03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਰਿਪਬਲਿਕਨ ਪਾਰਟੀ ਆਫ਼ ਇੰਡੀਆ ਤੇ ਡੈਮੋਕਰੇਟਿਕ ਭਾਰਤੀਯ ਲੋਕ ਦਲ ਵਲੋਂ ਸਨਮਾਨ ਸਮਾਰੋਹ 3 ਨੂੰ

ਭੁਲੱਥ, 2 ਅਕਤੂਬਰ (ਮੇਹਰ ਚੰਦ ਸਿੱਧੂ)-ਰਿਪਬਲਿਕਨ ਪਾਰਟੀ ਆਫ਼ ਇੰਡੀਆ ਤੇ ਡੈਮੋਕਰੇਟਿਕ ਭਾਰਤੀਯ ਲੋਕ ਦਲ ਵੱਲੋਂ 3 ਅਕਤੂਬਰ ਨੂੰ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਕੇਡਰ ਕੈਂਪ ਤੇ ਸਨਮਾਨ ਸਮਾਰੋਹ ਕਰਵਾਇਆ ਜਾ ਰਿਹਾ ਹੈ | ਇਹ ਪ੍ਰਗਟਾਵਾ ਕਰਦਿਆਂ ਡੈਮੋਕਰੇਟਿਕ ਭਾਰਤੀਯ ਲੋਕ ਦਲ ਦੇ ਰਾਸ਼ਟਰੀ ਪ੍ਰਧਾਨ ਗੁਰਮੁਖ ਸਿੰਘ ਖੋਸਲਾ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਪ੍ਰੋਗਰਾਮ ਵਿਚ ਉਚੇਚੇ ਤੌਰ ਤੇ ਮਹਾਰਾਸ਼ਟਰ ਤੋਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਪੋਤਰੇ ਡਾ.

ਅਜੀਤ ਡੈਸਕ 03-10-2026
ਭੁਲੱਥ, 2 ਅਕਤੂਬਰ (ਮੇਹਰ ਚੰਦ ਸਿੱਧੂ)-ਰਿਪਬਲਿਕਨ ਪਾਰਟੀ ਆਫ਼ ਇੰਡੀਆ ਤੇ ਡੈਮੋਕਰੇਟਿਕ ਭਾਰਤੀਯ ਲੋਕ ਦਲ ਵੱਲੋਂ 3 ਅਕਤੂਬਰ ਨੂੰ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਕੇਡਰ ਕੈਂਪ ਤੇ ਸਨਮਾਨ ਸਮਾਰੋਹ ਕਰਵਾਇਆ ਜਾ ਰਿਹਾ ਹੈ | ਇਹ ਪ੍ਰਗਟਾਵਾ ਕਰਦਿਆਂ ਡੈਮੋਕਰੇਟਿਕ ਭਾਰਤੀਯ ਲੋਕ ਦਲ ਦੇ ਰਾਸ਼ਟਰੀ ਪ੍ਰਧਾਨ ਗੁਰਮੁਖ ਸਿੰਘ ਖੋਸਲਾ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਪ੍ਰੋਗਰਾਮ ਵਿਚ ਉਚੇਚੇ ਤੌਰ ਤੇ ਮਹਾਰਾਸ਼ਟਰ ਤੋਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਪੋਤਰੇ ਡਾ. ਭੀਮ ਰਾਓ ਯਸ਼ਵੰਤ ਅੰਬੇਡਕਰ ਰਾਸ਼ਟਰੀ ਪ੍ਰਧਾਨ ਰਿਪਾਬਲਿਕਨ ਪਾਰਟੀ ਆਫ਼ ਇੰਡੀਆ ਅਤੇ ਉਨ੍ਹਾਂ ਦੇ ਨਾਲ ਡਾ. ਸੁਬਚਨ ਰਾਮ ਆਈ ਆਰ ਐਸ ਰਿਟਾ. ਚੀਫ ਕਮਿਸ਼ਨਰ ਇਨਕਮ ਟੈਕਸ, ਅਦਿੱਤਿਆ ਰਾਜ ਪੂਨੀਆਂ ਗਲੋਬਲ ਐਂਡ ਨੈਸ਼ਨਲ ਆਬਸਜ਼ਰਵਰਸ, ਓ.ਪੀ. ਇੰਦਲ ਪ੍ਰਭਾਰੀ ਪੰਜਾਬ ਅਤੇ ਹਰਿਆਣਾ, ਹਰਪ੍ਰੀਤ ਸਿੰਘ ਗਲੋਬਲ ਐਂਡ ਨੈਸ਼ਨਲ ਆਬਸਜ਼ਰਵਰਸ, ਡਾ. ਚੰਦਰ ਕਲਾ ਸਿੰਘ ਨੋਮੀਨੀ ਨੋਬਲ ਪੀਸ ਪ੍ਰਾਈਜ਼, ਫਾਊਂਡਰ-ਸ਼ੁਨਏ ਸੇ ਸਿਖਰ ਫਾਉਂਡੇਸ਼ਨ ਅਤੇ ਬਾਲੀਵੁੱਡ ਪਲੇ ਬੈਕ ਸਿੰਗਰ ਪਹੁੰਚ ਰਹੇ ਹਨ | ਇਸ ਮੌਕੇ ਮੰਗਤ ਰਾਮ ਕਲਿਆਣ ਰਾਸ਼ਟਰੀ ਜਨਰਲ ਸਕੱਤਰ ਡੈਮੋਕਰੇਟਿਕ ਭਾਰਤੀਯ ਲੋਕ ਦਲ, ਡਾਕਟਰ ਅਮਰੀਕ ਸਿੰਘ ਜੰਗੀ ਸਰਾਏ ਖਾਸ, ਗੁਰਦੀਪ ਸਿੰਘ ਖਾਲਸਾ, ਲਾਲੀ ਬਗੋਲ ਖੁਰਦ ਆਦਿ ਸਾਥੀ ਮੌਜੂਦ ਸਨ |
ਪਿਛਲੀ ਖ਼ਬਰ ਸਹਿਕਾਰੀ ਖੇਤੀਬਾੜੀ ਸਭਾ ਰਮੀਦੀ ਵਿਖੇ ਪਰਾਲੀ ਸਾੜਨ ਵਿਰੁੱਧ ਜਾਗਰੂਕਤਾ ਕੈਂਪ ਅਗਲੀ ਖ਼ਬਰ ਸਾਹਿਬ ਕਾਂਸ਼ੀ ਰਾਮ ਦੇ ਪ੍ਰੀਨਿਰਵਾਣ ਦਿਵਸ ਮੌਕੇ ਬਸਪਾ ਸਰਕਾਰ ਬਣਾਓ ਸੰਕਲਪ ਰੈਲੀ 9 ਨੂੰ ਆਦਮਪੁਰ ਵਿਖੇ-ਡਾ. ਕਰੀਮਪੁਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।