26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਅਧਿਆਪਕ ਜਥੇਬੰਦੀਆਂ ਵਲੋਂ ਬਣਦੀ ਰਕਮ ਅਦਾਇਗੀ ਨਾ ਹੋਣ ’ਤੇ 1 ਅਕਤੂਬਰ ਤੋਂ ਸਕੂਲਾਂ ’ਚ ਮਿਡ-ਡੇ-ਮੀਲ ਬੰਦ ਕਰਨ ਦਾ ਐਲਾਨ

ਕਪੂਰਥਲਾ, 25 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਪੰਜਾਬ ਸਰਕਾਰ ਵਲੋਂ ਮਿਡ ਡੇ ਮੀਲ ਦੀ ਅਪ੍ਰੈਲ ਮਹੀਨੇ ਤੋਂ ਲੈ ਕੇ ਹੁਣ ਤੱਕ ਸਕੂਲਾਂ ਨੂੰ ਬਣਦੀ ਰਕਮ ਅਦਾਇਗੀ ਨਾ ਕੀਤੇ ਜਾਣ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਵੱਖ-ਵੱਖ ਅਧਿਆਪਕ ਜਥੇਬੰਦੀਆਂ ਨੇ ਇਕ ਆਨਲਾਈਨ ਮੀਟਿੰਗ ਵਿਚ 1 ਅਕਤੂਬਰ ਤੋਂ ਸਰਕਾਰੀ ਸਕੂਲਾਂ ਵਿਚ ਮਿਡ ਡੇ ਮੀਲ ਬੰਦ ਕਰਨ ਤੇ ਪ੍ਰਾਇਮਰੀ ਖੇਡਾਂ ਦੇ ਬਾਈਕਾਟ ਦਾ ਐਲਾਨ ਕੀਤਾ ਹੈ | ਇਸ ਮੀਟਿੰਗ ਵਿਚ ਡੈਮੋਕਰੇਟਿਕ ਟੀਚਰ ਫ਼ਰੰਟ ਦੇ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਅੱਲੂਵਾਲ, ਗੌਰਮਿੰਟ ਟੀਚਰ ਯੂਨੀਅਨ ਦੇ ਸੂਬਾਈ ਆਗੂ ਰਸ਼ਪਾਲ ਸਿੰਘ ਵੜੈਚ, ਜ਼ਿਲ੍ਹਾ ਪ੍ਰਧਾਨ ਸੁਖਚੈਨ ਸਿੰਘ ਬੱਧਣ, ਗੁਰਮੇਜ ਸਿੰਘ ਤਲਵੰਡੀ ਚੌਧਰੀਆਂ, ਅਧਿਆਪਕ ਦਲ ਦੇ ਜ਼ਿਲ੍ਹਾ ਪ੍ਰਧਾਨ ਸੁਖਦਿਆਲ ਸਿੰਘ ਝੰਡ, ਡੀਟੀਐਫ ਦੇ ਸੀਨੀਅਰ ਆਗੂ ਜੈਮਲ ਸਿੰਘ, ਮਾਸਟਰ ਕੇਡਰ ਯੂਨੀਅਨ ਦੇ ਸੀਨੀਅਰ ਆਗੂ ਨਰੇਸ਼ ਕੋਹਲੀ ਤੇ ਤਰਮਿੰਦਰ ਸਿੰਘ ਮੱਲ੍ਹੀ ਨੇ ਕਿਹਾ ਕਿ ਅਪ੍ਰੈਲ ਮਹੀਨੇ ਤੋਂ ਅਧਿਆਪਕ ਸਰਕਾਰੀ ਸਕੂਲਾਂ ਵਿਚ ਮਿਡ ਡੇ ਮੀਲ ਬਣਾਉਣ ਦਾ ਸਾਰਾ ਖ਼ਰਚਾ ਆਪਣੀਆਂ ਜੇਬਾਂ ਵਿਚੋਂ ਕਰ ਰਹੇ ਹਨ, ਵਾਰ-ਵਾਰ ਅਪੀਲਾਂ ਕੀਤੇ ਜਾਣ ਤੋਂ ਬਾਅਦ ਵੀ ਮਿਡ ਡੇ ਮੀਲ ਦੀ ਬਣਦੀ ਅਦਾਇਗੀ ਨਾ ਕੀਤੇ ਜਾਣ ਕਾਰਨ ਅਧਿਆਪਕਾਂ ਵਿਚ ਰੋਸ ਪਾਇਆ ਜਾ ਰਿਹਾ ਹੈ | ਅਧਿਆਪਕ ਆਗੂ ਨੇ ਕਿਹਾ ਕਿ ਸਿੱਖਿਆ ਵਿਭਾਗ ਵਲੋਂ ਮਿਡ ਡੀ ਮੀਲ ਦੀ ਬਕਾਇਆ ਰਾਸ਼ੀ ਨਵੇਂ ਸਪਰਸ਼ ਪੋਰਟਲ ਦੁਆਰਾ ਭੇਜੀ ਜਾ ਰਹੀ ਹੈ ਤੇ ਇਸ ਪੋਰਟਲ ਦੀ ਗੁੰਝਲਦਾਰ ਪ੍ਰਕਿਰਿਆ ਅਧਿਆਪਕਾਂ ਲਈ ਸਿਰਦਰਦੀ ਬਣੀ ਹੋਈ ਹੈ | ਉਨ੍ਹਾਂ ਮੰਗ ਕੀਤੀ ਕਿ ਗੁੰਝਲਦਾਰ ਪ੍ਰਕਿਰਿਆ ਨੂੰ ਬੰਦ ਕੀਤਾ ਜਾਵੇ ਤੇ ਜੇਕਰ ਮਿਡ ਡੇ ਮੀਲ ਦੀ ਐਡਵਾਂਸ ਰਕਮ ਨਹੀਂ ਦਿੱਤੀ ਜਾਂਦੀ ਤਾਂ ਮਿਡ ਡੇ ਮੀਲ 1 ਅਕਤੂਬਰ ਤੋਂ ਬੰਦ ਕਰ ਦਿੱਤਾ ਜਾਵੇਗਾ | ਮੀਟਿੰਗ ਵਿਚ ਪ੍ਰਾਇਮਰੀ ਸਕੂਲ ਖੇਡਾਂ ਲਈ ਸਰਕਾਰ ਵਲੋਂ ਕੋਈ ਵੀ ਫ਼ੰਡ ਜਾਰੀ ਨਾ ਕੀਤੇ ਜਾਣ ਦਾ ਵੀ ਨੋਟਿਸ ਲਿਆ ਗਿਆ | ਅਧਿਆਪਕ ਆਗੂਆਂ ਨੇ ਕਿਹਾ ਕਿ ਇਨ੍ਹਾਂ ਖੇਡਾਂ ਲਈ ਸਾਰਾ ਖ਼ਰਚਾ ਅਧਿਆਪਕ ਵਰਗ ਆਪਣੇ ਕੋਲੋਂ ਕਰ ਰਿਹਾ ਹੈ, ਜਦਕਿ ਸਰਕਾਰ ਵਲੋਂ ਖੇਡਾਂ ਲਈ ਕੋਈ ਵੀ ਫ਼ੰਡ ਜਾਰੀ ਨਹੀਂ ਕੀਤਾ ਜਾ ਰਿਹਾ ਹੈ | ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਕਿਸੇ ਵੀ ਸਿੱਖਿਆ ਅਧਿਕਾਰੀ ਜਾਂ ਅਧਿਆਪਕਾਂ ਨੇ ਖੇਡਾਂ ਦੇ ਨਾਂਅ ‘ਤੇ ਅਧਿਆਪਕਾਂ ਕੋਲੋਂ ਪੈਸੇ ਇਕੱਤਰ ਕਰਨ ਦੀ ਕੋਸ਼ਿਸ਼ ਕੀਤੀ ਤਾਂ ਸਮੂਹ ਅਧਿਆਪਕ ਜਥੇਬੰਦੀਆਂ ਸਬੰਧਿਤ ਅਫ਼ਸਰ ਦੇ ਦਫ਼ਤਰ ਤੇ ਸਕੂਲ ਦਾ ਘਿਰਾਓ ਕਰਨ ਲਈ ਮਜਬੂਰ ਹੋਣਗੀਆਂ, ਜਿਸਦੀ ਜ਼ਿੰਮੇਵਾਰੀ ਸਬੰਧਿਤ ਅਧਿਕਾਰੀ ਦੀ ਹੋਵੇਗੀ |

ਗਣੇਸ਼ ਭਗਤ, ਸਤਨਾਮ ਸਿੰਘ ਗਿੱਲ ਤੇ ਰਵਿੰਦਰ ਸਿੰਘ ਦੀਆਂ ਤਸਵੀਰਾਂ | 26-09-2026

ਪਿਛਲੀ ਖ਼ਬਰ ਝਗੜੇ ਦੌਰਾਨ ਚਾਚੇ ਨੇ ਭਤੀਜੇ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਕੀਤਾ ਜ਼ਖ਼ਮੀ ਅਗਲੀ ਖ਼ਬਰ ਬੁਲਟ ਮੋਟਰਸਾਈਕਲਾਂ ਰਾਹੀਂ ਪਟਾਕੇ ਮਾਰਨ ਵਾਲੇ ਸ਼ਰਾਰਤੀ ਅਨਸਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ-ਜਗਜੀਤ ਸਿੰਘ ਸ਼ੰਮੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।