07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਉੱਘੇ ਸੰਤ ਮਹਾਂਪੁਰਸ਼ ਬਾਬਾ ਦਇਆ ਰਾਮ ਦੀ ਯਾਦ ’ਚ ਮਨਸੂਰਵਾਲ ਦੀਆਂ ਸੰਗਤਾਂ ਵਲੋਂ ਕਰਵਾਈ ਜਾ ਰਹੀ ਗੇਟ ਦੀ ਉਸਾਰੀ

ਕਪੂਰਥਲਾ, 6 ਅਕਤੂਬਰ (ਅਮਰਜੀਤ ਕੋਮਲ)-ਉੱਘੇ ਸੰਤ ਮਹਾਂਪੁਰਸ਼ ਬਾਬਾ ਦਇਆ ਰਾਮ ਦੀ ਯਾਦ ਵਿਚ ਮਨਸੂਰਵਾਲ ਦੀਆਂ ਸੰਗਤਾਂ ਵਲੋਂ ਜਲੰਧਰ ਰੋਡ ਤੋਂ ਮਨਸੂਰਵਾਲ ਪਿੰਡ ਨੂੰ ਜਾਂਦੀ ਸੜਕ ’ਤੇ ਗੇਟ ਦੀ ਉਸਾਰੀ ਕਰਵਾਉਣ ਸੰਬੰਧੀ ਗੁਰਦੁਆਰਾ ਗੁਰਸਰ ਸਾਹਿਬ ਪਾਤਸ਼ਾਹੀ ਛੇਵੀਂ ਸੈਫਲਾਬਾਦ ਦੇ ਮੁੱਖ ਸੇਵਾਦਾਰ ਬਾਬਾ ਲੀਡਰ ਸਿੰਘ ਦੀ ਦੇਖ-ਰੇਖ ਹੇਠ ਇਕ ਸਮਾਗਮ ਕਰਾਇਆ ਗਿਆ | ਜਿਸ ’ਚ ਬਾਬਾ ਅਮਰੀਕ ਸਿੰਘ ਖੁਖਰੈਣ ਵਾਲੇ ਉਚੇਚੇ ਤੌਰ ’ਤੇ ਸ਼ਾਮਿਲ ਹੋਏ | ਗੁਰਦੁਆਰਾ ਬਾਬਾ ਦਇਆ ਰਾਮ ਮਨਸੂਰਵਾਲ ਵਿਚ ਬਾਬਾ ਜਸਵਿੰਦਰ ਸਿੰਘ ਸਾਬਕਾ ਹੈੱਡ ਗ੍ਰੰਥੀ ਸਟੇਟ ਗੁਰਦੁਆਰਾ ਸਾਹਿਬ ਵਲੋਂ ਅਰਦਾਸ ਕੀਤੀ ਗਈ ਤੇ ਬਾਅਦ ਵਿਚ ਸੰਗਤਾਂ ਸ਼ਬਦ ਗਾਇਨ ਕਰਦੀਆਂ ਗੇਟ ਦੀ ਉਸਾਰੀ ਵਾਲੀ ਥਾਂ ‘ਤੇ ਪੁੱਜੀਆਂ ਜਿੱਥੇ ਬਾਬਾ ਅਮਰੀਕ ਸਿੰਘ ਖੁਖਰੈਣ ਵਾਲੇ, ਬਾਬਾ ਜਸਵਿੰਦਰ ਸਿੰਘ, ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਵਿੰਦਰ ਸਿੰਘ ਵਾਲੀਆ ਨੇ ਗੇਟ ਦੀ ਉਸਾਰੀ ਸਬੰਧੀ ਨੀਂਹ ਰੱਖੀ | ਸਮਾਗਮ ਨੂੰ ਸੰਬੋਧਨ ਕਰਦਿਆਂ ਬਾਬਾ ਲੀਡਰ ਸਿੰਘ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਬਾਬਾ ਦਇਆ ਰਾਮ ਦੀ ਯਾਦ ਵਿਚ ਉਸਾਰੇ ਜਾ ਰਹੇ ਗੇਟ ਦੇ ਨਿਰਮਾਣ ਕਾਰਜ ਵਿਚ ਵੱਧ ਚੜ੍ਹ ਕੇ ਯੋਗਦਾਨ ਪਾਉਣ | ਉਨ੍ਹਾਂ ਸੰਗਤਾਂ ਨੂੰ ਸ਼ਬਦ ਗੁਰੂ ਨਾਲ ਜੋੜਣ ਦਾ ਸੱਦਾ ਦਿੱਤਾ ਤੇ ਬਾਅਦ ਵਿਚ ਉਨ੍ਹਾਂ ਸੰਗਤਾਂ ਨੂੰ ਨਾਮ ਵੀ ਜਪਾਇਆ | ਇਸ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਮੈਂਬਰ ਗੁਰਦੀਪ ਸਿੰਘ ਵਾਲੀਆ, ਸੀਨੀਅਰ ਅਕਾਲੀ ਆਗੂ ਹਰਬੰਸ ਸਿੰਘ ਵਾਲੀਆ, ਭਾਈ ਕਰਮਜੀਤ ਸਿੰਘ, ਸੁਰਜੀਤ ਸਿੰਘ ਸਡਾਨਾ, ਗੁਰਬਖ਼ਸ਼ ਸਿੰਘ ਸੇਵਾ ਮੁਕਤ ਏ. ਜੀ.

ਅਜੀਤ ਡੈਸਕ 07-10-2026
ਕਪੂਰਥਲਾ, 6 ਅਕਤੂਬਰ (ਅਮਰਜੀਤ ਕੋਮਲ)-ਉੱਘੇ ਸੰਤ ਮਹਾਂਪੁਰਸ਼ ਬਾਬਾ ਦਇਆ ਰਾਮ ਦੀ ਯਾਦ ਵਿਚ ਮਨਸੂਰਵਾਲ ਦੀਆਂ ਸੰਗਤਾਂ ਵਲੋਂ ਜਲੰਧਰ ਰੋਡ ਤੋਂ ਮਨਸੂਰਵਾਲ ਪਿੰਡ ਨੂੰ ਜਾਂਦੀ ਸੜਕ ’ਤੇ ਗੇਟ ਦੀ ਉਸਾਰੀ ਕਰਵਾਉਣ ਸੰਬੰਧੀ ਗੁਰਦੁਆਰਾ ਗੁਰਸਰ ਸਾਹਿਬ ਪਾਤਸ਼ਾਹੀ ਛੇਵੀਂ ਸੈਫਲਾਬਾਦ ਦੇ ਮੁੱਖ ਸੇਵਾਦਾਰ ਬਾਬਾ ਲੀਡਰ ਸਿੰਘ ਦੀ ਦੇਖ-ਰੇਖ ਹੇਠ ਇਕ ਸਮਾਗਮ ਕਰਾਇਆ ਗਿਆ | ਜਿਸ ’ਚ ਬਾਬਾ ਅਮਰੀਕ ਸਿੰਘ ਖੁਖਰੈਣ ਵਾਲੇ ਉਚੇਚੇ ਤੌਰ ’ਤੇ ਸ਼ਾਮਿਲ ਹੋਏ | ਗੁਰਦੁਆਰਾ ਬਾਬਾ ਦਇਆ ਰਾਮ ਮਨਸੂਰਵਾਲ ਵਿਚ ਬਾਬਾ ਜਸਵਿੰਦਰ ਸਿੰਘ ਸਾਬਕਾ ਹੈੱਡ ਗ੍ਰੰਥੀ ਸਟੇਟ ਗੁਰਦੁਆਰਾ ਸਾਹਿਬ ਵਲੋਂ ਅਰਦਾਸ ਕੀਤੀ ਗਈ ਤੇ ਬਾਅਦ ਵਿਚ ਸੰਗਤਾਂ ਸ਼ਬਦ ਗਾਇਨ ਕਰਦੀਆਂ ਗੇਟ ਦੀ ਉਸਾਰੀ ਵਾਲੀ ਥਾਂ ‘ਤੇ ਪੁੱਜੀਆਂ ਜਿੱਥੇ ਬਾਬਾ ਅਮਰੀਕ ਸਿੰਘ ਖੁਖਰੈਣ ਵਾਲੇ, ਬਾਬਾ ਜਸਵਿੰਦਰ ਸਿੰਘ, ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਵਿੰਦਰ ਸਿੰਘ ਵਾਲੀਆ ਨੇ ਗੇਟ ਦੀ ਉਸਾਰੀ ਸਬੰਧੀ ਨੀਂਹ ਰੱਖੀ | ਸਮਾਗਮ ਨੂੰ ਸੰਬੋਧਨ ਕਰਦਿਆਂ ਬਾਬਾ ਲੀਡਰ ਸਿੰਘ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਬਾਬਾ ਦਇਆ ਰਾਮ ਦੀ ਯਾਦ ਵਿਚ ਉਸਾਰੇ ਜਾ ਰਹੇ ਗੇਟ ਦੇ ਨਿਰਮਾਣ ਕਾਰਜ ਵਿਚ ਵੱਧ ਚੜ੍ਹ ਕੇ ਯੋਗਦਾਨ ਪਾਉਣ | ਉਨ੍ਹਾਂ ਸੰਗਤਾਂ ਨੂੰ ਸ਼ਬਦ ਗੁਰੂ ਨਾਲ ਜੋੜਣ ਦਾ ਸੱਦਾ ਦਿੱਤਾ ਤੇ ਬਾਅਦ ਵਿਚ ਉਨ੍ਹਾਂ ਸੰਗਤਾਂ ਨੂੰ ਨਾਮ ਵੀ ਜਪਾਇਆ | ਇਸ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਮੈਂਬਰ ਗੁਰਦੀਪ ਸਿੰਘ ਵਾਲੀਆ, ਸੀਨੀਅਰ ਅਕਾਲੀ ਆਗੂ ਹਰਬੰਸ ਸਿੰਘ ਵਾਲੀਆ, ਭਾਈ ਕਰਮਜੀਤ ਸਿੰਘ, ਸੁਰਜੀਤ ਸਿੰਘ ਸਡਾਨਾ, ਗੁਰਬਖ਼ਸ਼ ਸਿੰਘ ਸੇਵਾ ਮੁਕਤ ਏ.ਜੀ.ਐਮ., ਧੀਰਾ ਸਿੰਘ, ਜਗਤ ਸਿੰਘ ਵਾਲੀਆ, ਲਾਲੀ ਵਾਲੀਆ, ਸਰਬਜੀਤ ਸਿੰਘ ਵਾਲੀਆ, ਜਸਵਿੰਦਰ ਸਿੰਘ, ਜਸਬੀਰ ਸਿੰਘ ਵਾਲੀਆ, ਲਖਬੀਰ ਸਿੰਘ, ਜੋਗਾ ਸਿੰਘ, ਦਰਸ਼ਨ ਸਿੰਘ, ਸਤਨਾਮ ਸਿੰਘ, ਪਿਆਰਾ ਸਿੰਘ, ਮਹਿੰਦਰ ਸਿੰਘ, ਰਾਜਵਿੰਦਰ ਕੌਰ, ਰਜਿੰਦਰ ਕੌਰ, ਮਨਜੀਤ ਕੌਰ, ਪਰਮਜੀਤ ਕੌਰ, ਜਤਿੰਦਰ ਕੌਰ, ਚਰਨਜੀਤ ਕੌਰ, ਦਲਬੀਰ ਕੌਰ, ਜਸਜੀਤ ਕੌਰ, ਹਰਸਿਮਰਨ ਕੌਰ ਤੋਂ ਇਲਾਵਾ ਮਨਸੂਰਵਾਲ ਦੋਨਾ ਤੇ ਆਲੇ ਦੁਆਲੇ ਦੀਆਂ ਸੰਗਤਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ |
ਪਿਛਲੀ ਖ਼ਬਰ ਐਸ.ਡੀ.ਐਮ. ਵਲੋਂ ਪਰਾਲੀ ਪ੍ਰਬੰਧਨ ਸੰਬੰਧੀ ਪਿੰਡਾਂ ਦੇ ਸਰਪੰਚਾਂ ਤੇ ਨੰਬਰਦਾਰਾਂ ਨਾਲ ਮੀਟਿੰਗ ਅਗਲੀ ਖ਼ਬਰ ਭਗਵੰਤ ਸਿੰਘ ਕਾਹਲਵਾਂ ਨੇ ਸੰਭਾਲਿਆ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੈਨੇਜਰ ਦਾ ਚਾਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।