04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਪਰਾਲੀ ਸਾੜਨ ਵਿਰੁੱਧ ਕਿਸਾਨਾਂ ਨੂੰ ਕੀਤਾ ਜਾਗਰੂਕ

ਫਗਵਾੜਾ, 3 ਅਕਤੂਬਰ (ਚਾਨਾ)-ਦੀ ਭਾਣੋਕੀ ਸਹਿਕਾਰੀ ਖੇਤੀਬਾੜੀ ਬਹੁਮੰਤਵੀ ਸੇਵਾ ਸਭਾ ਲਿਮਟਿਡ ਫਗਵਾੜਾ ਵਿਖੇ ਪਰਾਲੀ ਸਾੜਨ ਵਿਰੁੱਧ ਅਤੇ ਸਭਾ ’ਚ ਉਪਲਬਧ ਖੇਤੀਬਾੜੀ ਸੰਦਾਂ ਦੀ ਸੁਚੱਜੀ ਵਰਤੋਂ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਅਧਿਕਾਰੀਆਂ ਨੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਵਾਤਾਵਰਨ ਦੀ ਸੰਭਾਲ ਲਈ ਸਹਿਯੋਗ ਦੇਣ ਦੀ ਅਪੀਲ ਕੀਤੀ | ਡਾ. ਜਗਜੀਤ ਸਿੰਘ, ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ, ਕਪੂਰਥਲਾ, ਕੁਲਦੀਪ ਸਿੰਘ, ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ, ਫਗਵਾੜ ਾ ਅਤੇ ਸੁਖਜੀਤ ਸਿੰਘ, ਇੰਸਪੈਕਟਰ ਸਹਿਕਾਰੀ ਸਭਾਵਾਂ, ਭਾਣੋਕੀ ਨੇ ਕਿਸਾਨਾਂ ਨੂੰ ਪਰਾਲੀ ਸਾੜਨ ਨਾਲ ਵਾਤਾਵਰਨ ਅਤੇ ਮਨੁੱਖੀ ਸਿਹਤ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ | ਇਸ ਮੌਕੇ ਦੱਸਿਆ ਗਿਆ ਕਿ ਸਭਾ ਕੋਲ ਦੋ ਬੇਲਰ ਮੌਜੂਦ ਹਨ, ਜਿਨ੍ਹਾਂ ਰਾਹੀਂ ਨੇੜਲੇ ਪਿੰਡਾਂ ’ਚ ਪਰਾਲੀ ਦੀ ਸਾਂਭ-ਸੰਭਾਲ ਲਈ ਵੱਡੇ ਪੱਧਰ ’ਤੇ ਉਪਰਾਲੇ ਕੀਤੇ ਜਾ ਰਹੇ ਹਨ | ਇਸ ਦੌਰਾਨ ਲੰਬੇ ਸਮੇਂ ਤੋਂ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਨੂੰ ‘ਵਾਤਾਵਰਨ ਦੇ ਰਾਖੇ’ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਵੀ ਕੀਤਾ ਗਿਆ |

ਅਜੀਤ ਡੈਸਕ 04-10-2026

ਪਿਛਲੀ ਖ਼ਬਰ ਗੁਰੂ ਅਮਰਦਾਸ ਪਬਲਿਕ ਸਕੂਲ ਦੇ 3 ਅਧਿਆਪਕਾਂ ਦਾ ਸੀ.ਟੀ. ਯੂਨੀਵਰਸਿਟੀ ਵਲੋਂ ‘ਐਵਾਰਡ ਆਫ ਐਪਰੀਸਏਸ਼ਨ ਨਾਲ ਸਨਮਾਨ ਅਗਲੀ ਖ਼ਬਰ ‘ ਖੇਡਾਂ ਵਤਨ ਪੰਜਾਬ ਦੀਆਂ’ ਵਿਚ ਸੀਚੇਵਾਲ ਦੇ ਖਿਡਾਰੀਆਂ ਦੀ ਝੰਡੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।