20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਇੰਜ . ਜੀਤ ਸਿੰਘ ਦੀ ਸੇਵਾ ਮੁਕਤੀ ਨੂੰ ਸਮਰਪਿਤ 6 ਵੀਂ ਲਾਇਬ੍ਰੇਰੀ ਦਾ ਉਦਘਾਟਨ ਲਾਇਬ੍ਰੇਰੀ ਖੋਲ੍ਹਣ ਦਾ ਮੁੱਖ ਮਕਸਦ ਬਾਬਾ ਸਾਹਿਬ ਦੇ ਸੰਦੇਸ਼ ਨੂੰ ਘਰ - ਘਰ ਤੱਕ ਪਹੁੰਚਾਉਣਾ - ਬੀ . ਐਲ . ਬੈਰਵਾ , ਜੀਤ ਸਿੰਘ

ਹੁਸੈਨਪੁਰ, 19 ਸਤੰਬਰ (ਤਰਲੋਚਨ ਸਿੰਘ ਸੋਢੀ)-ਭਾਰਤੀ ਸਮਾਜ ਨਿਰਮਾਣ ਸੰਘ ਰੇਲ ਕੋਚ ਫ਼ੈਕਟਰੀ ਕਪੂਰਥਲਾ ਵਲੋਂ ਐਸ. ਸੀ.

ਅਜੀਤ ਡੈਸਕ 20-09-2026
ਹੁਸੈਨਪੁਰ, 19 ਸਤੰਬਰ (ਤਰਲੋਚਨ ਸਿੰਘ ਸੋਢੀ)-ਭਾਰਤੀ ਸਮਾਜ ਨਿਰਮਾਣ ਸੰਘ ਰੇਲ ਕੋਚ ਫ਼ੈਕਟਰੀ ਕਪੂਰਥਲਾ ਵਲੋਂ ਐਸ. ਸੀ. ਐਸ. ਟੀ. ਰੇਲਵੇ ਇੰਪਲਾਈਜ਼ ਐਸੋਸੀਏਸ਼ਨ ਦੇ ਜ਼ੋਨਲ ਪ੍ਰਧਾਨ ਅਤੇ ਭਾਰਤੀ ਸਮਾਜ ਨਿਰਮਾਣ ਸੰਘ ਪੰਜਾਬ ਦੇ ਪ੍ਰਧਾਨ ਇੰਜੀਨੀਅਰ ਜੀਤ ਸਿੰਘ ਦੀ ਸੇਵਾ ਮੁਕਤੀ ਨੂੰ ਸਮਰਪਿਤ ਬਾਬਾ ਸਾਹਿਬ ਡਾ. ਬੀ. ਆਰ. ਅੰਬੇਡਕਰ 6ਵੀਂ ਲਾਇਬ੍ਰੇਰੀ ਪਿੰਡ ਬੂਲਪੁਰ ਵਿਖੇ ਸਥਾਪਿਤ ਕੀਤੀ ਗਈ | ਜਿਸ ਦਾ ਉਦਘਾਟਨ ਬੀ. ਐਲ. ਬੈਰਵਾ ਨੈਸ਼ਨਲ ਪ੍ਰਧਾਨ ਏ. ਆਈ. ਐਸ. ਸੀ. ਅਤੇ ਇੰਜੀਨੀਅਰ ਜੀਤ ਸਿੰਘ ਵਲੋਂ ਸਾਂਝੇ ਤੌਰ ਤੇ ਕੀਤਾ ਗਿਆ | ਇਸ ਦੌਰਾਨ ਬੀ. ਐਲ. ਬੈਰਵਾ ਨੈਸ਼ਨਲ ਪ੍ਰਧਾਨ ਏ. ਆਈ. ਐਸ. ਸੀ. ਨੇ ਕਿਹਾ ਕਿ ਇਸ ਪਿੰਡ ਵਿਚ ਲਾਇਬ੍ਰੇਰੀ ਖੋਲ੍ਹਣ ਦਾ ਮੁੱਖ ਮਕਸਦ ਸਕੂਲ ਪੜ੍ਹਦੇ ਵਿਦਿਆਰਥੀਆਂ ਅਤੇ ਨੌਜਵਾਨ ਵਰਗ ਨੂੰ ਸਿੱਖਿਆ ਪ੍ਰਾਪਤ ਵਿਚ ਸਹਾਇਤਾ ਕਰਨਾ ਹੈ | ਉਨ੍ਹਾਂ ਕਿਹਾ ਕਿ ਸਿੱਖਿਆ ਉਹ ਹਥਿਆਰ ਹੈ, ਜਿਸ ਨਾਲ ਗਰੀਬ ਤੋਂ ਗਰੀਬ ਬੱਚਾ ਵੀ ਪੜ੍ਹਕੇ ਵੱਡੇ ਤੋਂ ਵੱਡਾ ਅਫ਼ਸਰਸ਼ਾਹੀ ਦਾ ਅਹੁਦਾ ਪ੍ਰਾਪਤ ਕਰ ਸਕਦਾ ਹੈ | ਇਸ ਦੌਰਾਨ ਐਸ. ਸੀ. ਐਸ. ਟੀ. ਰੇਲਵੇ ਇੰਪਲਾਈਜ਼ ਐਸੋਸੀਏਸ਼ਨ ਦੇ ਜ਼ੋਨਲ ਪ੍ਰਧਾਨ ਇੰਜੀਨੀਅਰ ਜੀਤ ਸਿੰਘ ਨੇ ਕਿਹਾ ਕਿ ਸਾਡਾ ਮੁੱਖ ਮਕਸਦ ਬਾਬਾ ਸਾਹਿਬ ਡਾ. ਬੀ. ਆਰ. ਅੰਬੇਡਕਰ ਜੀ ਦੇ ਸੰਦੇਸ਼ ਨੂੰ ਘਰ-ਘਰ ਤੱਕ ਪਹੁੰਚਾਉਣ ਦੇ ਮਨੋਰਥ ਨਾਲ ਇਲਾਕੇ ਭਰ ਵਿਚ ਕੁੱਲ 14 ਲਾਇਬ੍ਰੇਰੀਆਂ ਖੋਲ੍ਹਣ ਦਾ ਟੀਚਾ ਮਿੱਥਿਆ ਗਿਆ ਅਤੇ ਇਸੇ ਤਹਿਤ ਪਹਿਲਾਂ ਪੰਜ ਲਾਇਬ੍ਰੇਰੀਆਂ ਖੋਲ੍ਹ ਚੁੱਕੇ ਹਾਂ ਅਤੇ 6ਵੀਂ ਲਾਇਬ੍ਰੇਰੀ ਅੱਜ ਪਿੰਡ ਬੂਲਪੁਰ ਵਿਖੇ ਸਰਪੰਚ ਗੁਰਬਚਨ ਸਿੰਘ ਦੀ ਅਗਵਾਈ ਹੇਠ ਖੋਲ੍ਹੀ ਗਈ ਹੈ | ਉਨ੍ਹਾਂ ਕਿਹਾ ਕਿ ਇਸ ਲਾਇਬ੍ਰੇਰੀ ਵਿਚ ਜਿੱਥੇ ਵੱਖ-ਵੱਖ ਤਰ੍ਹਾਂ ਦੀਆਂ ਕਿਤਾਬਾਂ ਰੱਖੀਆਂ ਗਈਆਂ ਹਨ ਅਤੇ ਲੋੜ ਅਨੁਸਾਰ ਲੋੜੀਂਦੀਆਂ ਕਿਤਾਬਾਂ ਹੋਰ ਵੀ ਮੁਹੱਈਆ ਕਰਵਾਈਆਂ ਜਾਣਗੀਆਂ | ਇਸ ਮੌਕੇ ਪਿੰਡ ਵਿਚ ਲਾਇਬ੍ਰੇਰੀ ਖੋਲ੍ਹਣ ਤੇ ਧੰਨਵਾਦ ਕਰਦਿਆਂ ਸਰਪੰਚ ਗੁਰਬਚਨ ਸਿੰਘ ਬੂਲਪੁਰ ਨੇ ਕਿਹਾ ਕਿ ਇਸ ਲਾਇਬ੍ਰੇਰੀ ਨਾਲ ਜਿੱਥੇ ਬੱਚਿਆਂ ਨੂੰ ਪੜ੍ਹਨ ਲਿਖਣ ਲਈ ਪ੍ਰੇਰਿਤ ਕੀਤਾ ਜਾਵੇਗਾ ਉੱਥੇ ਆਪਣੇ ਸੰਵਿਧਾਨਕ ਹੱਕਾਂ ਅਤੇ ਅਧਿਕਾਰਾਂ ਨੂੰ ਪ੍ਰਾਪਤ ਕਰਨ ਦੀ ਸੇਧ ਪ੍ਰਾਪਤ ਹੋਵੇਗੀ | ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਮੀਤ ਸਿੰਘ ਸਾਬੂਵਾਲ, ਗਿਆਨ ਸਿੰਘ ਦਬੂਲੀਆਂ, ਸੋਨੂੰ ਦਬੂਲੀਆ, ਕਥਾ ਵਾਚਕ ਬਲਵਿੰਦਰ ਪਾਜੀਆਂ, ਜਗੀਰ ਸਿੰਘ ਕਾਲਰੂ, ਭਾਰਤੀ ਸਮਾਜ ਨਿਰਮਾਣ ਸੰਘ ਦੇ ਜਨਰਲ ਸਕੱਤਰ ਰਣਜੀਤ ਸਿੰਘ, ਸੰਧੂਰਾ ਸਿੰਘ, ਜਗਜੀਵਨ ਰਾਮ, ਕਰਮਜੀਤ ਸਿੰਘ ਮੱਟੂ, ਕਰਨ ਸਿੰਘ, ਐਸ.ਸੀ./ਬੀ.ਸੀ. ਅਧਿਆਪਕ ਯੂਨੀਅਨ ਦੇ ਜਨਰਲ ਸਕੱਤਰ ਕੁਸ਼ਲ ਕੁਮਾਰ, ਹੁਸ਼ਿਆਰ ਸਿੰਘ ਚੇਅਰਮੈਨ ਸੈਣ ਸਮਾਜ ਵੈੱਲਫੇਅਰ ਬੋਰਡ ਪੰਜਾਬ, ਜੋਗਾ ਸਿੰਘ, ਸਤਨਾਮ ਬਠਿੰਡਾ, ਜਗਜੀਤ ਸਿੰਘ ਨੱਥੂਪੁਰ, ਬਖਸ਼ੀਸ਼ ਸਿੰਘ ਦੰਦੂਪੁਰ, ਸਾਹਿਲ ਰਾਜਪੂਤ, ਅਮਨ ਸਹੋਤਾ, ਪੰਜਾਬ ਨਾਹਰ, ਸੁਖਵਿੰਦਰ ਸਿੰਘ, ਬਾਦਸ਼ਾਹ, ਬਿੱਕਰ ਸਿੰਘ, ਪਰਮਿੰਦਰ ਕੌਰ, ਪਰਮਜੀਤ ਕੌਰ, ਸੁਨੀਤਾ, ਕਮਲਜੀਤ ਕੌਰ ਅਤੇ ਪ੍ਰਾਇਮਰੀ ਸਕੂਲ ਦਾ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |
ਪਿਛਲੀ ਖ਼ਬਰ ਮਰਦਮਸ਼ੁਮਾਰੀ-2027 ਦੇ ਦੂਜੇ ਪੜਾਅ ਲਈ ਚਾਰਜ ਅਫ਼ਸਰਾਂ ਨੂੰ ਦਿੱਤੀ 2 ਰੋਜ਼ਾ ਸਿਖਲਾਈ ਅਗਲੀ ਖ਼ਬਰ ਬਾਬਾ ਬੁੱਢਾ ਸਾਹਿਬ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਪ੍ਰੇਮ ਪ੍ਰਕਾਸ਼ ’ਚ ਗੁਰਮਤਿ ਸਮਾਗਮ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।