰ,ਇਲਾਕਾ ਤੇ ਐਨ. ਆਰ.

ਅਜੀਤ ਡੈਸਕ 20-09-2026
ਕਪੂਰਥਲਾ, 19 ਸਤੰਬਰ (ਅਮਰਜੀਤ ਕੋਮਲ)-ਬਾਬਾ ਬੁੱਢਾ ਸਾਹਿਬ ਦੇ ਜਨਮ ਦਿਹਾੜੇ ਨੂੰ ਸਮਰਪਿਤ 30ਵਾਂ ਗੁਰਮਤਿ ਸਮਾਗਮ ਗੁਰਦੁਆਰਾ ਪ੍ਰੇਮ ਪ੍ਰਕਾਸ਼ ਸਾਹਿਬ ਨੇੜੇ ਕਾਲਾ ਸੰਘਿਆਂ ਫਾਟਕ ਨਕੋਦਰ ਰੋਡ ਕਪੂਰਥਲਾ ਵਿਖੇ 20 ਸਤੰਬਰ ਦਿਨ ਐਤਵਾਰ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਬਾਬਾ ਲੀਡਰ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਗੁਰਸਰ ਸਾਹਿਬ ਸੈਫਲਾਬਾਦ ਤੇ ਗੁਰਦੁਆਰਾ ਟਾਹਲੀ ਸਾਹਿਬ ਬਲੇਰਖਾਨਪੁਰ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ, ਸ਼ਹਿਰ,ਇਲਾਕਾ ਤੇ ਐਨ.ਆਰ.ਆਈ. ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਸਮਾਗਮ ਵਿਚ 20 ਸਤੰਬਰ ਨੂੰ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣਗੇ | ਉਪਰੰਤ 10 ਵਜੇ ਧਾਰਮਿਕ ਦੀਵਾਨ ਸਜਾਇਆ ਜਾਵੇਗਾ ਜਿਸ ਵਿਚ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੁਖਜਿੰਦਰ ਸਿੰਘ ਮੋਨੀ, ਗੁਰਦੁਆਰਾ ਟਾਹਲੀ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਸਵਿੰਦਰ ਸਿੰਘ, ਉੱਘੇ ਕਵੀਸ਼ਰ ਭਾਈ ਗੁਰਮੁਖ ਸਿੰਘ ਐਮ.ਏ. ਤੇ ਉੱਘੇ ਕਥਾਵਾਚਕ ਭਾਈ ਦਿਲਬਾਗ ਸਿੰਘ ਬਲੇਰ ਸੰਗਤਾਂ ਨੂੰ ਗੁਰੂ ਜੱਸ ਸਰਵਣ ਕਰਵਾਉਣਗੇ | ਉਨ੍ਹਾਂ ਕਿਹਾ ਕਿ ਸਮਾਗਮ ਵਿਚ ਇਲਾਕੇ ਦੇ ਮਹਾਂ ਪੁਰਸ਼, ਧਾਰਮਿਕ ਤੇ ਸਮਾਜਿਕ ਸ਼ਖ਼ਸੀਅਤਾਂ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਣਗੀਆਂ | ਬਾਬਾ ਲੀਡਰ ਸਿੰਘ ਨੇ ਦੱਸਿਆ ਕਿ ਸਮਾਗਮ ਮੌਕੇ ਜੋੜਿਆਂ ਤੇ ਗੱਡੀ ਸਟੈਂਡ ਦੀ ਸੇਵਾ ਗੁਰੂ ਹਰਿਗੋਬਿੰਦ ਸਾਹਿਬ ਸੇਵਕ ਜਥਾ ਗੁਰਦੁਆਰਾ ਗੁਰਸਰ ਸਾਹਿਬ ਸੈਫਲਾਬਾਦ ਵਲੋਂ ਕੀਤੀ ਜਾਵੇਗੀ | ਅੱਜ ਗੁਰਦੁਆਰਾ ਸਾਹਿਬ ਵਿਚ ਅਕਾਲੀ ਦਲ ਵਾਰਿਸ ਪੰਜਾਬ ਦੇ ਕਪੂਰਥਲਾ ਹਲਕੇ ਦੇ ਇੰਚਾਰਜ ਭਾਈ ਜਗਜੀਤ ਸਿੰਘ ਧਾਲੀਵਾਲ ਗੁਰੂ ਘਰ ਵਿਚ ਨਤਮਸਤਕ ਹੋਏ ਤੇ ਉਨ੍ਹਾਂ ਬਾਬਾ ਲੀਡਰ ਸਿੰਘ ਤੋਂ ਆਸ਼ੀਰਵਾਦ ਲਿਆ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਭਾਈ ਜਗਜੀਤ ਸਿੰਘ ਧਾਲੀਵਾਲ ਤੇ ਹੋਰ ਸੰਗਤਾਂ ਨੂੰ ਸਿਰੋਪਾ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਭਾਈ ਕਰਮਜੀਤ ਸਿੰਘ, ਭਾਈ ਮੰਗਲ ਸਿੰਘ ਸੈਫਲਾਬਾਦ, ਬਾਬਾ ਇੰਦਰਪਾਲ ਸਿੰਘ ਤੇ ਹੋਰ ਸੰਗਤਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ |
ਪਿਛਲੀ ਖ਼ਬਰ ਇੰਜ . ਜੀਤ ਸਿੰਘ ਦੀ ਸੇਵਾ ਮੁਕਤੀ ਨੂੰ ਸਮਰਪਿਤ 6 ਵੀਂ ਲਾਇਬ੍ਰੇਰੀ ਦਾ ਉਦਘਾਟਨ ਲਾਇਬ੍ਰੇਰੀ ਖੋਲ੍ਹਣ ਦਾ ਮੁੱਖ ਮਕਸਦ ਬਾਬ... ਅਗਲੀ ਖ਼ਬਰ ਰਿਸ਼ਤੇਦਾਰਾਂ ਨੂੰ ਮਿਲਣ ਆਏ ਨੌਜਵਾਨ ਦੀ ਸ਼ੱਕੀ ਹਾਲਾਤਾਂ ’ ਚ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।