24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਭੁਲੱਥ ਪੁਲਿਸ ਵਲੋਂ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ 2 ਪੀ.ਸੀ.ਆਰ. ਮੋਟਰਸਾਈਕਲ ਤੇ ਦੋ ਐਕਟਿਵਾ ਸ਼ਹਿਰ ਦੀ ਗਸ਼ਤ ਲਈ ਰਵਾਨਾ

ਭੁਲੱਥ, 22 ਸਤੰਬਰ (ਮਨਜੀਤ ਸਿੰਘ ਰਤਨ)-ਭੁਲੱਥ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਰੱਖਣ ਦੇ ਮੱਦੇਨਜ਼ਰ ਭੁਲੱਥ ਪੁਲਿਸ ਵੱਲੋਂ ਰਾਤ ਸਮੇਂ ਗਸ਼ਤ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਦੋ ਪੀ. ਸੀ.

ਅਜੀਤ ਡੈਸਕ 23-09-2026
ਭੁਲੱਥ, 22 ਸਤੰਬਰ (ਮਨਜੀਤ ਸਿੰਘ ਰਤਨ)-ਭੁਲੱਥ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਰੱਖਣ ਦੇ ਮੱਦੇਨਜ਼ਰ ਭੁਲੱਥ ਪੁਲਿਸ ਵੱਲੋਂ ਰਾਤ ਸਮੇਂ ਗਸ਼ਤ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਦੋ ਪੀ.ਸੀ.ਆਰ. ਮੋਟਰਸਾਈਕਲ ਅਤੇ ਦੋ ਐਕਟਿਵਾ ਰਵਾਨਾ ਕੀਤੀਆਂ ਗਈਆਂ | ਪੀ.ਸੀ.ਆਰ. ਟੀਮਾਂ ਨੂੰ ਰਵਾਨਾ ਕਰਨ ਸਮੇਂ ਥਾਣਾ ਭੁਲੱਥ ਦੇ ਐੱਸ.ਐੱਚ.ਓ. ਹਰਜਿੰਦਰ ਸਿੰਘ ਵੀ ਮੌਜੂਦ ਸਨ | ਉਨ੍ਹਾਂ ਨੇ ਪੁਲਿਸ ਮੁਲਾਜ਼ਮਾਂ ਨੂੰ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਨਿਯਮਤ ਗਸ਼ਤ ਕਰਨ ਅਤੇ ਸ਼ੱਕੀ ਗਤੀਵਿਧੀਆਂ ‘ਤੇ ਵਿਸ਼ੇਸ਼ ਨਜ਼ਰ ਰੱਖਣ ਸਬੰਧੀ ਹਦਾਇਤਾਂ ਦਿੱਤੀਆਂ | ਇਸ ਮੌਕੇ ਐੱਸ.ਐੱਚ.ਓ. ਹਰਜਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਸ਼ਹਿਰ ਵਿਚ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਗਸ਼ਤ ਕੀਤੀ ਜਾ ਰਹੀ ਹੈ | ਖ਼ਾਸ ਕਰਕੇ ਰਾਤ ਸਮੇਂ ਪੀ.ਸੀ.ਆਰ. ਟੀਮਾਂ ਵੱਲੋਂ ਬਾਜ਼ਾਰਾਂ, ਮੁੱਖ ਸੜਕਾਂ ਅਤੇ ਹੋਰ ਮਹੱਤਵਪੂਰਨ ਥਾਵਾਂ ‘ਤੇ ਨਿਗਰਾਨੀ ਰੱਖੀ ਜਾਵੇਗੀ | ਉਨ੍ਹਾਂ ਕਿਹਾ ਕਿ ਰਾਤ ਦੀ ਗਸ਼ਤ ਦੌਰਾਨ ਮਾੜੇ ਅਨਸਰਾਂ ‘ਤੇ ਤਿੱਖੀ ਨਜ਼ਰ ਰੱਖੀ ਜਾਵੇਗੀ ਅਤੇ ਕਿਸੇ ਵੀ ਤਰ੍ਹਾਂ ਦੀ ਸ਼ੱਕੀ ਗਤੀਵਿਧੀ ਸਾਹਮਣੇ ਆਉਣ ‘ਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਸ਼ਹਿਰ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਕਿਸੇ ਵੀ ਸ਼ੱਕੀ ਵਿਅਕਤੀ ਜਾਂ ਗਤੀਵਿਧੀ ਸਬੰਧੀ ਤੁਰੰਤ ਪੁਲਿਸ ਨੂੰ ਸੂਚਿਤ ਕਰਨ | ਪੁਲਿਸ ਵੱਲੋਂ ਕੀਤੀ ਜਾ ਰਹੀ ਨਿਯਮਤ ਗਸ਼ਤ ਨਾਲ ਜਿੱਥੇ ਲੋਕਾਂ ਵਿਚ ਸੁਰੱਖਿਆ ਦੀ ਭਾਵਨਾ ਹੋਰ ਮਜ਼ਬੂਤ ਹੋਵੇਗੀ, ਉੱਥੇ ਹੀ ਅਪਰਾਧਿਕ ਗਤੀਵਿਧੀਆਂ ‘ਤੇ ਵੀ ਨਜ਼ਰ ਰੱਖਣ ਵਿਚ ਮਦਦ ਮਿਲੇਗੀ |
ਪਿਛਲੀ ਖ਼ਬਰ ਨਗਰ ਪੰਚਾਇਤ ਨਡਾਲਾ ਵਲੋਂ 28 ਸਫ਼ਾਈ ਸੇਵਕਾਂ ਨੂੰ ਪੱਕਾ ਕਰਨ ਲਈ ਸਰਕਾਰ ਨੂੰ ਮਤਾ ਭੇਜਿਆ ਨਗਰ ਪੰਚਾਇਤ ਦੇ ਇਸ ਫ਼ੈਸਲੇ ਨ... ਅਗਲੀ ਖ਼ਬਰ ਐਸ.ਐਨ.ਏ. ਸਪਰਸ਼ ਸਕੀਮ ਨੇ ਅਧਿਆਪਕਾਂ ਨੂੰ ਕੀਤਾ ਪ੍ਰੇਸ਼ਾਨ-ਮਾਸਟਰ ਕੇਡਰ ਯੂਨੀਅਨ ਵਲੋਂ ਨਾਅਰੇਬਾਜ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।