27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਸ਼ਹੀਦ ਭਗਤ ਸਿੰਘ ਵਿਚਾਰ ਮੰਚ ਵਲੋਂ ਆਰ.ਸੀ.ਐਫ. ਵਿਚ ਇਨਕਲਾਬੀ ਨਾਟਕ ਮੇਲਾ ਭਲਕੇ

ਕਪੂਰਥਲਾ, 26 ਸਤੰਬਰ (ਵਿ. ਪ੍ਰ.)

ਅਜੀਤ ਡੈਸਕ 27-09-2026
ਕਪੂਰਥਲਾ, 26 ਸਤੰਬਰ (ਵਿ.ਪ੍ਰ.)-ਸ਼ਹੀਦ ਭਗਤ ਸਿੰਘ ਵਿਚਾਰ ਮੰਚ ਰੇਲ ਕੋਚ ਫ਼ੈਕਟਰੀ ਕਪੂਰਥਲਾ ਵਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਤੇ ਸ਼ਹੀਦ ਜਤਿਨ ਦਾਸ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਇਨਕਲਾਬੀ ਨਾਟਕ ਮੇਲਾ 28 ਸਤੰਬਰ ਦਿਨ ਸੋਮਵਾਰ ਨੂੰ ਸ਼ਾਮ 7:30 ਵਜੇ ਆਰ.ਸੀ.ਐਫ. ਦੇ ਵਰਕਰ ਕਲੱਬ ਵਿਚ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮੰਚ ਦੇ ਸਕੱਤਰ ਚੰਦਰਭਾਨ ਨੇ ਦੱਸਿਆ ਕਿ ਇਸ ਨਾਟਕ ਮੇਲੇ ਵਿਚ ਲੋਕ ਕਲਾ ਮੰਚ ਮੰਡੀ ਮੁੱਲਾਂਪੁਰ ਦੀ ਟੀਮ ਵਲੋਂ ਹਰਕੇਸ਼ ਚੌਧਰੀ ਦੀ ਨਿਰਦੇਸ਼ਨਾ ਹੇਠ ਨਾਟਕ ‘ਮਸ਼ਾਲ ਬਾਲ ਕੇ ਰੱਖੀਂ’ ਅਤੇ ‘ਪਰਿੰਦੇ ਭਟਕ ਗਏ’ ਦਾ ਮੰਚਨ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਇਸਤੋਂ ਇਲਾਵਾ ਮੰਚ ਦੀ ਸਭਿਆਚਾਰਕ ਟੀਮ ਵਲੋਂ ਗੁਰਜਿੰਦਰ ਸਿੰਘ ਦੀ ਨਿਰਦੇਸ਼ਨਾ ਹੇਠ ਲਘੂ ਨਾਟਕ ‘ਦੇਸ਼ ਕੋ ਆਗੇ ਬੜਾਣਾ ਹੈ’ ਤੇ ਇਨਕਲਾਬੀ ਗੀਤ ਪੇਸ਼ ਕੀਤੇ ਜਾਣਗੇ | ਮੰਚ ਦੇ ਪ੍ਰਧਾਨ ਧਰਮਪਾਲ ਨੇ ਦੱਸਿਆ ਕਿ ਇਸ ਮੌਕੇ ਦਾਨਿਸ਼ ਅਲੀ ਜੁਆਇੰਟ ਸੈਕਟਰੀ ਜੇ.ਐਨ.ਯੂ. ਸਟੂਡੈਂਟ ਯੂਨੀਅਨ (ਆਇਸ਼ਾ) ਭਗਤ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਦੇ ਵਿਚਾਰਧਾਰਾ ਤੇ ਦੇਸ਼ ਦੇ ਮੌਜੂਦਾ ਆਰਥਿਕ, ਰਾਜਨੀਤਿਕ ਤੇ ਸਮਾਜਿਕ ਹਲਾਤ ‘ਤੇ ਚਾਨਣਾ ਪਾਉਣਗੇ | ਉਨ੍ਹਾਂ ਆਰ.ਸੀ.ਐਫ. ਦੇ ਸਮੂਹ ਨਿਵਾਸੀਆਂ ਤੇ ਇਲਾਕੇ ਦੇ ਲੋਕਾਂ ਨੂੰ ਇਸ ਨਾਟਕ ਮੇਲੇ ਵਿਚ ਪੁੱਜਣ ਦੀ ਅਪੀਲ ਕੀਤੀ |
ਪਿਛਲੀ ਖ਼ਬਰ ਬਹਾਦਰ ਸਿੰਘ ਬੱਲ ਨੂੰ ਵੱਖ-ਵੱਖ ਵਰਗਾਂ ਦੇ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ ਅਗਲੀ ਖ਼ਬਰ ਨਡਾਲਾ ਵਿਖੇ ਨਸ਼ਿਆਂ ਵਿਰੁੱਧ ਯਾਤਰਾ ਦੇ ਸਵਾਗਤ ਦੀਆਂ ਤਿਆਰੀਆਂ ਦਾ ਐਸ.ਐਸ.ਪੀ. ਗੌਰਵ ਤੂਰਾ ਵਲੋਂ ਜਾਇਜ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।