03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਡੱਲਾ ਸਾਹਿਬ ਵਿਖੇ ਭਾਈ ਲਾਲੂ ਦੇ ਜੋੜ ਮੇਲੇ ਸੰਬੰਧੀ ਇਲਾਕੇ ਦੀਆਂ ਸਭਾ-ਸੋਸਾਇਟੀਆਂ ਦੀ ਮੀਟਿੰਗ

ਡਡਵਿੰਡੀ, 2 ਅਕਤੂਬਰ (ਦਿਲਬਾਗ ਸਿੰਘ ਝੰਡ)-ਸ੍ਰੀ ਗੁਰੂ ਅਮਰਦਾਸ ਜੀ ਵਲੋਂ ਗੁਰਬਾਣੀ ਦੇ ਪ੍ਰਚਾਰ ਤੇ ਪਸਾਰ ਲਈ ਥਾਪੇ ਗਏ ਮੰਜੀਦਾਰ ਸਿੱਖ ਭਾਈ ਲਾਲੂ ਜੀ ਦੇ ਸਾਲਾਨਾ ਜੋੜ ਮੇਲੇ ਸਬੰਧੀ ਗੁਰਦੁਆਰਾ ਪ੍ਰਕਾਸ਼ ਅਸਥਾਨ ਭਾਈ ਲਾਲੂ ਜੀ ਡੱਲਾ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਮੈਨੇਜਰ ਭਾਈ ਕੁਲਵਿੰਦਰ ਸਿੰਘ ਧਰਮਕੋਟ ਦੀ ਅਗਵਾਈ ’ਚ ਇਲਾਕੇ ਭਰ ਦੀਆਂ ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਅਤੇ ਸਭਾ ਸੁਸਾਇਟੀਆਂ ਦੀ ਮੀਟਿੰਗ ਕੀਤੀ ਗਈ | ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਜਥੇਦਾਰ ਬਲਦੇਵ ਸਿੰਘ ਕਲਿਆਣ, ਸੀਨੀਅਰ ਮੈਂਬਰ ਬੀਬੀ ਗੁਰਪ੍ਰੀਤ ਕੌਰ ਰੂਹੀ ਤੇ ਜਥੇ. ਜਰਨੈਲ ਸਿੰਘ ਡੋਗਰਾਂਵਾਲਾ ਅਤੇ ਸੀਨੀਅਰ ਅਕਾਲੀ ਆਗੂ ਜਥੇ.

ਅਜੀਤ ਡੈਸਕ 03-10-2026
ਡਡਵਿੰਡੀ, 2 ਅਕਤੂਬਰ (ਦਿਲਬਾਗ ਸਿੰਘ ਝੰਡ)-ਸ੍ਰੀ ਗੁਰੂ ਅਮਰਦਾਸ ਜੀ ਵਲੋਂ ਗੁਰਬਾਣੀ ਦੇ ਪ੍ਰਚਾਰ ਤੇ ਪਸਾਰ ਲਈ ਥਾਪੇ ਗਏ ਮੰਜੀਦਾਰ ਸਿੱਖ ਭਾਈ ਲਾਲੂ ਜੀ ਦੇ ਸਾਲਾਨਾ ਜੋੜ ਮੇਲੇ ਸਬੰਧੀ ਗੁਰਦੁਆਰਾ ਪ੍ਰਕਾਸ਼ ਅਸਥਾਨ ਭਾਈ ਲਾਲੂ ਜੀ ਡੱਲਾ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਮੈਨੇਜਰ ਭਾਈ ਕੁਲਵਿੰਦਰ ਸਿੰਘ ਧਰਮਕੋਟ ਦੀ ਅਗਵਾਈ ’ਚ ਇਲਾਕੇ ਭਰ ਦੀਆਂ ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਅਤੇ ਸਭਾ ਸੁਸਾਇਟੀਆਂ ਦੀ ਮੀਟਿੰਗ ਕੀਤੀ ਗਈ | ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਜਥੇਦਾਰ ਬਲਦੇਵ ਸਿੰਘ ਕਲਿਆਣ, ਸੀਨੀਅਰ ਮੈਂਬਰ ਬੀਬੀ ਗੁਰਪ੍ਰੀਤ ਕੌਰ ਰੂਹੀ ਤੇ ਜਥੇ. ਜਰਨੈਲ ਸਿੰਘ ਡੋਗਰਾਂਵਾਲਾ ਅਤੇ ਸੀਨੀਅਰ ਅਕਾਲੀ ਆਗੂ ਜਥੇ. ਹਰਜਿੰਦਰ ਸਿੰਘ ਵਿਰਕ ਉਚੇਚੇ ਤੌਰ ’ਤੇ ਹਾਜ਼ਰ ਹੋਏ ਸੰਗਤਾਂ ਦੀ ਹਾਜ਼ਰੀ ਵਿਚ ਜੋੜ ਮੇਲੇ ਦਾ ਪੋਸਟਰ ਜਾਰੀ ਕੀਤਾ ਗਿਆ | ਇਸ ਮੌਕੇ ਮੈਨੇਜਰ ਭਾਈ ਕੁਲਵਿੰਦਰ ਸਿੰਘ ਨੇ ਦੱਸਿਆ ਕਿ 9 ਤੇ 10 ਅਕਤੂਬਰ ਨੂੰ ਕਰਵਾਏ ਜਾ ਰਹੇ ਇਸ ਦੋ ਰੋਜ਼ਾ ਸਾਲਾਨਾ ਜੋੜ ਮੇਲੇ ਦੇ ਸਮਾਗਮ ਦੌਰਾਨ ਗੁਰੂ ਘਰ ਵਿਚ ਨਤਮਸਤਕ ਹੋਣ ਵਾਲੀਆਂ ਸੰਗਤਾਂ ਲਈ ਜੋੜਾ ਘਰ, ਲੰਗਰ ਅਤੇ ਪਾਰਕਿੰਗ ਲਈ ਵੱਖ ਵੱਖ ਜਥੇਬੰਦੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ | ਉਨ੍ਹਾਂ ਦੱਸਿਆ ਕਿ 7 ਅਕਤੂਬਰ ਨੂੰ ਅਖੰਡ ਪਾਠ ਆਰੰਭ ਹੋਣਗੇ, ਜਿਨ੍ਹਾਂ ਦੇ ਭੋਗ 9 ਅਕਤੂਬਰ ਨੂੰ ਪੈਣਗੇ, ਉਪਰੰਤ 9 ਅਕਤੂਬਰ ਨੂੰ ਦੁਪਹਿਰ 12 ਵਜੇ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ ਅਤੇ ਸ਼ਾਮ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਧਾਰਮਿਕ ਦੀਵਾਨ ਸਜਾਏ ਜਾਣਗੇ, ਜਿਸ ਵਿਚ ਪੰਥ ਦੇ ਉੱਚ ਕੋਟੀ ਦੇ ਵਿਦਵਾਨ, ਰਾਗੀ, ਢਾਡੀ, ਪ੍ਰਚਾਰਕ ਤੇ ਕਵੀਸ਼ਰੀ ਜੱਥੇ ਗੁਰੂ ਜੱਸ 10 ਅਕਤੂਬਰ ਦੀ ਸ਼ਾਮ 4 ਵਜੇ ਤੱਕ ਸਰਵਣ ਕਰਵਾਉਣਗੇ | ਇਸ ਮੌਕੇ ਨੌਜਵਾਨ ਸਭਾ ਡੱਲਾ ਸਾਹਿਬ, ਨੌਜਵਾਨ ਸਭਾ ਮਨਿਆਲਾ ਕੋਠੇ, ਨੌਜਵਾਨ ਸਭਾ ਤਾਸ਼ਪੁਰ ਤੋਂ ਇਲਾਵਾ ਸਤਿੰਦਰਪਾਲ ਸਿੰਘ ਮਨਿਆਲਾ, ਬਲਦੇਵ ਸਿੰਘ, ਸਰਬਜੀਤ ਸਿੰਘ, ਨਿਰਮਲ ਸਿੰਘ, ਸੰਦੀਪ ਸਿੰਘ ਮਨਜੀਤ ਸਿੰਘ ਮੰਗਾ, ਗੁਰਦਿਆਲ ਸਿੰਘ, ਬਲਜੀਤ ਕੌਰ, ਬਲਵੰਤ ਸਿੰਘ ਸੁਰਜੀਤ ਸਿੰਘ ਡੱਲਾ, ਹਰਜਿੰਦਰ ਸਿੰਘ ਡੱਲਾ, ਬਲਵੀਰ ਸਿੰਘ, ਗੁਰਜੰਟ ਸਿੰਘ ਗ੍ਰੰਥੀ, ਮੋਮੀ ਕੋਲਡ ਸਟੋਰ, ਬਲਵੀਰ ਸਿੰਘ, ਪਰਮਜੀਤ ਸਿੰਘ ਪੱਕਾ ਕੋਠਾ, ਹਰਜਿੰਦਰ ਸਿੰਘ ਰਾਜਾ ਅਤੇ ਇੰਦਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਯੈੱਸ ਬੈਂਕ ਨੇ 15ਵਾਂ ਸਥਾਪਨਾ ਦਿਵਸ ਮਨਾਇਆ ਅਗਲੀ ਖ਼ਬਰ ਪੰਜਾਬ ’ਚ ਅਗਲੀ ਸਰਕਾਰ ਵੀ ਆਮ ਆਦਮੀ ਪਾਰਟੀ ਦੀ ਹੋਵੇਗੀ-ਸਰਬਜੀਤ ਸਿੰਘ ਲੁਬਾਣਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।