ਮੋਟਰਸਾਈਕਲ ਤੇ ਆਟੋ ਦੀ ਟੱਕਰ ’ਚ ਇਕ ਨੌਜਵਾਨ ਜ਼ਖਮੀ
ਕਪੂਰਥਲਾ, 21 ਸਤੰਬਰ (ਅਮਨਜੋਤ ਸਿੰਘ ਵਾਲੀਆ)-ਧੱਕਾ ਕਲੋਨੀ ਨਜ਼ਦੀਕ ਐਕਟਿਵਾ ਤੇ ਕਾਰ ਦੀ ਟੱਕਰ ਵਿਚ ਦੋ ਨੌਜਵਾਨ ਜ਼ਖਮੀ ਹੋ ਗਏ | ਜਿਨ੍ਹਾਂ ਨੂੰ ਰਾਹਗੀਰਾਂ ਨੇ ਸਿਵਲ ਹਸਪਤਾਲ ਕਪੂਰਥਲਾ ਦਾਖਲ ਕਰਵਾਇਆ | ਜੇਰੇ ਇਲਾਜ ਬਲਬੀਰ ਸਿੰਘ ਪੁੱਤਰ ਮੁਖ਼ਤਿਆਰ ਸਿੰਘ ਵਾਸੀ ਮਹਿਤਾਬਗੜ੍ਹ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਹ ਆਪਣੇ ਸਾਥੀ ਰਾਜਬੀਰ ਨਾਲ ਅੰਮਿ੍ਤਸਰ ਚੁੰਗੀ ਤੋਂ ਘਰ ਵਾਪਸ ਆ ਰਿਹਾ ਸੀ | ਜਦੋਂ ਉਹ ਧੱਕਾ ਕਲੋਨੀ ਨੇੜੇ ਪੁੱਜੇ ਤਾਂ ਉਨ੍ਹਾਂ ਦੀ ਟੱਕਰ ਕਾਰ ਨਾਲ ਹੋ ਗਈ | ਜਿਸ ਕਾਰਨ ਦੋਵੇਂ ਜ਼ਖਮੀ ਹੋ ਗਏ ਤੇ ਕਾਰ ਸਵਾਰ ਮੌਕੇ ਤੋਂ ਫ਼ਰਾਰ ਹੋ ਗਿਆ | ਜ਼ਖਮੀਆਂ ਦਾ ਇਲਾਜ ਸਿਵਲ ਹਸਪਤਾਲ ਕਪੂਰਥਲਾ ਵਿਚ ਡਿਊਟੀ ਡਾ . ਜਸ਼ਨ ਵਲੋਂ ਕੀਤਾ ਜਾ ਰਿਹਾ ਹੈ | ਇਸ ਸਬੰਧੀ ਸਬੰਧਿਤ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ |
ਸੜਕ ਹਾਦਸੇ ਵਿਚ ਜ਼ਖਮੀ ਨੌਜਵਾਨ ਸਿਵਲ ਹਸਪਤਾਲ ’ਚ ਜ਼ੇਰੇ ਇਲਾਜ | ਤਸਵੀਰ : ਤਿਲਕਰਾਜ
22-09-2026