ਪਰਾਲੀ ਨਾ ਸਾੜਨ ਸੰਬੰਧੀ ਸਰਪੰਚਾਂ ਤੇ ਨੰਬਰਦਾਰਾਂ ਨੂੰ ਕੀਤਾ ਜਾਗਰੂਕ
ਭੁਲੱਥ, 8 ਅਕਤੂਬਰ (ਮਨਜੀਤ ਸਿੰਘ ਰਤਨ)-ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਤੋਂ ਰੋਕਣ ਅਤੇ ਵਾਤਾਵਰਨ ਦੀ ਸੁਰੱਖਿਆ ਸੰਬੰਧੀ ਕਿਸਾਨਾਂ ਵਿਚ ਜਾਗਰੂਕਤਾ ਪੈਦਾ ਕਰਨ ਦੇ ਮਕਸਦ ਨਾਲ ਭੁਲੱਥ ਵਿਖੇ ਸਰਪੰਚਾਂ ਅਤੇ ਨੰਬਰਦਾਰਾਂ ਲਈ ਜਾਗਰੂਕਤਾ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਪਿੰਡ ਪੱਧਰੀ ਨੁਮਾਇੰਦਿਆਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਤੇ ਇਸ ਦੇ ਸੁਚੱਜੇ ਪ੍ਰਬੰਧਨ ਸੰਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ | ਇਸ ਮੌਕੇ ਅਧਿਕਾਰੀਆਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਨਾ ਲਗਾਉਣ ਤੇ ਇਸ ਦੇ ਸੁਚੱਜੇ ਪ੍ਰਬੰਧਨ ਲਈ ਉਪਲਬਧ ਖੇਤੀ ਮਸ਼ੀਨਰੀ ਦੀ ਵੱਧ ਤੋਂ ਵੱਧ ਵਰਤੋਂ ਕਰਨ | ਕੈਂਪ ਦੌਰਾਨ ਆਈ. ਟੀ.
ਭੁਲੱਥ, 8 ਅਕਤੂਬਰ (ਮਨਜੀਤ ਸਿੰਘ ਰਤਨ)-ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਤੋਂ ਰੋਕਣ ਅਤੇ ਵਾਤਾਵਰਨ ਦੀ ਸੁਰੱਖਿਆ ਸੰਬੰਧੀ ਕਿਸਾਨਾਂ ਵਿਚ ਜਾਗਰੂਕਤਾ ਪੈਦਾ ਕਰਨ ਦੇ ਮਕਸਦ ਨਾਲ ਭੁਲੱਥ ਵਿਖੇ ਸਰਪੰਚਾਂ ਅਤੇ ਨੰਬਰਦਾਰਾਂ ਲਈ ਜਾਗਰੂਕਤਾ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਪਿੰਡ ਪੱਧਰੀ ਨੁਮਾਇੰਦਿਆਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਤੇ ਇਸ ਦੇ ਸੁਚੱਜੇ ਪ੍ਰਬੰਧਨ ਸੰਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ | ਇਸ ਮੌਕੇ ਅਧਿਕਾਰੀਆਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਨਾ ਲਗਾਉਣ ਤੇ ਇਸ ਦੇ ਸੁਚੱਜੇ ਪ੍ਰਬੰਧਨ ਲਈ ਉਪਲਬਧ ਖੇਤੀ ਮਸ਼ੀਨਰੀ ਦੀ ਵੱਧ ਤੋਂ ਵੱਧ ਵਰਤੋਂ ਕਰਨ | ਕੈਂਪ ਦੌਰਾਨ ਆਈ.ਟੀ.ਸੀ. ਮਿਸ਼ਨ ਸੁਨਹਿਰਾ ਕੱਲ੍ਹ ਨੁਮਾਇੰਦਿਆਂ ਵੱਲੋਂ ਵੀ ਸ਼ਮੂਲੀਅਤ ਕੀਤੀ ਗਈ | ਉਨ੍ਹਾਂ ਵੱਲੋਂ ਪਰਾਲੀ ਦੇ ਸੁਚੱਜੇ ਪ੍ਰਬੰਧਨ, ਵਾਤਾਵਰਣ ਦੀ ਸੁਰੱਖਿਆ ਅਤੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕਰਨ ਸਬੰਧੀ ਸਹਿਯੋਗ ਦਿੱਤਾ ਗਿਆ | ਇਸ ਮੌਕੇ ਤਹਿਸੀਲਦਾਰ ਭੁਲੱਥ ਵਰਿੰਦਰ ਭਾਟੀਆ, ਏ.ਓ. ਨਡਾਲਾ ਸਤਨਾਮ ਸਿੰਘ, ਏ.ਡੀ.ਓ. ਨਡਾਲਾ ਗੁਰਜੋਤ ਸਿੰਘ ਤੇ ਏ.ਈ.ਓ. ਮੁਨੀਮ ਕੁਮਾਰ ਸਮੇਤ ਹੋਰ ਅਧਿਕਾਰੀ, ਪਿੰਡਾਂ ਦੇ ਸਰਪੰਚ ਤੇ ਨੰਬਰਦਾਰ ਹਾਜ਼ਰ ਸਨ |