ਕਿਸਾਨਾਂ, ਆੜ੍ਹਤੀਆਂ, ਸ਼ੈਲਰ ਮਾਲਕਾਂ ਤੇ ਮੰਡੀ ’ਚ ਕੰਮ ਕਰਦੇ ਮਜ਼ਦੂਰਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ’ਤੇ ਹੱਲ ਕੀਤੀਆਂ ਜਾਣਗੀਆਂ-ਇੰਡੀਅਨ
ਕਪੂਰਥਲਾ, 29 ਸਤੰਬਰ (ਅਮਰਜੀਤ ਕੋਮਲ)-ਕਿਸਾਨਾਂ, ਆੜ੍ਹਤੀਆਂ, ਸ਼ੈਲਰ ਮਾਲਕਾਂ ਤੇ ਮੰਡੀ ਵਿਚ ਕੰਮ ਕਰਦੇ ਮਜ਼ਦੂਰਾਂ ਦੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ | ਇਹ ਗੱਲ ਗੁਰਪਾਲ ਸਿੰਘ ਇੰਡੀਅਨ ਨੇ ਅੱਜ ਮਾਰਕੀਟ ਕਮੇਟੀ ਕਪੂਰਥਲਾ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਮਾਰਕੀਟ ਕਮੇਟੀ ਦੇ ਦਫ਼ਤਰ ਵਿਚ ਹੋਏ ਸਮਾਗਮ ਨੂੰ ਸੰਬੋਧਨ ਕਰਦਿਆਂ ਕਹੀ | ਉਨ੍ਹਾਂ ਕਿਹਾ ਕਿ ਮਾਰਕੀਟ ਕਮੇਟੀ ਅਧੀਨ ਪੈਂਦੇ ਖੇਤਰਾਂ ਵਿਚ ਜਿੱਥੇ ਸੜਕਾਂ ਦੀ ਤਰਸਯੋਗ ਹਾਲਤ ਸੁਧਾਰਨ ਲਈ ਯਤਨ ਕੀਤੇ ਜਾਣਗੇ ਤੇ ਜਿਹੜੀਆਂ ਸੜਕਾਂ ਪੰਜਾਬ ਰਾਜ ਮੰਡੀ ਬੋਰਡ ਵਲੋਂ ਬਣਾਉਣ ਲਈ ਪ੍ਰਵਾਨਗੀ ਮਿਲ ਚੁੱਕੀ ਹੈ, ਉਨ੍ਹਾਂ ਸੜਕਾਂ ਦਾ ਨਿਰਮਾਣ ਤਰਜ਼ੀਹ ਦੇ ਆਧਾਰ ’ਤੇ ਕਰਵਾਇਆ ਜਾਵੇਗਾ | ਗੁਰਪਾਲ ਸਿੰਘ ਇੰਡੀਅਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਹਾਈ ਕਮਾਂਡ ਵੱਲੋਂ ਜਿਹੜੀ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ, ਉਹ ਇਮਾਨਦਾਰੀ ਤੇ ਸਮਰਪਣ ਦੀ ਭਾਵਨਾ ਨਾਲ ਨਿਭਾਉਣਗੇ | ਉਨ੍ਹਾਂ ਦੇ ਅਹੁਦਾ ਸੰਭਾਲਣ ਮੌਕੇ ਬਾਬਾ ਪ੍ਰਗਟ ਨਾਥ ਨੇ ਉਨ੍ਹਾਂ ਨੂੰ ਆਸ਼ੀਰਵਾਦ ਦਿੱਤਾ ਤੇ ਬਾਅਦ ਵਿਚ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਤੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸਰਬਜੀਤ ਸਿੰਘ ਲੁਬਾਣਾ, ‘ਆਪ’ ਦੇ ਕਪੂਰਥਲਾ ਹਲਕੇ ਦੇ ਇੰਚਾਰਜ ਐਡਵੋਕੇਟ ਕਰਮਬੀਰ ਸਿੰਘ ਚੰਦੀ, ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਚੇਅਰਪਰਸਨ ਕੰਵਰ ਇਕਬਾਲ ਸਿੰਘ, ਸਾਬਕਾ ਮੇਅਰ ਨਰਿੰਦਰ ਸਿੰਘ ਮਨਸੂ, ਜ਼ਿਲ੍ਹਾ ਯੋਜਨਾ ਕਮੇਟੀ ਦੀ ਸਾਬਕਾ ਚੇਅਰਮੈਨ ਲਲਿਤ ਸਕਲਾਨੀ, ਗੁਰਪਾਲ ਸਿੰਘ ਇੰਡੀਅਨ ਦੇ ਪਿਤਾ ਮਨਜੀਤ ਬਹਾਦਰ ਸਿੰਘ ਬਾਵਾ, ਜ਼ਿਲ੍ਹਾ ਵਿਰਾਸਤੀ ਸੰਗਠਨ ਦੇ ਪ੍ਰਧਾਨ ਪਰਵਿੰਦਰ ਸਿੰਘ ਢੋਟ, ਜ਼ਿਲ੍ਹੇ ਦੇ ਮੀਡੀਆ ਇੰਚਾਰਜ ਇੰਦਰਜੀਤ ਸਿੰਘ ਜੁਗਨੂੰ ਤੋਂ ਇਲਾਵਾ ਆੜ੍ਹਤੀ ਐਸੋਸੀਏਸ਼ਨ ਦੇ ਨੁਮਾਇੰਦਿਆਂ, ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਕਾਰਜਕਾਰੀ ਪ੍ਰਧਾਨ ਦਲਬੀਰ ਸਿੰਘ ਨਾਨਕਪੁਰ ਤੇ ਹੋਰ ਆਗੂਆਂ ਨੇ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਇਆ ਤੇ ਉਨ੍ਹਾਂ ਨੂੰ ਚੇਅਰਮੈਨ ਵਜੋਂ ਅਹੁਦਾ ਸੰਭਾਲਣ ‘ਤੇ ਮੁਬਾਰਕਬਾਦ ਦਿੱਤੀ | ਇਸ ਮੌਕੇ ਬਾਬਾ ਤੇਲੂ ਦੀ ਕੁਟੀਆ ਦੇ ਮੁੱਖ ਸੇਵਾਦਾਰ ਬਾਬਾ ਰਕੇਸ਼ ਬੱਲੀ, ਰਾਈਸ ਮਿੱਲਰ ਐਸੋਸੀਏਸ਼ਨ ਦੇ ਪ੍ਰਧਾਨ ਦਵਿੰਦਰਬੀਰ ਸਿੰਘ ਚਾਹਲ, ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਟੋਨੀ ਆਜ਼ਾਦ, ਵਿਸ਼ਵ ਹਿੰਦੂ ਪ੍ਰੀਸ਼ਦ ਦੇ ਜ਼ਿਲ੍ਹਾ ਜਲੰਧਰ ਵਿਭਾਗ ਦੇ ਮੁਖੀ ਨਰੇਸ਼ ਪੰਡਿਤ, ਜੀਵਨ ਵਾਲੀਆ, ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਰਜਿੰਦਰ ਕੌੜਾ, ਸਾਬਕਾ ਚੇਅਰਮੈਨ ਜਗਜੀਤ ਸਿੰਘ ਬਿੱਟੂ, ‘ਆਪ’ ਦੇ ਕਿਸਾਨ ਆਗੂ ਸੁਖਵੰਤ ਸਿੰਘ ਪੱਡਾ, ਉੱਘੇ ਰਾਈਸ ਮਿੱਲਰ ਨਾਮਦੇਵ ਅਰੋੜਾ, ਉੱਘੇ ਆੜ੍ਹਤੀਏ ਤਿਲਕ ਰਾਜ ਅਗਰਵਾਲ, ਮੁਸਲਿਮ ਵੈੱਲਫੇਅਰ ਬੋਰਡ ਦੇ ਚੇਅਰਮੈਨ ਯਾਕੂਬ ਅਲੀ, ਹਰਪ੍ਰੀਤ ਕੌਰ ਕਪੂਰ, ਯਸ਼ਪਾਲ ਆਜ਼ਾਦ, ਰਾਜਵਿੰਦਰ ਸਿੰਘ ਧੰਨਾ, ਆੜ੍ਹਤੀ ਐਸੋਸੀਏਸ਼ਨ ਦੇ ਆਗੂ ਰਣਜੀਤ ਸਿੰਘ, ਸੁਰਿੰਦਰ ਸ਼ਰਮਾ, ਐਡਵੋਕੇਟ ਮਨਦੀਪ ਸਿੰਘ, ਅਮਰੀਕ ਸਿੰਘ ਢਿੱਲੋਂ, ਅਨਿਲ ਸ਼ੁਕਲਾ, ਗੌਰਵ ਕੰਡਾ, ਸੁਖਵਿੰਦਰ ਸਾਗਰ, ਕੁਲਵਿੰਦਰ ਸਿੰਘ ਕੋਲੀਆਂਵਾਲ, ਸਤਨਾਮ ਸਿੰਘ, ਸੰਜੀਵ ਕੌਂਡਲ, ਗੁਰਪ੍ਰੀਤ ਸਿੰਘ ਸੋਨਾ, ਜਗਰੂਪ ਸਿੰਘ, ਮਨਜੀਤ ਬਹਾਦਰ ਸਿੰਘ ਬਾਵਾ, ਗੁਰਪ੍ਰੀਤ ਸਿੰਘ ਬਾਵਾ, ਹਰਜੀਤ ਸਿੰਘ, ਮੁਲਖ ਰਾਜ, ਲਖਬੀਰ ਸਿੰਘ, ਵਿਜੇ ਅਰੋੜਾ, ਦੀਪਕ ਕੁਮਾਰ, ਕਰਨੈਲ ਸਿੰਘ ਘੁੰਮਣ, ਲਿਆਕਤ ਅਲੀ, ਬਲਵਿੰਦਰ ਮਸੀਹ, ਗੋਬਿੰਦ ਸਿੰਘ, ਬਚਨ ਸਿੰਘ ਤੋਂ ਇਲਾਵਾ ਕਿਸਾਨ ਜਥੇਬੰਦੀਆਂ, ਮਜ਼ਦੂਰ ਯੂਨੀਅਨ ਤੋਂ ਇਲਾਵਾ ਹੋਰ ਜਥੇਬੰਦੀਆਂ ਦੇ ਨੁਮਾਇੰਦੇ ਤੇ ਮਾਰਕੀਟ ਕਮੇਟੀ ਦੇ ਮੁਲਾਜ਼ਮ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ |