08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਚੱਢਾ ਮਾਰਕੀਟ ’ਚੋਂ ਮੋਟਰਸਾਈਕਲ ਚੋਰੀ

ਫਗਵਾੜਾ, 7 ਅਕਤੂਬਰ (ਹਰਜੋਤ ਸਿੰਘ ਚਾਨਾ)-ਸ਼ਹਿਰ ‘ਚ ਚੋਰੀ ਦੀਆਂ ਘਟਨਾਵਾਂ ਲਗਾਤਾਰ ਵੱਧ ਰਹੀਆਂ ਹਨ ਤੇ ਅੱਜ ਚੋਰਾਂ ਨੇ ਚੱਢਾ ਮਾਰਕੀਟ ਦੇ ਮਗਰ ਇੱਕ ਗਲੀ ’ਚੋਂ ਮੋਟਰਸਾਈਕਲ ਚੋਰੀ ਕਰ ਲਿਆ ਤੇ ਫ਼ਰਾਰ ਹੋ ਗਏ | ਚੋਰੀ ਦੀ ਇਹ ਘਟਨਾ ਸੀ. ਸੀ.

ਅਜੀਤ ਡੈਸਕ 08-10-2026
ਫਗਵਾੜਾ, 7 ਅਕਤੂਬਰ (ਹਰਜੋਤ ਸਿੰਘ ਚਾਨਾ)-ਸ਼ਹਿਰ ‘ਚ ਚੋਰੀ ਦੀਆਂ ਘਟਨਾਵਾਂ ਲਗਾਤਾਰ ਵੱਧ ਰਹੀਆਂ ਹਨ ਤੇ ਅੱਜ ਚੋਰਾਂ ਨੇ ਚੱਢਾ ਮਾਰਕੀਟ ਦੇ ਮਗਰ ਇੱਕ ਗਲੀ ’ਚੋਂ ਮੋਟਰਸਾਈਕਲ ਚੋਰੀ ਕਰ ਲਿਆ ਤੇ ਫ਼ਰਾਰ ਹੋ ਗਏ | ਚੋਰੀ ਦੀ ਇਹ ਘਟਨਾ ਸੀ.ਸੀ.ਟੀ.ਵੀ. ਕੈਮਰੇ ਵਿਚ ਕੈਦ ਹੋ ਗਈ ਹੈ | ਮੋਟਰਸਾਈਕਲ ਮਾਲਕ ਅਤੁੱਲ ਸ਼ਰਮਾ ਨੇ ਦੱਸਿਆ ਕਿ ਉਹ ਅਸ਼ੋਕਾ ਸਾਈਕਲ ਸਟੋਰ ‘ਤੇ ਕੰਮ ਕਰਦਾ ਹੈ ਤੇ ਰੋਜ਼ਾਨਾ ਦੀ ਤਰ੍ਹਾਂ ਆਪਣਾ ਹਾਂਡਾ ਮੋਟਰਸਾਈਕਲ ਦੁਕਾਨ ਦੇ ਬਾਹਰ ਖੜ੍ਹਾ ਕਰਦਾ ਸੀ | ਉਸ ਨੇ ਦੱਸਿਆ ਕਿ ਜਦੋਂ ਬਾਅਦ ਵਿਚ ਸੀ.ਸੀ.ਟੀ.ਵੀ. ਕੈਮਰੇ ਦੀ ਫੁਟੇਜ ਦੇਖੀ ਗਈ ਤਾਂ ਦੋ ਵਿਅਕਤੀ ਮੋਟਰਸਾਈਕਲ ਚੋਰੀ ਕਰਕੇ ਲਿਜਾਂਦੇ ਦਿਖਾਈ ਦਿੱਤੇ | ਘਟਨਾ ਸਬੰਧੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ | ਅਤੁੱਲ ਸ਼ਰਮਾ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਸ਼ਹਿਰ ਵਿਚ ਲਗਾਤਾਰ ਵਾਪਰ ਰਹੀਆਂ ਚੋਰੀ ਦੀਆਂ ਘਟਨਾਵਾਂ ‘ਤੇ ਨਕੇਲ ਕੱਸੀ ਜਾਵੇ ਅਤੇ ਚੋਰੀ ਹੋਇਆ ਮੋਟਰਸਾਈਕਲ ਬਰਾਮਦ ਕਰਕੇ ਮੁਲਜ਼ਮਾਂ ਨੂੰ ਕਾਬੂ ਕੀਤਾ ਜਾਵੇ |
ਪਿਛਲੀ ਖ਼ਬਰ ਅਕਾਲੀ ਦਲ ਦੀ ਸਰਕਾਰ ਆਉਣ ’ਤੇ ਡਰਾਈਵਰ ਭਰਾਵਾਂ ਨੂੰ ਟੈਕਸੀ ਸਟੈਂਡ ਲਈ ਦਿੱਤੀ ਜਾਵੇਗੀ ਪੱਕੀ ਥਾਂ-ਆਹਲੀ ਅਗਲੀ ਖ਼ਬਰ ਸੀ.ਬੀ.ਆਈ. ਵਲੋਂ ਮੁੱਖ ਮੰਤਰੀ ਦੇ ਕੈਂਪ ਦਫ਼ਤਰ ਤੇ ਹੋਰ ਥਾਵਾਂ ’ਤੇ ਕੀਤੀ ਗਈ ਰੇਡ ਨਿੰਦਣਯੋਗ-ਪਰਵਿੰਦਰ ਸਿੰਘ ਢੋਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।