24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਹਨੇਰਾ ਹੁੰਦਿਆਂ ਹੀ ਭੁਲੱਥ ਪੁਲਿਸ ਉੱਤਰੀ ਸੜਕਾਂ ’ਤੇ, ਰਾਤ ਦੀ ਗਸ਼ਤ ਵਿਚ ਕੀਤਾ ਵਾਧਾ ਸ਼ਰਾਰਤੀ ਅਨਸਰਾਂ ’ਤੇ ਰਹੇਗੀ ਪੁਲਿਸ ਦੀ ਤਿੱਖੀ ਨਜ਼ਰ, ਥਾਂ-ਥਾਂ ਹੋਵੇਗੀ ਨਾਕਾਬੰਦੀ-ਐਸ.ਐਚ.ਓ. ਭੁਲੱਥ

ਭੁਲੱਥ, 23 ਸਤੰਬਰ (ਮਨਜੀਤ ਸਿੰਘ ਰਤਨ)-ਸ਼ਹਿਰ ’ਚ ਅਮਨ-ਕਾਨੂੰਨ ਦੀ ਵਿਵਸਥਾ ਨੂੰ ਹੋਰ ਮਜ਼ਬੂਤ ਕਰਨ ਤੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਥਾਣਾ ਭੁਲੱਥ ਦੇ ਐਸ. ਐਚ.

ਅਜੀਤ ਡੈਸਕ 24-09-2026
ਭੁਲੱਥ, 23 ਸਤੰਬਰ (ਮਨਜੀਤ ਸਿੰਘ ਰਤਨ)-ਸ਼ਹਿਰ ’ਚ ਅਮਨ-ਕਾਨੂੰਨ ਦੀ ਵਿਵਸਥਾ ਨੂੰ ਹੋਰ ਮਜ਼ਬੂਤ ਕਰਨ ਤੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਥਾਣਾ ਭੁਲੱਥ ਦੇ ਐਸ.ਐਚ.ਓ. ਹਰਜਿੰਦਰ ਸਿੰਘ ਵਲੋਂ ਰਾਤ ਦੀ ਪੁਲਿਸ ਗਸ਼ਤ ਵਿਚ ਵਾਧਾ ਕੀਤਾ ਗਿਆ ਹੈ | ਪੁਲਿਸ ਵਲੋਂ ਹੁਣ ਰੋਜ਼ਾਨਾ ਰਾਤ ਸਮੇਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ’ਚ ਗਸ਼ਤ ਕੀਤੀ ਜਾਵੇਗੀ, ਤਾਂ ਜੋ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨੂੰ ਸਮੇਂ ਸਿਰ ਰੋਕਿਆ ਜਾ ਸਕੇ | ਐਸ.ਐਚ.ਓ. ਹਰਜਿੰਦਰ ਸਿੰਘ ਨੇ ਦੱਸਿਆ ਕਿ ਰਾਤ ਸਮੇਂ ਪੁਲਿਸ ਦੀ ਮੌਜੂਦਗੀ ਵਧਾਉਣ ਦਾ ਮੁੱਖ ਉਦੇਸ਼ ਲੋਕਾਂ ਵਿਚ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਅਤੇ ਸ਼ਰਾਰਤੀ ਅਨਸਰਾਂ ਦੀਆਂ ਗਤੀਵਿਧੀਆਂ ‘ਤੇ ਨਜ਼ਰ ਰੱਖਣਾ ਹੈ | ਇਸ ਦੇ ਨਾਲ ਹੀ ਪੀ.ਸੀ.ਆਰ. ਮੁਲਾਜ਼ਮਾਂ ਨੂੰ ਵੀ ਰੋਜ਼ਾਨਾ ਗਸ਼ਤ ਕਰਨ ਲਈ ਤਾਇਨਾਤ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਸ਼ਹਿਰ ਦੇ ਸੰਵੇਦਨਸ਼ੀਲ ਅਤੇ ਮਹੱਤਵਪੂਰਨ ਸਥਾਨਾਂ ‘ਤੇ ਸਮੇਂ-ਸਮੇਂ ‘ਤੇ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕੀਤੀ ਜਾਵੇਗੀ | ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ‘ਤੇ ਵਿਸ਼ੇਸ਼ ਨਜ਼ਰ ਰੱਖੀ ਜਾਵੇਗੀ ਅਤੇ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ |
ਪਿਛਲੀ ਖ਼ਬਰ ਪੈਨਸ਼ਨਰਾਂ ਨਾਲ ਦੋਹਰੇ ਮਾਪਦੰਡ ਕਿਉਂ-ਕੋਹਲੀ ਅਗਲੀ ਖ਼ਬਰ ਅਲਪਾਈਨ ਇੰਟਰਨੈਸ਼ਨਲ ਪਬਲਿਕ ਸਕੂਲ ਭੁਲੱਥ ਵਿਖੇ ਵਿਸ਼ਵ ਪੰਜਾਬੀ ਦਿਵਸ ਮੌਕੇ ‘ਮੇਰੀ ਬੋਲੀ, ਮੇਰਾ ਮਾਣ ਸਮਾਗਮ ਕਰਵਾਇਆ ਪੰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।