03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਗਮਾਡਾ ਮਾਮਲੇ ’ਚ ਮਾਨ ਸਰਕਾਰ ਦੇ ਪੈਰਾਂ ਹੇਠੋਂ ਖਿਸਕੀ ਜ਼ਮੀਨ-ਆਹਲੀ

ਸੁਲਤਾਨਪੁਰ ਲੋਧੀ, 2 ਅਕਤੂਬਰ (ਨਰੇਸ਼ ਹੈਪੀ)-ਗਮਾਡਾ ਮਾਮਲੇ ਨੂੰ ਲੈ ਕੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਤੇ ਤਿੱਖਾ ਹਮਲਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਹਲਕਾ ਸੁਲਤਾਨਪੁਰ ਲੋਧੀ ਦੇ ਸੀਨੀਅਰ ਆਗੂ ਕਰਨਜੀਤ ਸਿੰਘ ਆਹਲੀ ਨੇ ਕਿਹਾ ਕਿ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਕਾਰਵਾਈ ਨੇ ਸਰਕਾਰ ਦੀ ਕਾਰਗੁਜ਼ਾਰੀ ਨਾਲ ਜੁੜੇ ਕਈ ਗੰਭੀਰ ਸਵਾਲ ਪੰਜਾਬ ਦੀ ਜਨਤਾ ਸਾਹਮਣੇ ਲਿਆ ਖੜ੍ਹੇ ਕੀਤੇ ਹਨ |ਉਨ੍ਹਾਂ ਕਿਹਾ ਕਿ ਗਮਾਡਾ ਨਾਲ ਸਬੰਧਿਤ ਜ਼ਮੀਨੀ ਸੌਦਿਆਂ, ਜ਼ਮੀਨ ਦੀ ਵਰਤੋਂ ਬਦਲਣ ਦੀਆਂ ਮਨਜ਼ੂਰੀਆਂ, ਜ਼ਮੀਨ ਪ੍ਰਾਪਤੀ ਅਤੇ ਨਿੱਜੀ ਵਿਕਾਸ ਕਾਰਾਂ ਨੂੰ ਦਿੱਤੀਆਂ ਕਥਿਤ ਵਿੱਤੀ ਰਿਆਇਤਾਂ ਦੀ ਜਾਂਚ ਹੋ ਰਹੀ ਹੈ ਅਤੇ ਕਰੋੜਾਂ ਰੁਪਏ ਦੀ ਬਕਾਇਆ ਰਕਮ ਚ ਛੋਟ ਦਾ ਮਾਮਲਾ ਵੀ ਜਾਂਚ ਦੇ ਘੇਰੇ ‘ਚ ਹੈ | ਆਹਲੀ ਨੇ ਸਵਾਲ ਕੀਤਾ ਕਿ ਪੰਜਾਬ ਦੇ ਲੋਕਾਂ ਦੀ ਰਕਮ ਨਾਲ ਸਬੰਧਿਤ ਇੰਨੀ ਵੱਡੀ ਛੋਟ ਕਿਸ ਦੇ ਫ਼ੈਸਲੇ ਨਾਲ ਦਿੱਤੀ ਗਈ, ਇਸ ਦਾ ਆਧਾਰ ਕੀ ਸੀ ਅਤੇ ਸਰਕਾਰੀ ਖ਼ਜ਼ਾਨੇ ਨੂੰ ਇਸ ਨਾਲ ਕੀ ਪ੍ਰਭਾਵ ਪਿਆ | ਉਨ੍ਹਾਂ ਕਿਹਾ ਕਿ ਜੇ ਭਗਵੰਤ ਮਾਨ ਸਰਕਾਰ ਨੂੰ ਆਪਣੇ ਫ਼ੈਸਲਿਆਂ ਤੇ ਪੂਰਾ ਭਰੋਸਾ ਹੈ ਤਾਂ ਗਮਾਡਾ ਦੀਆਂ ਸਾਰੀਆਂ ਸਬੰਧਿਤ ਫਾਈਲਾਂ, ਮੀਟਿੰਗਾਂ ਦੇ ਫ਼ੈਸਲੇ, ਮਨਜ਼ੂਰੀਆਂ ਅਤੇ ਵਿੱਤੀ ਵੇਰਵੇ ਜਨਤਾ ਸਾਹਮਣੇ ਰੱਖੇ ਜਾਣ | ਉਨ੍ਹਾਂ ਕਿਹਾ ਕਿ ਦੂਜੇ ਪਾਸੇ ਜਾਂਚ ਏਜੰਸੀ ਦੀ ਕਾਰਵਾਈ ਦੇ ਵਿਰੋਧ ਚ ਆਮ ਆਦਮੀ ਪਾਰਟੀ ਵੱਲੋਂ ਗਮਾਡਾ ਦਫ਼ਤਰ ਦੇ ਬਾਹਰ ਕੀਤਾ ਪ੍ਰਦਰਸ਼ਨ ਅਤੇ ਇਸ ਦੌਰਾਨ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਗੱਡੀ ਨੂੰ ਨੁਕਸਾਨ ਪਹੁੰਚਣ ਦੀ ਰਿਪੋਰਟ ਹੋਰ ਵੀ ਗੰਭੀਰ ਸਵਾਲ ਖੜ੍ਹੇ ਕਰਦੀ ਹੈ |

ਅਜੀਤ ਡੈਸਕ 03-10-2026

ਪਿਛਲੀ ਖ਼ਬਰ ਸਿਵਲ ਹਸਪਤਾਲ ਫਗਵਾੜਾ ਵਿਖੇ ਵਿਸ਼ਵ ਹਾਰਟ ਦਿਵਸ ਮੌਕੇ ਜਾਗਰੂਕਤਾ ਕੈਂਪ ਲਗਾਇਆ ਅਗਲੀ ਖ਼ਬਰ 70ਵੀਆਂ ਸਕੂਲ ਜ਼ਿਲ੍ਹਾ ਪੱਧਰੀ ਖੇਡਾਂ ’ਚ ਕਾਂਜਲੀ ਸਕੂਲ ਦੇ ਗੁਰਨੂਰ ਸਿੰਘ ਫ਼੍ਰੀ ਸਟਾਈਲ ਕੁਸ਼ਤੀ ਦੇ ਮੁਕਾਬਲੇ ’ਚ ਅੱਵਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।