ਨਡਾਲਾ ਵਿਖੇ ਹਰਸਿਮਰਨ ਘੁੰਮਣ ਨੇ ਨੌਜਵਾਨਾਂ ਨੂੰ ‘ਜਸ਼ਨ-ਏ-ਇਨਕਲਾਬ’ ਵਿਚ ਪੁੱਜਣ ਦਾ ਦਿੱਤਾ ਸੱਦਾ
ਨਡਾਲਾ, 23 ਸਤੰਬਰ (ਰਘਬਿੰਦਰ ਸਿੰਘ)-ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ 28 ਸਤੰਬਰ ਨੂੰ ਪੰਜਾਬ ਐਗਰੀਕਲਚਰ ਯੂਨੀਵਰਸਿਟੀ, ਲੁਧਿਆਣਾ ਵਿਖੇ ਹੋਣ ਜਾ ਰਹੇ ‘ਜਸ਼ਨ-ਏ-ਇਨਕਲਾਬ’ ਪ੍ਰੋਗਰਾਮ ਸਬੰਧੀ ਨੌਜਵਾਨਾਂ ਨੂੰ ਲਾਮਬੰਦ ਕਰਨ ਲਈ ਆਮ ਆਦਮੀ ਪਾਰਟੀ ਦੇ ਹਲਕਾ ਭੁਲੱਥ ਇੰਚਾਰਜ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਵੱਲੋਂ ਨਡਾਲਾ ਵਿਖੇ ਨੌਜਵਾਨਾਂ ਨਾਲ ਮੀਟਿੰਗ ਕੀਤੀ ਗਈ | ਇਸ ਮੌਕੇ ਉਨ੍ਹਾਂ ਨੌਜਵਾਨਾਂ ਨੂੰ ਵੱਡੀ ਗਿਣਤੀ ਵਿਚ ਲੁਧਿਆਣਾ ਵਿਖੇ ਹੋਣ ਵਾਲੇ ਇਸ ਸਮਾਗਮ ਵਿਚ ਸ਼ਾਮਲ ਹੋਣ ਦਾ ਸੱਦਾ ਦਿੱਤਾ |ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੀ ਵਿਚਾਰਧਾਰਾ ਅਤੇ ਦੇਸ਼ ਪ੍ਰਤੀ ਉਨ੍ਹਾਂ ਦੀ ਕੁਰਬਾਨੀ ਨੌਜਵਾਨਾਂ ਲਈ ਪ੍ਰੇਰਨਾ ਦਾ ਸਰੋਤ ਹੈ | ਉਨ੍ਹਾਂ ਕਿਹਾ ਕਿ 28 ਸਤੰਬਰ ਨੂੰ ਲੁਧਿਆਣਾ ਵਿਖੇ ਹੋਣ ਵਾਲਾ ‘ਜਸ਼ਨ-ਏ-ਇਨਕਲਾਬ’ ਨੌਜਵਾਨਾਂ ਨੂੰ ਸ਼ਹੀਦ ਭਗਤ ਸਿੰਘ ਦੇ ਵਿਚਾਰਾਂ ਅਤੇ ਉਨ੍ਹਾਂ ਦੀ ਸੋਚ ਨਾਲ ਜੋੜਨ ਲਈ ਮਹੱਤਵਪੂਰਨ ਮੌਕਾ ਹੈ | ਜ਼ਿਕਰਯੋਗ ਹੈ ਕਿ ‘ ਜਸ਼ਨ-ਏ-ਇਨਕਲਾਬ’ ਸਬੰਧੀ ਨੌਜਵਾਨਾਂ ਦੀ ਸ਼ਮੂਲੀਅਤ ਵਧਾਉਣ ਲਈ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਭਰ ਵਿਚ ਸਰਗਰਮੀਆਂ ਕੀਤੀਆਂ ਜਾ ਰਹੀਆਂ ਹਨ | 28 ਸਤੰਬਰ ਦਾ ਇਹ ਪ੍ਰੋਗਰਾਮ ਪੀ. ਏ.
ਨਡਾਲਾ, 23 ਸਤੰਬਰ (ਰਘਬਿੰਦਰ ਸਿੰਘ)-ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ 28 ਸਤੰਬਰ ਨੂੰ ਪੰਜਾਬ ਐਗਰੀਕਲਚਰ ਯੂਨੀਵਰਸਿਟੀ, ਲੁਧਿਆਣਾ ਵਿਖੇ ਹੋਣ ਜਾ ਰਹੇ ‘ਜਸ਼ਨ-ਏ-ਇਨਕਲਾਬ’ ਪ੍ਰੋਗਰਾਮ ਸਬੰਧੀ ਨੌਜਵਾਨਾਂ ਨੂੰ ਲਾਮਬੰਦ ਕਰਨ ਲਈ ਆਮ ਆਦਮੀ ਪਾਰਟੀ ਦੇ ਹਲਕਾ ਭੁਲੱਥ ਇੰਚਾਰਜ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਵੱਲੋਂ ਨਡਾਲਾ ਵਿਖੇ ਨੌਜਵਾਨਾਂ ਨਾਲ ਮੀਟਿੰਗ ਕੀਤੀ ਗਈ | ਇਸ ਮੌਕੇ ਉਨ੍ਹਾਂ ਨੌਜਵਾਨਾਂ ਨੂੰ ਵੱਡੀ ਗਿਣਤੀ ਵਿਚ ਲੁਧਿਆਣਾ ਵਿਖੇ ਹੋਣ ਵਾਲੇ ਇਸ ਸਮਾਗਮ ਵਿਚ ਸ਼ਾਮਲ ਹੋਣ ਦਾ ਸੱਦਾ ਦਿੱਤਾ |ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੀ ਵਿਚਾਰਧਾਰਾ ਅਤੇ ਦੇਸ਼ ਪ੍ਰਤੀ ਉਨ੍ਹਾਂ ਦੀ ਕੁਰਬਾਨੀ ਨੌਜਵਾਨਾਂ ਲਈ ਪ੍ਰੇਰਨਾ ਦਾ ਸਰੋਤ ਹੈ | ਉਨ੍ਹਾਂ ਕਿਹਾ ਕਿ 28 ਸਤੰਬਰ ਨੂੰ ਲੁਧਿਆਣਾ ਵਿਖੇ ਹੋਣ ਵਾਲਾ ‘ਜਸ਼ਨ-ਏ-ਇਨਕਲਾਬ’ ਨੌਜਵਾਨਾਂ ਨੂੰ ਸ਼ਹੀਦ ਭਗਤ ਸਿੰਘ ਦੇ ਵਿਚਾਰਾਂ ਅਤੇ ਉਨ੍ਹਾਂ ਦੀ ਸੋਚ ਨਾਲ ਜੋੜਨ ਲਈ ਮਹੱਤਵਪੂਰਨ ਮੌਕਾ ਹੈ | ਜ਼ਿਕਰਯੋਗ ਹੈ ਕਿ ‘ ਜਸ਼ਨ-ਏ-ਇਨਕਲਾਬ’ ਸਬੰਧੀ ਨੌਜਵਾਨਾਂ ਦੀ ਸ਼ਮੂਲੀਅਤ ਵਧਾਉਣ ਲਈ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਭਰ ਵਿਚ ਸਰਗਰਮੀਆਂ ਕੀਤੀਆਂ ਜਾ ਰਹੀਆਂ ਹਨ | 28 ਸਤੰਬਰ ਦਾ ਇਹ ਪ੍ਰੋਗਰਾਮ ਪੀ.ਏ.ਯੂ. ਗਰਾਊਾਡ, ਲੁਧਿਆਣਾ ਵਿਖੇ ਹੋਣਾ ਦੱਸਿਆ ਗਿਆ ਹੈ | ਇਸ ਮੌਕੇ ਕੌਂਸਲਰ ਸੰਜੀਵ ਜੋਸ਼ੀ, ਯੂਥ ਕੋਆਰਡੀਨੇਟਰ ਸੰਦੀਪ ਕੁਮਾਰ, ਯੂਥ ਕੋਆਰਡੀਨੇਟਰ ਸੁਰਜੀਤ ਸਿੰਘ ਗੋਰਾ,ਬਲਾਕ ਪ੍ਰਧਾਨ ਸਨੀ ਨਡਾਲਾ ਬਲਾਕ ਪ੍ਰਧਾਨ ਹੈਪੀ ਖੱਖ ਅਤੇ ਹੋਰ ਹਾਜ਼ਰ ਸਨ |