26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਗੁਰਦੁਆਰਾ ਸਾਹਿਬ ਸਾਧ ਸੰਗਤ ਮੁਹੱਲਾ ਕਿਲੇਵਾਲਾ ਵਿਖੇ 13 ਲੋੜਵੰਦ ਲੜਕੀਆਂ ਦੇ ਸਮੂਹਿਕ ਆਨੰਦ ਕਾਰਜ ਕਰਵਾਏ

ਕਪੂਰਥਲਾ, 25 ਸਤੰਬਰ (ਸਡਾਨਾ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਧ ਸੰਗਤ ਮੁਹੱਲਾ ਕਿਲੇਵਾਲਾ ਵਿਖੇ 13 ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਸਮੂਹਿਕ ਆਨੰਦ ਕਾਰਜ ਕਰਵਾਏ ਗਏ | ਗੁਰਦੁਆਰਾ ਕਮੇਟੀ ਅਤੇ ਪ੍ਰਵਾਸੀ ਭਾਰਤੀ ਵੀਰਾਂ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਸਮਾਗਮ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਭਾਈ ਸੁਖਵਿੰਦਰ ਸਿੰਘ ਬਟਾਲਵੀ ਦੇ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ | ਆਨੰਦ ਕਾਰਜ ਮੌਕੇ ਸਮੂਹ ਜੋੜੀਆਂ ਨੂੰ ਘਰੇਲੂ ਵਰਤੋਂ ਦਾ ਸਮਾਨ ਵੀ ਪ੍ਰਬੰਧਕਾਂ ਵਲੋਂ ਦਿੱਤਾ ਗਿਆ | ਇਸ ਮੌਕੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਬਲਵਿੰਦਰ ਸਿੰਘ ਨੇ ਇਸ ਕਾਰਜ ਵਿਚ ਸਹਿਯੋਗ ਦੇਣ ਲਈ ਪ੍ਰਵਾਸੀ ਭਾਰਤੀ ਵੀਰਾਂ ਤੇ ਸਮੂਹ ਸਾਥੀਆਂ ਦਾ ਧੰਨਵਾਦ ਕੀਤਾ | ਸਮਾਗਮ ਮੌਕੇ ਹੋਰਨਾਂ ਤੋਂ ਇਲਾਵਾ ਲਖਬੀਰ ਸਿੰਘ ਸ਼ਾਹੀ, ਮਨਜੀਤ ਸਿੰਘ, ਗੁਰਪ੍ਰੀਤ ਸਿੰਘ ਬੰਟੀ ਵਾਲੀਆ, ਅਕਾਲੀ ਦਲ ਵਾਰਿਸ ਪੰਜਾਬ ਪਾਰਟੀ ਦੇ ਹਲਕਾ ਇੰਚਾਰਜ ਜਗਜੀਤ ਸਿੰਘ ਧਾਲੀਵਾਲ, ਬੋਹੜ ਸਿੰਘ, ਸੁਖਵਿੰਦਰ ਮੋਹਨ ਸਿੰਘ ਭਾਟੀਆ, ਜੋਧ ਸਿੰਘ, ਰਸ਼ਪਾਲ ਸਿੰਘ, ਸੁਰਜੀਤ ਸਿੰਘ ਵਿੱਕੀ, ਇੰਦਰਜੀਤ ਸਿੰਘ ਸੋਢੀ, ਦਲਜੀਤ ਸਿੰਘ, ਵਰਿਆਮ ਸਿੰਘ ਕਪੂਰ, ਸਤਨਾਮ ਸਿੰਘ, ਜਸਬੀਰ ਸਿੰਘ ਖ਼ਾਲਸਾ, ਨਰਿੰਦਰ ਸਿੰਘ, ਸੁਰਿੰਦਰਪਾਲ ਸਿੰਘ, ਨਵਜੀਤ ਸਿੰਘ ਰਾਜੂ, ਮਨਪ੍ਰੀਤ ਸਿੰਘ, ਹਰਸਿਮਰਨ ਸਿੰਘ, ਜਤਿੰਦਰ ਸਿੰਘ ਤੇ ਹੋਰ ਹਾਜ਼ਰ ਸਨ |

ਅਜੀਤ ਡੈਸਕ 26-09-2026

ਪਿਛਲੀ ਖ਼ਬਰ ਸ਼ਹਿਰ ਦੇ 7 ਵਾਰਡਾਂ ਵਿਚ 69.78 ਲੱਖ ਰੁਪਏ ਦੀ ਲਾਗਤ ਨਾਲ ਸੜਕਾਂ ਤੇ ਗਲੀਆਂ ਦੇ ਨਿਰਮਾਣ ਲਈ ਵਰਕ ਆਰਡਰ ਜਾਰੀ-ਅਕਾਸ਼ ਬਾਂ... ਅਗਲੀ ਖ਼ਬਰ ਲਾਵਾਰਸ ਕੁੱਤੇ ਨੇ 6 ਬੱਚਿਆਂ ਸਮੇਤ 15 ਵਿਅਕਤੀਆਂ ਨੂੰ ਕੀਤਾ ਜ਼ਖ਼ਮੀ ਨਵਾਂ ਪਿੰਡ ਭੱਠੇ ਵਿਖੇ ਜਾਗਰਣ ਦੌਰਾਨ ਗੋਲੀਆਂ ਚਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।