ਦੀ ਬਜਾਜ ਸਹਿਕਾਰੀ ਸਭਾ ਵਿਖੇ ਪਰਾਲੀ ਸਾੜਨ ਵਿਰੁੱਧ ਜਾਗਰੂਕਤਾ ਕੈਂਪ ਲਗਾਇਆ
ਭੁਲੱਥ, 30 ਸਤੰਬਰ (ਮੇਹਰ ਚੰਦ ਸਿੱਧੂ)-ਦੀ ਬਜਾਜ ਸਹਿਕਾਰੀ ਸਭਾ ਵਿਖੇ ਪਰਾਲੀ ਸਾੜਨ ਵਿਰੁੱਧ ਜਾਗਰੂਕਤਾ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਕਿਸਾਨਾਂ ਨੂੰ ਪਰਾਲੀ ਸਾੜਨ ਨਾਲ ਵਾਤਾਵਰਣ, ਮਿੱਟੀ ਦੀ ਸਿਹਤ ਅਤੇ ਮਨੁੱਖੀ ਸਿਹਤ ‘ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ ਗਈ | ਇਸ ਮੌਕੇ ਕੋਆਪਰੇਟਿਵ ਇੰਸਪੈਕਟਰ ਸ਼੍ਰੀਮਤੀ ਅਮਨਪ੍ਰੀਤ ਕੌਰ ਅਤੇ ਇੰਸਪੈਕਟਰ ਸ੍ਰੀ ਕੁਲਰਾਜ ਸਿੰਘ ਹਾਜ਼ਰ ਰਹੇ | ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਉਪਲਬਧ ਵਿਗਿਆਨਕ ਤਰੀਕਿਆਂ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ | ਇਸ ਮੌਕੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਵਾਤਾਵਰਨ ਦੀ ਸੁਰੱਖਿਆ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਬਰਕਰਾਰ ਰੱਖਣ ਲਈ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਅਤੇ ਸਹਿਕਾਰੀ ਸਭਾ ਵੱਲੋਂ ਉਪਲਬਧ ਕਰਵਾਈ ਜਾ ਰਹੀ ਖੇਤੀਬਾੜੀ ਮਸ਼ੀਨਰੀ ਦਾ ਵੱਧ ਤੋਂ ਵੱਧ ਲਾਭ ਲਿਆ ਜਾਵੇ |