29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਐਨ.ਐਚ.ਐਮ ਇੰਪਲਾਈਜ਼ ਯੂਨੀਅਨ ਪੰਜਾਬ ਦੀਆਂ ਹੱਕੀ ਮੰਗਾਂ ਸੰਬੰਧੀ ਐਸ.ਐਮ.ਓ. ਨੂੰ ਪੰਜਾਬ ਸਰਕਾਰ ਦੇ ਨਾਂਅ ਮੰਗ ਪੱਤਰ ਦਿੱਤਾ

ਫਗਵਾੜਾ, 28 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਐਨ. ਐਚ.

ਅਜੀਤ ਡੈਸਕ 29-09-2026
ਫਗਵਾੜਾ, 28 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਐਨ.ਐਚ.ਐਮ ਇੰਪਲਾਈਜ਼ ਯੂਨੀਅਨ ਪੰਜਾਬ ਦੀਆਂ ਹੱਕੀ ਮੰਗਾਂ ਪੂਰੀਆਂ ਨਾ ਹੋਣ ਕਰਕੇ ਯੂਨੀਅਨ ਆਗੂਆਂ ਵੱਲੋਂ ਉਲੀਕੇ ਗਏ ਪੋ੍ਰਗਰਾਮ ਅਨੁਸਾਰ ਨੈਸ਼ਨਲ ਹੈਲਥ ਮਿਸ਼ਨ ਸਿਵਲ ਹਸਪਤਾਲ ਫਗਵਾੜਾ ਦੇ ਮੁਲਾਜ਼ਮਾਂ ਵੱਲੋਂ ਆਪਣੀਆਂ ਹੱਕੀ ਮੰਗਾਂ ਸਬੰਧੀ ਸੀਨੀਅਰ ਮੈਡੀਕਲ ਅਫ਼ਸਰ ਸਿਵਲ ਹਸਪਤਾਲ ਫਗਵਾੜਾ ਨੂੰ ਮੰਗ ਪੱਤਰ ਦਿੱਤਾ ਗਿਆ ਤੇ ਮੰਗ ਰੱਖੀ ਗਈ ਕਿ ਉਨ੍ਹਾਂ ਵੱਲੋਂ ਉਕਤ ਮੰਗ ਪੱਤਰ ਯੋਗ ਪ੍ਰਣਾਲੀ ਰਾਹੀਂ ਪੰਜਾਬ ਸਰਕਾਰ ਨੂੰ ਭੇਜਿਆ ਜਾਵੇ | ਜ਼ਿਕਰਯੋਗ ਹੈ ਕਿ ਐਨ.ਐਚ. ਐਮ ਪੰਜਾਬ ਦੇ ਸਾਰੇ ਹੀ ਕਰਮਚਾਰੀ ਆਪਣਾ ਕੰਮ ਬੰਦ ਕਰਕੇ ਹੜਤਾਲ ਤੇ ਹਨ | ਯੂਨੀਅਨ ਦੇ ਆਗੂਆਂ ਨੇ ਦੱਸਿਆ ਕਿ ਫਿਰ ਵੀ ਜੇਕਰ ਸਰਕਾਰ ਮੰਗਾਂ ਵੱਲ ਧਿਆਨ ਨਹੀਂ ਦਿੰਦੀ ਤਾਂ 9 ਅਕਤੂਬਰ ਨੂੰ ਧੂਰੀ ਵਿਖੇ ਮੁੱਖ ਮੰਤਰੀ ਦੇ ਏਰੀਏ ਵਿਚ ਰੈਲੀ ਕਰਨਗੇ ਅਤੇ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ | ਇਸ ਮੌਕੇ ਡਾ. ਜਤਿੰਦਰ ਸੰਧੂ (ਸਟੇਟ ਕੋਆਰਡੀਨੇਟਰ), ਡਾ. ਪ੍ਰਭਜੋਤ ਜੱਬਲ, ਬਲਜਿੰਦਰ ਕੌਰ, ਜਗਦੀਪ ਕੁਮਾਰ, ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਯੂਥ ਅਕਾਲੀ ਦਲ ਦੇ ਪ੍ਰਧਾਨ ਦੀ ਕੁਝ ਨੌਜਵਾਨਾਂ ਨੇ ਤੋੜੀ ਲੱਤ ਅਗਲੀ ਖ਼ਬਰ ਭੁਲੱਥ ’ਚ ਪੰਜ ਵਿਅਕਤੀਆਂ ਖ਼ਿਲਾਫ਼ ਦਰਜ ਮਾਮਲੇ ’ਤੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਨੇ ਜਤਾਇਆ ਭਾਰੀ ਰੋਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।