ਘਰ ਅੰਦਰ ਜਬਰੀ ਦਾਖਲ ਹੋ ਕੇ ਕੁੱਟਮਾਰ ਕਰਨ ਦੇ ਮਾਮਲੇ ’ਚ 6 ਵਿਰੁੱਧ ਕੇਸ ਦਰਜ, ਇਕ ਗਿ੍ਫ਼ਤਾਰ
ਕਪੂਰਥਲਾ, 6 ਅਕਤੂਬਰ (ਸਡਾਨਾ)-ਬੀਤੇ ਦਿਨੀਂ ਪਿੰਡ ਭਵਾਨੀਪੁਰ ਵਿਖੇ ਇਕ ਘਰ ਅੰਦਰ ਜਬਰੀ ਦਾਖਲ ਹੋ ਕੇ ਮਾਰਕੁੱਟ ਕਰਨ ਦੇ ਮਾਮਲੇ ਸਬੰਧੀ ਥਾਣਾ ਕੋਤਵਾਲੀ ਪੁਲਿਸ ਨੇ 6 ਵਿਅਕਤੀਆਂ ਵਿਰੁੱਧ ਕੇਸ ਦਰਜ ਕਰਕੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰ ਲਿਆ ਹੈ | ਜਦਕਿ ਬਾਕੀਆਂ ਦੀ ਭਾਲ ਹੇਠ ਛਾਪਾਮਾਰੀ ਕੀਤੀ ਜਾ ਰਹੀ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਸਾਹਿਲ ਵਾਸੀ ਭਵਾਨੀਪੁਰ ਨੇ ਦੱਸਿਆ ਸੀ ਕਿ ਬੀਤੀ 28 ਸਤੰਬਰ ਨੂੰ ਉਹ ਆਪਣੀ ਮਾਤਾ ਨਾਲ ਘਰੇਲੂ ਕੰਮ ਵਾਸਤੇ ਬਾਹਰ ਗਿਆ ਸੀ, ਜਦੋਂ ਵਾਪਸ ਆਇਆ ਤਾਂ ਕਥਿਤ ਦੋਸ਼ੀ ਵਿੱਕੀ, ਭੋਲਾ, ਲਾਲੀ, ਸੁੱਖੀ, ਬਿੰਦਰ ਤੇ ਪੂਜਾ ਨੇ ਤੇਜ਼ਧਾਰ ਹਥਿਆਰਾਂ ਨਾਲ ਉਨ੍ਹਾਂ ‘ਤੇ ਹਮਲਾ ਕਰ ਦਿੱਤਾ ਤੇ ਉਨ੍ਹਾਂ ਨੂੰ ਜ਼ਖਮੀ ਕਰ ਦਿੱਤਾ | ਕੋਤਵਾਲੀ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ਤਹਿਤ ਉਕਤ ਕਥਿਤ ਦੋਸ਼ੀਆਂ ਵਿਰੁੱਧ ਕੇਸ ਦਰਜ ਕਰਨ ਉਪਰੰਤ ਵਿੱਕੀ ਵਾਸੀ ਭਵਾਨੀਪੁਰ ਨੂੰ ਗਿ੍ਫ਼ਤਾਰ ਕਰ ਲਿਆ ਹੈ | ਥਾਣਾ ਕੋਤਵਾਲੀ ਮੁਖੀ ਲਖਬੀਰ ਸਿੰਘ ਨੇ ਦੱਸਿਆ ਕਿ ਬਾਕੀ ਕਥਿਤ ਦੋਸ਼ੀਆਂ ਦੀ ਭਾਲ ਹੇਠ ਪੁਲਿਸ ਵਲੋਂ ਛਾਪਾਮਾਰੀ ਜਾਰੀ ਹੈ ਤੇ ਉਨ੍ਹਾਂ ਨੂੰ ਵੀ ਜਲਦੀ ਕਾਬੂ ਕੀਤਾ ਜਾਵੇਗਾ |
ਲ
ਲੜਾਈ ਦੇ ਮਾਮਲੇ ’ਚ ਗਿ੍ਫ਼ਤਾਰ ਕੀਤੇ ਗਏ ਵਿਅਕਤੀ ਸੰਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਕੋਤਵਾਲੀ ਮੁਖੀ ਲਖਬੀਰ ਸਿੰਘ | ਤਸਵੀਰ : ਤਿਲਕਰਾਜ
07-10-2026