ਕਪੂਰਥਲਾ, 23 ਸਤੰਬਰ (ਵਿ.ਪ੍ਰ.)-ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਵਿਚ ਈਕੋ ਕਲੱਬ ਤੇ ਐਨ.ਐਸ.ਐਸ. ਵਿਭਾਗ ਵਲੋਂ ਵਿਸ਼ਵ ਓਜ਼ੋਨ ਦਿਵਸ ਸਬੰਧੀ ਵਿਦਿਆਰਥੀਆਂ ਵਿਚ ਵਾਤਾਵਰਨ ਤੇ ਓਜ਼ੋਨ ਪਰਤ ਦੀ ਸੰਭਾਲ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਪੋਸਟਰ ਬਣਾਉਣ ਦਾ ਮੁਕਾਬਲਾ ਕਰਵਾਇਆ ਗਿਆ | ਜਿਸ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ | ਇਸ ਮੁਕਾਬਲੇ ਵਿਚ ਹਰਮਨਪ੍ਰੀਤ ਕੌਰ ਨੇ ਪਹਿਲਾ, ਮਨਵੀਰ ਕੌਰ ਨੇ ਦੂਜਾ ਤੇ ਦਿਲਪ੍ਰੀਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ | ਵਿਦਿਆਰਥੀਆਂ ਨੇ ਆਪਣੇ ਪੋਸਟਰਾਂ ਵਿਚ ਓਜ਼ੋਨ ਪਰਤ ਦੀ ਸੁਰੱਖਿਆ, ਵਾਤਾਵਰਨ ਦੀ ਸੰਭਾਲ ਤੇ ਪ੍ਰਦੂਸ਼ਣ ਨੂੰ ਘਟਾਉਣ ਸਬੰਧੀ ਮਹੱਤਵਪੂਰਨ ਸੰਦੇਸ਼ ਦਿੱਤਾ | ਐਨ.ਐਸ.ਐਸ. ਦੀ ਕੋਆਰਡੀਨੇਟਰ ਡਾ. ਪਰਮਜੀਤ ਕੌਰ ਤੇ ਐਨ.ਐਸ.ਐਸ. ਯੂਨਿਟ-2 ਦੀ ਪ੍ਰੋਗਰਾਮ ਅਫ਼ਸਰ ਪਰਮਪ੍ਰੀਤ ਕੌਰ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਵਾਤਾਵਰਨ ਦੀ ਸੰਭਾਲ ਤੇ ਕੁਦਰਤੀ ਸਰੋਤਾਂ ਦੀ ਸੁਰੱਖਿਆ ਬਾਰੇ ਜਾਗਰੂਕ ਕਰਨਾ ਸਮੇਂ ਦੀ ਲੋੜ ਹੈ | ਉਨ੍ਹਾਂ ਕਿਹਾ ਕਿ ਓਜ਼ੋਨ ਪਰਤ ਧਰਤੀ ਤੇ ਜੀਵਨ ਦੀ ਸੁਰੱਖਿਆ ਲਈ ਬੇਹੱਦ ਮਹੱਤਵਪੂਰਨ ਹੈ | ਇਸੇ ਦੌਰਾਨ ਕਾਲਜ ਦੇ ਪਿ੍ੰਸੀਪਲ ਡਾ. ਜਗਸੀਰ ਸਿੰਘ ਬਰਾੜ ਨੇ ਪੋਸਟਰ ਬਣਾਉਣ ਦੇ ਮੁਕਾਬਲੇ ਵਿਚ ਜੇਤੂ ਰਹੇ ਵਿਦਿਆਰਥੀਆਂ ਨੂੰ ਵਧਾਈ ਦਿੱਤੇ ਤੇ ਕਾਲਜ ਦੇ ਐਨ.ਐਸ.ਐਸ. ਵਿਭਾਗ ਵਲੋਂ ਪੋਸਟਰ ਬਣਾਉਣ ਦੇ ਮੁਕਾਬਲੇ ਕਰਵਾਉਣ ਦੇ ਉਪਰਾਲੇ ਦੀ ਸ਼ਲਾਘਾ ਕੀਤੀ |