01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਨਸ਼ਿਆਂ ਦੇ ਮੁੱਦੇ ’ਤੇ ਪੰਜਾਬ ਨੂੰ ਬਦਨਾਮ ਕਰਨ ਦੀ ਬਜਾਏ 12 ਸਾਲਾਂ ਦਾ ਹਿਸਾਬ ਦੇਣ ਅਮਿਤ ਸ਼ਾਹ-ਧਾਲੀਵਾਲ

ਫਗਵਾੜਾ, 30 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਸਾਬਕਾ ਆਈ. ਏ.

ਬਲਵਿੰਦਰ ਸਿੰਘ ਧਾਲੀਵਾਲ 01-10-2026
ਫਗਵਾੜਾ, 30 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਸਾਬਕਾ ਆਈ.ਏ.ਐਸ. ਅਧਿਕਾਰੀ ਅਤੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਜਲੰਧਰ ਦੌਰੇ ਅਤੇ ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ‘ਤੇ ਸਵਾਲ ਚੁੱਕਦਿਆਂ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਦੀ ਗੰਭੀਰ ਸਮੱਸਿਆ ’ਤੇ ਰਾਜਨੀਤੀ ਕਰਨ ਤੋਂ ਪਹਿਲਾਂ ਕੇਂਦਰ ਸਰਕਾਰ ਨੂੰ ਆਪਣੇ ਪਿਛਲੇ 12 ਸਾਲਾਂ ਦੇ ਕਾਰਜਕਾਲ ਦਾ ਹਿਸਾਬ ਜਨਤਾ ਦੇ ਸਾਹਮਣੇ ਰੱਖਣਾ ਚਾਹੀਦਾ ਹੈ | ਧਾਲੀਵਾਲ ਨੇ ਕਿਹਾ ਕਿ ਪੰਜਾਬ ਨੂੰ ਬਦਨਾਮ ਕਰਨ ਦੀ ਰਾਜਨੀਤੀ ਨਾਲ ਨਸ਼ਿਆਂ ਦੀ ਸਮੱਸਿਆ ਹੱਲ ਨਹੀਂ ਹੋਵੇਗੀ | ਲੋੜ ਇਸ ਗੱਲ ਦੀ ਹੈ ਕਿ ਕੇਂਦਰ ਸਰਕਾਰ ਸਰਹੱਦੀ ਸੁਰੱਖਿਆ, ਡਰੋਨ ਤਸਕਰੀ, ਅੰਤਰਰਾਸ਼ਟਰੀ ਨੈੱਟਵਰਕ ਅਤੇ ਕੇਂਦਰੀ ਏਜੰਸੀਆਂ ਦੀ ਕਾਰਵਾਈ ਬਾਰੇ ਸਪਸ਼ਟ ਜਵਾਬ ਦੇਵੇ | ਧਾਲੀਵਾਲ ਨੇ ਕਿਹਾ ਪੰਜਾਬ ਦੇ ਨੌਜਵਾਨ ਅਤੇ ਉਨ੍ਹਾਂ ਦੇ ਪਰਿਵਾਰ ਸਿਆਸੀ ਦੋਸ਼ਾਂ-ਪ੍ਰਤੀਦੋਸ਼ਾਂ ਨਹੀਂ, ਸਗੋਂ ਨਸ਼ਿਆਂ ਦੀ ਸਪਲਾਈ ਰੋਕਣ ਅਤੇ ਜ਼ਿੰਮੇਵਾਰ ਏਜੰਸੀਆਂ ਦੀ ਜਵਾਬਦੇਹੀ ਚਾਹੁੰਦੇ ਹਨ | ਉਨ੍ਹਾਂ ਸਵਾਲ ਉਠਾਇਆ ਕਿ ਜੇਕਰ ਭਾਜਪਾ ਅਤੇ ਕੇਂਦਰ ਸਰਕਾਰ ਪੰਜਾਬ ਨੂੰ ਨਸ਼ਿਆਂ ਲਈ ਜ਼ਿੰਮੇਵਾਰ ਠਹਿਰਾ ਰਹੀ ਹੈ ਤਾਂ ਪਿਛਲੇ 12 ਸਾਲਾਂ ਵਿਚ ਕੇਂਦਰ ਦੀ ਰਣਨੀਤੀ ਦਾ ਨਤੀਜਾ ਕੀ ਰਿਹਾ |
ਪਿਛਲੀ ਖ਼ਬਰ ਦਾਣਾ ਮੰਡੀ ਭੁਲੱਥ ਸਮੇਤ ਹੋਰ ਸੱਤ ਮੰਡੀਆਂ ਵਿਚ ਸਾਉਣੀ ਸੀਜ਼ਨ ਸੰਬੰਧੀ ਸਾਰੇ ਪ੍ਰਬੰਧ ਮੁਕੰਮਲ-ਚੇਅਰਮੈਨ, ਸਕੱਤਰ ਅਗਲੀ ਖ਼ਬਰ ਫਗਵਾੜਾ ਵਿਖੇ ਚੋਣ ਰੋਲ ਆਬਜ਼ਰਵਰ ਰਾਹੁਲ ਭੰਡਾਰੀ ਨੇ ਐਸ.ਆਈ.ਆਰ.-2026 ਦੀ ਪ੍ਰਗਤੀ ਦਾ ਜਾਇਜ਼ਾ ਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।