27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਗੁਰੂ ਨਾਨਕਪੁਰਾ ’ਚ ਨੌਜਵਾਨ ਕੋਲੋਂ ਮੋਬਾਈਲ ਤੇ 3 ਹਜ਼ਾਰ ਰੁਪਏ ਖੋਹੇ

ਫਗਵਾੜਾ, 26 ਸਤੰਬਰ (ਹਰਜੋਤ ਸਿੰਘ ਚਾਨਾ)-ਫਗਵਾੜਾ ਸ਼ਹਿਰ ‘ਚ ਲੁੱਟ-ਖੋਹ ਦੀਆਂ ਘਟਨਾਵਾਂ ਨੂੰ ਲੈ ਕੇ ਲੋਕਾਂ ‘ਚ ਚਿੰਤਾ ਵੱਧ ਰਹੀ ਹੈ | ਤਾਜ਼ਾ ਮਾਮਲਾ ਗੁਰੂ ਨਾਨਕਪੁਰਾ ਦੀ ਗਲੀ ਨੰਬਰ 3 ਨੇੜੇ ਸਾਹਮਣੇ ਆਇਆ ਹੈ, ਜਿੱਥੇ ਰੇਲਵੇ ਲਾਈਨਾਂ ਨਾਲ ਲੰਘ ਰਹੇ ਇਕ ਨੌਜਵਾਨ ਨੂੰ ਤਿੰਨ ਨੌਜਵਾਨਾਂ ਵਲੋਂ ਘੇਰ ਕੇ ਕਥਿਤ ਤੌਰ ‘ਤੇ ਕੁੱਟਮਾਰ ਕਰਨ ਤੇ ਉਸ ਕੋਲੋਂ ਮੋਬਾਈਲ ਫ਼ੋਨ ਤੇ ਕਰੀਬ ਤਿੰਨ ਹਜ਼ਾਰ ਰੁਪਏ ਖੋਹਣ ਦਾ ਮਾਮਲਾ ਸਾਹਮਣੇ ਆਇਆ ਹੈ | ਪੀੜਤ ਰੋਹਿਤ ਦੇ ਮੁਤਾਬਿਕ ਉਹ ਕੰਮ ‘ਤੇ ਜਾ ਰਿਹਾ ਸੀ | ਇਸ ਦੌਰਾਨ ਤਿੰਨ ਨੌਜਵਾਨਾਂ ਨੇ ਉਸ ਨੂੰ ਘੇਰ ਲਿਆ ਤੇ ਕਥਿਤ ਤੌਰ ‘ਤੇ ਉਸ ਨਾਲ ਕੁੱਟਮਾਰ ਕਰਕੇ ਮੋਬਾਈਲ ਤੇ ਨਕਦੀ ਖੋਹ ਲਈ | ਰੋਹਿਤ ਵੱਲੋਂ ਰੌਲਾ ਪਾਉਣ ‘ਤੇ ਮੁਹੱਲਾ ਵਾਸੀ ਮੌਕੇ ‘ਤੇ ਇਕੱਠੇ ਹੋ ਗਏ ਤੇ ਉਨ੍ਹਾਂ ਨੇ ਇਕ ਨੌਜਵਾਨ ਨੂੰ ਕਾਬੂ ਕਰ ਲਿਆ, ਜਦਕਿ ਦੋ ਹੋਰ ਫ਼ਰਾਰ ਹੋ ਗਏ | ਮੁਹੱਲਾ ਵਾਸੀਆਂ ਨੇ ਦੋਸ਼ ਲਗਾਇਆ ਕਿ ਰੇਲਵੇ ਲਾਈਨਾਂ ਨਾਲ ਲੱਗਦੇ ਇਲਾਕੇ ‘ਚ ਕੁੱਝ ਨੌਜਵਾਨ ਕਥਿਤ ਤੌਰ ‘ਤੇ ਨਸ਼ਾ ਕਰਦੇ ਹਨ ਤੇ ਇੱਥੋਂ ਲੰਘਣ ਵਾਲੇ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਖ਼ਤਰਾ ਬਣਿਆ ਹੋਇਆ ਹੈ | ਮੁਹੱਲਾ ਵਾਸੀਆਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਰੇਲਵੇ ਲਾਈਨਾਂ ਨਾਲ ਲੱਗਦੇ ਇਲਾਕਿਆਂ ‘ਚ ਗਸ਼ਤ ਵਧਾਈ ਜਾਵੇ ਤੇ ਨਸ਼ਾ ਕਰਨ ਵਾਲਿਆਂ ਤੇ ਲੁੱਟ-ਖੋਹ ਦੀਆਂ ਵਾਰਦਾਤਾਂ ‘ਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ | ਉਨ੍ਹਾਂ ਕਿਹਾ ਕਿ ਜੇਕਰ ਨਸ਼ੇ ਨਾਲ ਜੁੜੀਆਂ ਗਤੀਵਿਧੀਆਂ ਅਤੇ ਲੁੱਟ-ਖੋਹ ਦੀਆਂ ਘਟਨਾਵਾਂ ਵਿਚ ਕੋਈ ਸਬੰਧ ਹੈ ਤਾਂ ਪੁਲਿਸ ਨੂੰ ਇਸ ਦੀ ਵੀ ਜਾਂਚ ਕਰਨੀ ਚਾਹੀਦੀ ਹੈ |

ਅਜੀਤ ਡੈਸਕ 27-09-2026

ਪਿਛਲੀ ਖ਼ਬਰ ਭੁਲੱਥ ਵਿਖੇ ਸਾਈਂ ਲਾਡੀ ਸ਼ਾਹ ਦਾ ਜਨਮ ਦਿਨ ਮਨਾਇਆ ਅਗਲੀ ਖ਼ਬਰ ਬਹਾਦਰ ਸਿੰਘ ਬੱਲ ਨੂੰ ਵੱਖ-ਵੱਖ ਵਰਗਾਂ ਦੇ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।