23-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਪੀ.ਟੀ.ਯੂ. ਨਾਨ ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਵਲੋਂ ਯੂਨੀਵਰਸਿਟੀ ’’ਚ ਸੰਕੇਤਕ ਧਰਨਾ 24 ਨੂੰ -ਪਵਨ ਖਿੱਚੀ

ਡਡਵਿੰਡੀ, 22 ਸਤੰਬਰ (ਦਿਲਬਾਗ ਸਿੰਘ ਝੰਡ)-ਘਰੇਲੂ ਬਿਜਲੀ ਦੇ ਆ ਰਹੇ ਕਥਿਤ ਮੋਟੇ-ਮੋਟੇ ਬਿੱਲਾਂ ਕਾਰਨ ਆਮ ਲੋਕਾਂ ’ਚ ਚਿੰਤਾ ਅਤੇ ਰੋਸ ਦਾ ਮਾਹੌਲ ਪਾਇਆ ਜਾ ਰਿਹਾ ਹੈ | ਲੋਕਾਂ ਦਾ ਕਹਿਣਾ ਹੈ ਕਿ ਬਿਜਲੀ ਦੇ ਬਿੱਲ ਹਰ ਮਹੀਨੇ ਘਰੇਲੂ ਬਜਟ ‘ਤੇ ਵਾਧੂ ਬੋਝ ਪਾ ਰਹੇ ਹਨ, ਜਿਸ ਕਾਰਨ ਮੱਧ ਵਰਗ ਅਤੇ ਘੱਟ ਆਮਦਨ ਵਾਲੇ ਪਰਿਵਾਰਾਂ ਲਈ ਘਰੇਲੂ ਖ਼ਰਚੇ ਚਲਾਉਣੇ ਮੁਸ਼ਕਿਲ ਹੋ ਰਹੇ ਹਨ | ਇਸ ਮੌਕੇ ਗੱਲਬਾਤ ਕਰਦਿਆਂ ਡਡਵਿੰਡੀ ਵਾਸੀ ਮਾਸਟਰ ਕੇਹਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਬੱਚੇ ਵਿਦੇਸ਼ ਵਿਚ ਰਹਿੰਦੇ ਹਨ ਅਤੇ ਉਨ੍ਹਾਂ ਦੋਵੇਂ ਪਤੀ ਪਤਨੀ ਹੀ ਘਰ ਵਿਚ ਰਹਿੰਦੇ ਹਨ | ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਘਰ ਦੀ ਬਿਜਲੀ ਦੀ ਖਪਤ ਬਹੁਤ ਘੱਟ ਹੋਣ ਦੇ ਬਾਵਜੂਦ ਵੀ ਉਨ੍ਹਾਂ ਦਾ ਬਿੱਲ 23 ਹਜ਼ਾਰ ਰੁਪਏ ਆਇਆ ਹੈ | ਇਸੇ ਤਰ੍ਹਾਂ ਪਿੰਡ ਡਡਵਿੰਡੀ ਦੇ ਸਾਬਕਾ ਸਰਪੰਚ ਜਥੇਦਾਰ ਜਸਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਵੀ ਘਰ ਦੇ ਦੋਵਾਂ ਮੀਟਰਾਂ ਦਾ ਬਿੱਲ 14-14 ਹਜ਼ਾਰ ਰੁਪਏ ਆਇਆ ਹੈ | ਹੈਬਤਪੁਰ ਦੇ ਨੰਬਰਦਾਰ ਗੁਰਜੰਟ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਵੀ ਇਸ ਵਾਰ ਬਿੱਲ 15 ਹਜ਼ਾਰ ਰੁਪਏ ਦੇ ਕਰੀਬ ਆਇਆ ਹੈ | ਉਨ੍ਹਾਂ ਦੱਸਿਆ ਕਿ ਬਿਜਲੀ ਦੇ ਬਿੱਲਾਂ ਵਿਚ ਵੱਖ-ਵੱਖ ਚਾਰਜਾਂ ਅਤੇ ਖਪਤ ਦੇ ਹਿਸਾਬ ਨਾਲ ਬਣ ਰਹੀ ਰਕਮ ਨੂੰ ਲੈ ਕੇ ਲੋਕਾਂ ਵਿਚ ਕਾਫ਼ੀ ਦੁਵਿਧਾ ਪਾਈ ਜਾ ਰਹੀ ਹੈ | ਇਲਾਕਾ ਵਾਸੀਆਂ ਦੀ ਮੰਗ ਹੈ ਕਿ ਸਰਕਾਰਾਂ ਵੱਲੋਂ ਮੁਫ਼ਤ ਬਿਜਲੀ ਜਾਂ ਹੋਰ ਸਹੂਲਤਾਂ ਦੇਣ ਦੀ ਥਾਂ ਅਜਿਹੀ ਬਿਜਲੀ ਮੁਹੱਈਆ ਕਰਵਾਈ ਜਾਵੇ, ਜਿਸ ਦਾ ਰੇਟ ਆਮ ਪਰਿਵਾਰ ਦੀ ਪਹੁੰਚ ਵਿਚ ਹੋਵੇ ਅਤੇ ਜੇਕਰ ਕਿਸੇ ਖਪਤਕਾਰ ਨੂੰ ਬਿਜਲੀ ਦਾ ਬਿੱਲ ਅਸਧਾਰਨ ਤੌਰ ’ਤੇ ਵੱਧ ਪ੍ਰਾਪਤ ਹੁੰਦਾ ਹੈ ਤਾਂ ਉਸ ਦੀ ਸ਼ਿਕਾਇਤ ਦਾ ਤੁਰੰਤ ਨਿਪਟਾਰਾ ਕਰਨ ਲਈ ਪ੍ਰਭਾਵਸ਼ਾਲੀ ਪ੍ਰਬੰਧ ਹੋਣਾ ਚਾਹੀਦਾ ਹੈ |

ਅਜੀਤ ਡੈਸਕ 23-09-2026

ਪਿਛਲੀ ਖ਼ਬਰ ਕਾਲੋਨੀ ਵਾਸੀਆਂ ਨੇ ਡਾ. ਚੱਬੇਵਾਲ ਤੋਂ ਲਗਾਈ ਉਮੀਦ ਅਗਲੀ ਖ਼ਬਰ ਭਾਜਪਾ ਆਗੂ ਸੌਰਵ ਖੁੱਲਰ ਦੀ ਅਗਵਾਈ ਹੇਠ ਨੌਜਵਾਨ ਆਗੂ ਭਾਜਪਾ ’ਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।