‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਡਾ. ਚੱਬੇਵਾਲ ਵਲੋਂ
ਫਗਵਾੜਾ ’ਚ ਘਰ-ਘਰ ਸੰਪਰਕ ਫਗਵਾੜਾ, 23 ਸਤੰਬਰ (ਚਾਨਾ)-ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਫਗਵਾੜਾ ‘ਚ ਡੋਰ-ਟੂ-ਡੋਰ ਜਨ ਸੰਪਰਕ ਮੁਹਿੰਮ ਦੀ ਸ਼ੁਰੂਆਤ ਕੀਤੀ | ਉਨ੍ਹਾਂ ਵੱਖ-ਵੱਖ ਵਾਰਡਾਂ ‘ਚ ਘਰ-ਘਰ ਜਾ ਕੇ ਲੋਕਾਂ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਦੀਆਂ ਸਮੱਸਿਆਵਾਂ ਤੇ ਸੁਝਾਅ ਸੁਣੇ | ਇਹ ਮੁਹਿੰਮ ਪੰਜਾਬ ਸਰਕਾਰ ਦੇ ਸਾਢੇ ਚਾਰ ਸਾਲ ਦੇ ਕੰਮਾਂ ਤੇ ਲੋਕ ਭਲਾਈ ਯੋਜਨਾਵਾਂ ਬਾਰੇ ਲੋਕਾਂ ਨੂੰ ਜਾਣੂ ਕਰਵਾਉਣ ਲਈ ਚਲਾਈ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਿਹਤ, ਸਿੱਖਿਆ, ਬਿਜਲੀ, ਸੜਕਾਂ, ਖੇਡਾਂ, ਖੇਤੀਬਾੜੀ, ਸਿੰਚਾਈ ਤੇ ਰੋਜ਼ਗਾਰ ਸਮੇਤ ਵੱਖ-ਵੱਖ ਖੇਤਰਾਂ ‘ਚ ਕੰਮ ਕੀਤੇ ਗਏ ਹਨ | ਉਨ੍ਹਾਂ ਦਾਅਵਾ ਕੀਤਾ ਕਿ ਮੁਫ਼ਤ ਬਿਜਲੀ, ਸਿਹਤ ਸੇਵਾਵਾਂ, ਸਿੱਖਿਆ ਅਤੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਸਮੇਤ ਵੱਖ-ਵੱਖ ਯੋਜਨਾਵਾਂ ਰਾਹੀਂ ਇੱਕ ਪਰਿਵਾਰ ਨੂੰ ਸਾਲਾਨਾ ਕਰੀਬ 1.
ਫਗਵਾੜਾ ’ਚ ਘਰ-ਘਰ ਸੰਪਰਕ ਫਗਵਾੜਾ, 23 ਸਤੰਬਰ (ਚਾਨਾ)-ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਫਗਵਾੜਾ ‘ਚ ਡੋਰ-ਟੂ-ਡੋਰ ਜਨ ਸੰਪਰਕ ਮੁਹਿੰਮ ਦੀ ਸ਼ੁਰੂਆਤ ਕੀਤੀ | ਉਨ੍ਹਾਂ ਵੱਖ-ਵੱਖ ਵਾਰਡਾਂ ‘ਚ ਘਰ-ਘਰ ਜਾ ਕੇ ਲੋਕਾਂ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਦੀਆਂ ਸਮੱਸਿਆਵਾਂ ਤੇ ਸੁਝਾਅ ਸੁਣੇ | ਇਹ ਮੁਹਿੰਮ ਪੰਜਾਬ ਸਰਕਾਰ ਦੇ ਸਾਢੇ ਚਾਰ ਸਾਲ ਦੇ ਕੰਮਾਂ ਤੇ ਲੋਕ ਭਲਾਈ ਯੋਜਨਾਵਾਂ ਬਾਰੇ ਲੋਕਾਂ ਨੂੰ ਜਾਣੂ ਕਰਵਾਉਣ ਲਈ ਚਲਾਈ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਿਹਤ, ਸਿੱਖਿਆ, ਬਿਜਲੀ, ਸੜਕਾਂ, ਖੇਡਾਂ, ਖੇਤੀਬਾੜੀ, ਸਿੰਚਾਈ ਤੇ ਰੋਜ਼ਗਾਰ ਸਮੇਤ ਵੱਖ-ਵੱਖ ਖੇਤਰਾਂ ‘ਚ ਕੰਮ ਕੀਤੇ ਗਏ ਹਨ | ਉਨ੍ਹਾਂ ਦਾਅਵਾ ਕੀਤਾ ਕਿ ਮੁਫ਼ਤ ਬਿਜਲੀ, ਸਿਹਤ ਸੇਵਾਵਾਂ, ਸਿੱਖਿਆ ਅਤੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਸਮੇਤ ਵੱਖ-ਵੱਖ ਯੋਜਨਾਵਾਂ ਰਾਹੀਂ ਇੱਕ ਪਰਿਵਾਰ ਨੂੰ ਸਾਲਾਨਾ ਕਰੀਬ 1.82 ਲੱਖ ਰੁਪਏ ਦੇ ਲਾਭ ਮਿਲ ਰਹੇ ਹਨ | ਉਨ੍ਹਾਂ ਮੁਤਾਬਿਕ 300 ਯੂਨਿਟ ਮੁਫ਼ਤ ਬਿਜਲੀ ਦੀ ਸਹੂਲਤ, ਔਰਤਾਂ ਲਈ ਮੁਫ਼ਤ ਬੱਸ ਸਫ਼ਰ, ਆਮ ਆਦਮੀ ਕਲੀਨਿਕਾਂ, ਮੁੱਖ ਮੰਤਰੀ ਸਿਹਤ ਬੀਮਾ ਯੋਜਨਾ, ਸਕੂਲ ਆਫ਼ ਐਮੀਨੈਂਸ ਅਤੇ ਖੇਡ ਮੈਦਾਨਾਂ ਸਮੇਤ ਕਈ ਸਹੂਲਤਾਂ ਦਾ ਵਿਸਥਾਰ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਵੀ ਕਾਰਵਾਈ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਮੁਹਿੰਮ ਦਾ ਉਦੇਸ਼ ਸਰਕਾਰ ਦੀਆਂ ਪਹਿਲਕਦਮੀਆਂ ਬਾਰੇ ਜਾਣਕਾਰੀ ਦੇਣ ਦੇ ਨਾਲ ਲੋਕਾਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਸਿੱਧੇ ਤੌਰ ‘ਤੇ ਸੁਣਨਾ ਵੀ ਹੈ |