24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਨਵਤੇਜ ਸਿੰਘ ਚੀਮਾ ਵਲੋਂ ਸਚਿਨ ਪਾਇਲਟ ਨਾਲ ਵਿਸ਼ੇਸ਼ ਮੁਲਾਕਾਤ ਆਗਾਮੀ ਵਿਧਾਨ ਸਭਾ ਚੋਣਾਂ ਬਾਰੇ ਹੋਈ ਵਿਚਾਰ-ਚਰਚਾ

ਸੁਲਤਾਨਪੁਰ ਲੋਧੀ, 23 ਸਤੰਬਰ (ਨਰੇਸ਼ ਹੈਪੀ)-ਸਾਬਕਾ ਵਿਧਾਇਕ ਅਤੇ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਨਵਤੇਜ ਸਿੰਘ ਚੀਮਾ ਨੇ ਦਿੱਲੀ ਵਿਖੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਅਤੇ ਪੰਜਾਬ ਕਾਂਗਰਸ ਦੇ ਇੰਚਾਰਜ ਸ੍ਰੀ ਸਚਿਨ ਪਾਇਲਟ ਨਾਲ ਵਿਸ਼ੇਸ਼ ਮੁਲਾਕਾਤ ਕਰਕੇ ਉਨ੍ਹਾਂ ਨਾਲ ਹਲਕਾ ਸੁਲਤਾਨਪੁਰ ਲੋਧੀ ਨਾਲ ਸਬੰਧਿਤ ਸਿਆਸੀ ਅਤੇ ਸੰਗਠਨਾਤਮਿਕ ਮਾਮਲਿਆਂ ਬਾਰੇ ਵਿਚਾਰ-ਵਟਾਂਦਰਾ ਕੀਤਾ | ਨਵਤੇਜ ਸਿੰਘ ਚੀਮਾ ਨੇ ਸਚਿਨ ਪਾਇਲਟ ਨਾਲ ਗੱਲਬਾਤ ਦੌਰਾਨ ਹਲਕੇ ਵਿਚ ਕਾਂਗਰਸ ਪਾਰਟੀ ਦੀਆਂ ਗਤੀਵਿਧੀਆਂ, ਵਰਕਰਾਂ ਨਾਲ ਤਾਲਮੇਲ ਅਤੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਵਿਚਾਰ ਸਾਂਝੇ ਕੀਤੇ | ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਪਾਰਟੀ ਵਰਕਰਾਂ ਨੂੰ ਇੱਕਜੁੱਟ ਕਰਕੇ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਉਣ ਤੇ ਹਲਕੇ ਦੇ ਮੁੱਦਿਆਂ ਨੂੰ ਮਜ਼ਬੂਤੀ ਨਾਲ ਉਠਾਉਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਸੁਲਤਾਨਪੁਰ ਲੋਧੀ ਹਲਕੇ ਵਿਚ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਲਈ ਉਹ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨਾਲ ਲਗਾਤਾਰ ਤਾਲਮੇਲ ਬਣਾਈ ਰੱਖਣਗੇ ਅਤੇ ਕਾਂਗਰਸੀ ਵਰਕਰਾਂ ਨੂੰ ਇੱਕ ਮੰਚ ‘ਤੇ ਲਿਆ ਕੇ ਸੰਗਠਨ ਨੂੰ ਹੋਰ ਸਰਗਰਮ ਕਰਨ ਲਈ ਯਤਨ ਕੀਤੇ ਜਾਣਗੇ | ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿਚ ਰੱਖਦਿਆਂ ਪਾਰਟੀ ਵੱਲੋਂ ਜ਼ਮੀਨੀ ਪੱਧਰ ‘ਤੇ ਸਰਗਰਮੀਆਂ ਵਧਾਉਣ ਦੀ ਲੋੜ ਹੈ | ਮੁਲਾਕਾਤ ਦੌਰਾਨ ਆਗਾਮੀ ਚੋਣਾਂ ਲਈ ਪਾਰਟੀ ਦੀ ਇਕਜੁੱਟਤਾ, ਸੰਗਠਨ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨਾਲ ਸਿੱਧਾ ਸੰਪਰਕ ਵਧਾਉਣ ‘ਤੇ ਵੀ ਚਰਚਾ ਹੋਈ | ਨਵਤੇਜ ਸਿੰਘ ਚੀਮਾ ਨੇ ਕਿਹਾ ਕਿ ਉਹ ਹਲਕਾ ਸੁਲਤਾਨਪੁਰ ਲੋਧੀ ਵਿਚ ਕਾਂਗਰਸ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਲਈ ਪਾਰਟੀ ਵਰਕਰਾਂ ਅਤੇ ਆਗੂਆਂ ਨਾਲ ਮਿਲ ਕੇ ਕੰਮ ਕਰਨਗੇ |

ਅਜੀਤ ਡੈਸਕ 24-09-2026

ਪਿਛਲੀ ਖ਼ਬਰ ਪਿੰਡ ਬਜਾਜ ਵਿਖੇ ਖੇਡ ਗਰਾਊਂਡ ਦੇ ਨਿਰਮਾਣ ਲਈ ਐਨ.ਆਰ.ਆਈ. ਭਰਾਵਾਂ ਨੇ 15 ਲੱਖ ਦਾ ਯੋਗਦਾਨ ਪਾਇਆ ਅਗਲੀ ਖ਼ਬਰ ਨਿਗਮ ਮੀਟਿੰਗ ’ਚ ਵਿਕਾਸ ਕਾਰਜਾਂ ਨੂੰ ਲੈ ਕੇ ਹੰਗਾਮਾ, ‘ਆਪ’ ਕੌਂਸਲਰ ਨੇ ਏਜੰਡਾ ਪਾੜ ਕੇ ਮੇਅਰ ਅੱਗੇ ਸੁੱਟਿਆ ਵਿਰੋਧੀ ਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।