25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਲਾਇਲਪੁਰ ਖ਼ਾਲਸਾ ਕਾਲਜ ’ਚ ਮੂੰਹ ਦੀ ਸਿਹਤ ਸੰਬੰਧੀ ਵਿਸ਼ੇਸ਼ ਲੈਕਚਰ ਕਰਵਾਇਆ ਡਾ . ਪ੍ਰਭਜੋਤ ਕੌਰ ਨੇ ਵਿਦਿਆਰਥੀਆਂ ਨੂੰ ਦੰਦਾਂ ਦੀਆਂ ਬਿਮਾਰੀਆਂ ਬਾਰੇ ਜਾਣਕਾਰੀ ਦਿੱਤੀ

ਕਪੂਰਥਲਾ, 24 ਸਤੰਬਰ (ਵਿ. ਪ੍ਰ.)

ਲਾਇਲਪੁਰ ਖ਼ਾਲਸਾ ਕਾਲਜ ਵਿਚ ਦੰਦਾਂ ਦੀ ਸਫ਼ਾਈ ਤੇ ਸਿਹਤ ਸਬੰਧੀ ਜਾਗਰੂਕ ਕਰਨ ਲਈ ਕਰਵਾਏ ਇਕ ਵਿਸ਼ੇਸ਼ ਲੈਕਚਰ ਦੌਰਾਨ ਡਾ. ਪ੍ਰਭਜੋਤ ਕੌਰ ਵਿਦਿਆਰਥੀਆਂ ਨੂੰ ਮੂੰਹ ਦੀ ਸਿਹਤ ਸੰਭਾਲ ਬਾਰੇ ਜਾਣਕਾਰੀ ਦਿੰਦੇ ਹੋਏ | ਅਜੀਤ ਤਸਵੀਰ 25-09-2026
ਕਪੂਰਥਲਾ, 24 ਸਤੰਬਰ (ਵਿ.ਪ੍ਰ.)-ਲਾਇਲਪੁਰ ਖ਼ਾਲਸਾ ਕਾਲਜ ਦੇ ਐਨ.ਐਸ.ਐਸ. ਯੂਨਿਟ ਤੇ ਰੈੱਡ ਰੀਬਨ ਕਲੱਬ ਵਲੋਂ ਦੰਦਾਂ ਦੀ ਸਫ਼ਾਈ ਤੇ ਸਿਹਤ ਸਬੰਧੀ ਨੌਜਵਾਨਾਂ ਨੂੰ ਜਾਗਰੂਕ ਕਰਨ ਲਈ ਇਕ ਵਿਸ਼ੇਸ਼ ਲੈਕਚਰ ਕਰਵਾਇਆ ਗਿਆ | ਜਿਸ ਵਿਚ ਡਾ. ਪ੍ਰਭਜੋਤ ਕੌਰ ਨੇ ਵਿਦਿਆਰਥੀਆਂ ਨੂੰ ਮੂੰਹ ਦੀ ਸਿਹਤ ਸਬੰਧੀ ਜਾਣਕਾਰੀ ਦਿੱਤੀ | ਉਨ੍ਹਾਂ ਕਿਹਾ ਕਿ ਦੰਦਾਂ ਦੀ ਸੰਭਾਲ ਲਈ ਨਿਯਮਤ ਤੌਰ ‘ਤੇ ਦੰਦਾਂ ਦੀ ਬਰਸ਼ਿੰਗ ਅਤੇ ਫਲੋਸਿੰਗ ਕਰਨ, ਸੰਤੁਲਿਤ ਖ਼ੁਰਾਕ ਲੈਣ ਤੇ ਸਮੇਂ ਸਮੇਂ ‘ਤੇ ਦੰਦਾਂ ਦੀ ਜਾਂਚ ਕਰਵਾਉਣ ਦੀ ਲੋੜ ਹੈ | ਉਨ੍ਹਾਂ ਕਿਹਾ ਕਿ ਨੌਜਵਾਨਾਂ ਵਿਚ ਆਮ ਤੌਰ ‘ਤੇ ਪਾਈਆਂ ਜਾਣ ਵਾਲੀਆਂ ਮੂੰਹ ਤੇ ਦੰਦਾਂ ਨਾਲ ਸਬੰਧਿਤ ਸਮੱਸਿਆਵਾਂ ਜਿਵੇਂ ਕਿ ਦੰਦਾਂ ਵਿਚ ਕੀੜਾ ਲੱਗਣਾ, ਮਸੂੜਿ੍ਹਆਂ ਦੀ ਬਿਮਾਰੀ, ਮੂੰਹ ਦੀ ਬਦਬੂ ਤੇ ਦੰਦਾਂ ਦੀ ਸੰਵੇਦਣਸ਼ੀਲਤਾ ਬਾਰੇ ਜਾਣਕਾਰੀ ਦਿੱਤੀ | ਉਨ੍ਹਾਂ ਕਿਹਾ ਕਿ ਜ਼ਿਆਦਾ ਮਿੱਠੇ ਤੇ ਤੇਜ਼ਾਬੀ ਪਦਾਰਥਾਂ ਦੀ ਵਧੇਰੇ ਵਰਤੋਂ ਨਾਲ ਦੰਦਾਂ ਦੀਆ ਬਿਮਾਰੀਆਂ ਲੱਗਣ ਦਾ ਖ਼ਦਸ਼ਾ ਰਹਿੰਦਾ ਹੈ | ਇਸ ਲਈ ਮਿੱਠੇ ਪਦਾਰਥਾਂ ਦੀ ਘੱਟ ਵਰਤੋਂ ਕੀਤੀ ਜਾਵੇ | ਉਨ੍ਹਾਂ ਵਿਦਿਆਰਥੀਆਂ ਵਲੋਂ ਪੁੱਛੇ ਗਏ ਸਵਾਲਾਂ ਦੇ ਜਵਾਬ ਬਹੁਤ ਤੱਸਲੀਬਖਸ਼ ਢੰਗ ਨਾਲ ਦਿੱਤੇ | ਕਾਲਜ ਦੇ ਪਿ੍ੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਡਾ. ਪ੍ਰਭਜੋਤ ਕੌਰ ਦਾ ਉਨ੍ਹਾਂ ਵਲੋਂ ਵਿਦਿਆਰਥੀਆਂ ਦਾ ਮਾਰਗ ਦਰਸ਼ਨ ਕਰਨ ਲਈ ਧੰਨਵਾਦ ਕੀਤਾ।
ਪਿਛਲੀ ਖ਼ਬਰ ਪੀ.ਈ. ਮੋਬਾਈਲ ਐਪ ਦੀ ਵਰਤੋਂ ਹਰੇਕ ਕਰਮਚਾਰੀ ਲਈ ਅਤਿ ਜ਼ਰੂਰੀ-ਰਜੇਸ਼ ਜੌਲੀ ਅਗਲੀ ਖ਼ਬਰ ਗੁਰੂ ਨਾਨਕ ਖ਼ਾਲਸਾ ਕਾਲਜ ਵਿਖੇ ਐਨ.ਐਸ.ਐਸ. ਫਾਊਂਡੇਸ਼ਨ ਦਿਵਸ ਸੰਬੰਧੀ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।