09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

9 ਗ੍ਰਾਮ ਹੈਰੋਇਨ ਤੇ ਇਲੈੱਕਟ੍ਰੋਨਿਕ ਕੰਡਾ ਸਮੇਤ 2 ਨੌਜਵਾਨ ਕਾਬੂ

ਢਿਲਵਾਂ, 8 ਅਕਤੂਬਰ (ਗੋਬਿੰਦ ਸੁਖੀਜਾ)-ਢਿਲਵਾਂ ਪੁਲਿਸ ਨੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਢਿਲਵਾਂ ਪੁਲਿਸ ਨੇ 2 ਨੌਜਵਾਨਾਂ ਨੂੰ 9 ਗ੍ਰਾਮ ਹੈਰੋਇਨ ਤੇ ਇਲੈਕਟ੍ਰੋਨਿਕ ਕੰਪਿਊਟਰ ਕੰਡਾ ਸਮੇਤ ਕਾਬੂ ਕੀਤਾ ਹੈ | ਥਾਣਾ ਮੁਖੀ ਢਿਲਵਾਂ ਜਸਦੀਪ ਸਿੰਘ, ਰਵਿੰਦਰ ਸਿੰਘ ਏ. ਐਸ.

ਅਜੀਤ ਡੈਸਕ 09-10-2026
ਢਿਲਵਾਂ, 8 ਅਕਤੂਬਰ (ਗੋਬਿੰਦ ਸੁਖੀਜਾ)-ਢਿਲਵਾਂ ਪੁਲਿਸ ਨੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਢਿਲਵਾਂ ਪੁਲਿਸ ਨੇ 2 ਨੌਜਵਾਨਾਂ ਨੂੰ 9 ਗ੍ਰਾਮ ਹੈਰੋਇਨ ਤੇ ਇਲੈਕਟ੍ਰੋਨਿਕ ਕੰਪਿਊਟਰ ਕੰਡਾ ਸਮੇਤ ਕਾਬੂ ਕੀਤਾ ਹੈ | ਥਾਣਾ ਮੁਖੀ ਢਿਲਵਾਂ ਜਸਦੀਪ ਸਿੰਘ, ਰਵਿੰਦਰ ਸਿੰਘ ਏ.ਐਸ.ਆਈ. ਨੇ ਦੱਸਿਆ ਕਿ ਆਪਣੇ ਸਾਥੀਆਂ ਨਾਲ ਗਸ਼ਤ ਦੌਰਾਨ ਅਨਾਜ ਮੰਡੀ ਢਿਲਵਾਂ ਵਿਖੇ ਮੌਜੂਦ ਸਨ, ਇਕ ਮੁਖ਼ਬਰ ਤੋਂ ਮਿਲੀ ਸੂਚਨਾ ਦੇ ਆਧਾਰ ’ਤੇ, ਉਹ ਰੇਲਵੇ ਸਟੇਸ਼ਨ ਤੋਂ ਥੋੜ੍ਹਾ ਪਿੱਛੇ ਸੜਕ ਕਿਨਾਰੇ ਪਹੁੰਚੇ ਅਤੇ ਦੋ ਨੌਜਵਾਨਾਂ ਸਵਰਨਜੀਤ ਸਿੰਘ ਵਾਸੀ ਪੱਤੀ ਜੱਲੂ ਕੀ ਢਿਲਵਾਂ ਅਤੇ ਸੰਦੀਪ ਸਿੰਘ ਵਾਸੀ ਮੰਡ ਢਿਲਵਾਂ ਨੂੰ ਗਿ੍ਫ਼ਤਾਰ ਕੀਤਾ ਅਤੇ ਤਲਾਸ਼ੀ ਦੌਰਾਨ ਉਨ੍ਹਾਂ ਤੋਂ 09 ਗ੍ਰਾਮ ਹੈਰੋਇਨ ਅਤੇ ਕੰਪਿਊਟਰ ਇਲੈਕਟ੍ਰੋਨਿਕ ਕੰਡਾ ਬਰਾਮਦ ਕੀਤਾ ਗਿਆ | ਉਕਤ ਕਥਿਤ ਦੋਸ਼ੀਆਂ ਵਿਰੁੱਧ ਐਨ ਡੀ ਪੀ ਐਸ ਐਕਟ ਤਹਿਤ ਥਾਣਾ ਢਿਲਵਾਂ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ |
ਪਿਛਲੀ ਖ਼ਬਰ ਮੰਡੀਆਂ ’ਚ ਝੋਨਾ ਘੱਟ ਰੇਟ ’ਤੇ ਵਿਕਣ ਦੇ ਮਾਮਲੇ ਦੀ ਜਾਂਚ ਕਰਵਾਈ ਜਾਵੇ-ਰਘਬੀਰ ਸਿੰਘ ਮਹਿਰਵਾਲਾ ਅਗਲੀ ਖ਼ਬਰ ਜ਼ਿਲ੍ਹੇ ਦੀਆਂ ਮੰਡੀਆਂ ’ਚ ਖ਼ਰੀਦ ਏਜੰਸੀਆਂ ਨੇ 1 ਲੱਖ 26993 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।