22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਤਨਖ਼ਾਹਾਂ ਦੀ ਅਦਾਇਗੀ ਜਲਦੀ ਕੀਤੇ ਜਾਣ ਦੇ ਭਰੋਸੇ ਪਿੱਛੋਂ ਪੰਚਾਇਤ ਵਿਕਾਸ ਸਕੱਤਰਾਂ ਵਲੋਂ ਕਲਮ ਛੋੜ ਹੜਤਾਲ ਸਮਾਪਤ

ਕਪੂਰਥਲਾ, 21 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਪੰਚਾਇਤ ਵਿਕਾਸ ਸਕੱਤਰਾਂ ਵਲੋਂ ਆਪਣੀਆਂ ਪਿਛਲੇ 6 ਮਹੀਨਿਆਂ ਦੀ ਤਨਖ਼ਾਹਾਂ ਦੀ ਅਦਾਇਗੀ ਨੂੰ ਲੈ ਕੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਕਪੂਰਥਲਾ ਦੇ ਦਫ਼ਤਰ ਮੋਹਰੇ ਕਲਮ ਛੋੜ ਹੜਤਾਲ ਕਰਕੇ ਦਿੱਤਾ ਜਾ ਰਿਹਾ ਧਰਨਾ ਪੰਜਵੇਂ ਦਿਨ ਵਿਚ ਦਾਖਲ ਹੋ ਗਿਆ | ਰੋਹ ਵਿਚ ਆਏ ਪੰਚਾਇਤ ਵਿਕਾਸ ਸਕੱਤਰਾਂ ਨੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਤੇ ਸਰਕਾਰ ‘ਤੇ ਉਨ੍ਹਾਂ ਦੀਆਂ ਮੰਗ ਨੂੰ ਅਣਗੌਲਿਆ ਕਰਨ ਦਾ ਦੋਸ਼ ਲਗਾਇਆ | ਇਸੇ ਦੌਰਾਨ ਹੀ ਪੰਚਾਇਤ ਵਿਕਾਸ ਸਕੱਤਰਾਂ ਦੇ ਧਰਨੇ ਵਿਚ ਆਪ ਦੇ ਹਲਕਾ ਇੰਚਾਰਜ ਐਡਵੋਕੇਟ ਕਰਮਬੀਰ ਸਿੰਘ ਚੰਦੀ ਆਪਣੇ ਸਾਥੀਆਂ ਸਮੇਤ ਪੁੱਜੇ ਤੇ ਉਨ੍ਹਾਂ ਪੰਚਾਇਤ ਵਿਕਾਸ ਸਕੱਤਰਾਂ ਨੂੰ ਉਨ੍ਹਾਂ ਦੇ ਤਨਖ਼ਾਹਾਂ ਦੀ ਅਦਾਇਗੀ ਜਲਦੀ ਤੋਂ ਜਲਦੀ ਕਰਵਾਉਣ ਦਾ ਭਰੋਸਾ ਦਿਵਾਇਆ | ਜਿਸ ਪਿੱਛੋਂ ਪੰਚਾਇਤ ਸਕੱਤਰਾਂ ਨੇ ਆਪਣੀ ਹੜਤਾਲ ਖ਼ਤਮ ਕਰ ਦਿੱਤੀ | ਆਪ ਦੇ ਹਲਕਾ ਇੰਚਾਰਜ ਨੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਨੂੰ ਵੀ ਕਿਹਾ ਕਿ ਉਹ ਅਗਲੇ ਦੋ ਦਿਨਾਂ ਵਿਚ ਮੁਲਾਜ਼ਮਾਂ ਨੂੰ ਉਨ੍ਹਾਂ ਦੀ ਤਨਖ਼ਾਹਾਂ ਦੀ ਅਦਾਇਗੀ ਕਰਨੀ ਯਕੀਨੀ ਬਣਾਉਣ | ਇਸ ਮੌਕੇ ਰਸ਼ਪਾਲ ਸਿੰਘ, ਧਰਮਿੰਦਰ ਸਿੰਘ, ਮਨਜੀਤ ਸਿੰਘ, ਪਰਮਿੰਦਰ ਸਿੰਘ, ਆਜ਼ਾਦ ਮਸੀਹ, ਹਰਜਿੰਦਰ ਕੁਮਾਰ, ਹਰਜਿੰਦਰ ਕੌਰ, ਜਰਨੈਲ ਸਿੰਘ (ਸਾਰੇ ਪੰਚਾਇਤ ਵਿਕਾਸ ਸਕੱਤਰ), ਬੀ. ਡੀ.

ਅਜੀਤ ਡੈਸਕ 22-09-2026
ਕਪੂਰਥਲਾ, 21 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਪੰਚਾਇਤ ਵਿਕਾਸ ਸਕੱਤਰਾਂ ਵਲੋਂ ਆਪਣੀਆਂ ਪਿਛਲੇ 6 ਮਹੀਨਿਆਂ ਦੀ ਤਨਖ਼ਾਹਾਂ ਦੀ ਅਦਾਇਗੀ ਨੂੰ ਲੈ ਕੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਕਪੂਰਥਲਾ ਦੇ ਦਫ਼ਤਰ ਮੋਹਰੇ ਕਲਮ ਛੋੜ ਹੜਤਾਲ ਕਰਕੇ ਦਿੱਤਾ ਜਾ ਰਿਹਾ ਧਰਨਾ ਪੰਜਵੇਂ ਦਿਨ ਵਿਚ ਦਾਖਲ ਹੋ ਗਿਆ | ਰੋਹ ਵਿਚ ਆਏ ਪੰਚਾਇਤ ਵਿਕਾਸ ਸਕੱਤਰਾਂ ਨੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਤੇ ਸਰਕਾਰ ‘ਤੇ ਉਨ੍ਹਾਂ ਦੀਆਂ ਮੰਗ ਨੂੰ ਅਣਗੌਲਿਆ ਕਰਨ ਦਾ ਦੋਸ਼ ਲਗਾਇਆ | ਇਸੇ ਦੌਰਾਨ ਹੀ ਪੰਚਾਇਤ ਵਿਕਾਸ ਸਕੱਤਰਾਂ ਦੇ ਧਰਨੇ ਵਿਚ ਆਪ ਦੇ ਹਲਕਾ ਇੰਚਾਰਜ ਐਡਵੋਕੇਟ ਕਰਮਬੀਰ ਸਿੰਘ ਚੰਦੀ ਆਪਣੇ ਸਾਥੀਆਂ ਸਮੇਤ ਪੁੱਜੇ ਤੇ ਉਨ੍ਹਾਂ ਪੰਚਾਇਤ ਵਿਕਾਸ ਸਕੱਤਰਾਂ ਨੂੰ ਉਨ੍ਹਾਂ ਦੇ ਤਨਖ਼ਾਹਾਂ ਦੀ ਅਦਾਇਗੀ ਜਲਦੀ ਤੋਂ ਜਲਦੀ ਕਰਵਾਉਣ ਦਾ ਭਰੋਸਾ ਦਿਵਾਇਆ | ਜਿਸ ਪਿੱਛੋਂ ਪੰਚਾਇਤ ਸਕੱਤਰਾਂ ਨੇ ਆਪਣੀ ਹੜਤਾਲ ਖ਼ਤਮ ਕਰ ਦਿੱਤੀ | ਆਪ ਦੇ ਹਲਕਾ ਇੰਚਾਰਜ ਨੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਨੂੰ ਵੀ ਕਿਹਾ ਕਿ ਉਹ ਅਗਲੇ ਦੋ ਦਿਨਾਂ ਵਿਚ ਮੁਲਾਜ਼ਮਾਂ ਨੂੰ ਉਨ੍ਹਾਂ ਦੀ ਤਨਖ਼ਾਹਾਂ ਦੀ ਅਦਾਇਗੀ ਕਰਨੀ ਯਕੀਨੀ ਬਣਾਉਣ | ਇਸ ਮੌਕੇ ਰਸ਼ਪਾਲ ਸਿੰਘ, ਧਰਮਿੰਦਰ ਸਿੰਘ, ਮਨਜੀਤ ਸਿੰਘ, ਪਰਮਿੰਦਰ ਸਿੰਘ, ਆਜ਼ਾਦ ਮਸੀਹ, ਹਰਜਿੰਦਰ ਕੁਮਾਰ, ਹਰਜਿੰਦਰ ਕੌਰ, ਜਰਨੈਲ ਸਿੰਘ (ਸਾਰੇ ਪੰਚਾਇਤ ਵਿਕਾਸ ਸਕੱਤਰ), ਬੀ.ਡੀ.ਪੀ.ਓ. ਸ਼ਮਸ਼ੇਰ ਸਿੰਘ, ਸੁਪਰਡੈਂਟ ਰਵਿੰਦਰਪਾਲ ਸਿੰਘ, ਇੰਦਰਜੀਤ ਸਿੰਘ ਸੰਮਤੀ ਪਟਵਾਰੀ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਹਿੰਦੂ ਕੰਨਿਆ ਕਾਲਜ ’ਚ ਕਰੀਅਰ ਕੌਂਸਲਿੰਗ ਤੇ ਪਲੇਸਮੈਂਟ ਸੈੱਲ ਵਲੋਂ ਸੈਮੀਨਾਰ ਅਗਲੀ ਖ਼ਬਰ ਪੰਜਾਬ ’ਚ ਅਪਰਾਧੀਆਂ ਦੇ ਹੌਸਲੇ ਬੁਲੰਦ, ਪੁਲਿਸ ਤੇ ਆਮ ਲੋਕ ਵੀ ਸੁਰੱਖਿਅਤ ਨਹੀਂ-ਅਰੁਣ ਖੋਸਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।