ਐਲ.ਪੀ.ਯੂ. ਮਾਮਲੇ ਦੀ ਕੇਂਦਰੀ ਏਜੰਸੀਆਂ ਤੋਂ ਨਿਰਪੱਖ ਜਾਂਚ ਕਰਵਾਈ ਜਾਵੇ-ਗੋਰਾ ਗਿੱਲ
ਨਡਾਲਾ, 29 ਸਤੰਬਰ (ਰਘਬਿੰਦਰ ਸਿੰਘ)-ਸੀਨੀਅਰ ਭਾਜਪਾ ਆਗੂ ਅਮਨਦੀਪ ਸਿੰਘ ਗੋਰਾ ਗਿੱਲ ਨੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਖੇ ਵਾਪਰੀ ਘਟਨਾ ਨੂੰ ਮੰਦਭਾਗਾ ਕਰਾਰ ਦਿੰਦਿਆਂ ਇਸ ਮਾਮਲੇ ਦੀ ਕੇਂਦਰੀ ਏਜੰਸੀਆਂ ਤੋਂ ਨਿਰਪੱਖ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ | ਇੱਕ ਸਮਾਗਮ ਦੌਰਾਨ ਪੁੱਜੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਅੱਗੇ ਇਹ ਮੰਗ ਰੱਖਦਿਆਂ ਗੋਰਾ ਗਿੱਲ ਨੇ ਕਿਹਾ ਕਿ ਇਸ ਘਟਨਾ ਕਾਰਨ ਯੂਨੀਵਰਸਿਟੀ 10 ਦਿਨਾਂ ਲਈ ਬੰਦ ਹੋਣ ਦੀ ਸਥਿਤੀ ਬਣੀ ਹੈ, ਜਿਸ ਨਾਲ ਵਿਦਿਆਰਥੀਆਂ ਦੀ ਪੜ੍ਹਾਈ ਪ੍ਰਭਾਵਿਤ ਹੋਈ ਹੈ | ਉਨ੍ਹਾਂ ਦੋਸ਼ ਲਾਇਆ ਕਿ ਯੂਨੀਵਰਸਿਟੀ ਦਾ ਕੋਈ ਵੀ ਵਿਦਿਆਰਥੀ ਅਜਿਹਾ ਮਾਹੌਲ ਪੈਦਾ ਕਰਨ ਵਾਲੀ ਕਾਰਵਾਈ ਨਹੀਂ ਕਰ ਸਕਦਾ ਅਤੇ ਇਸ ਪਿੱਛੇ ਬਾਹਰੋਂ ਆਏ ਵਿਅਕਤੀਆਂ ਦੀ ਭੂਮਿਕਾ ਦੀ ਜਾਂਚ ਹੋਣੀ ਚਾਹੀਦੀ ਹੈ |
ਅਜੀਤ ਡੈਸਕ
30-09-2026