09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਚੱਬੇਵਾਲ ਵਲੋਂ ਹਦੀਆਬਾਦ ਕੂੜਾ ਪੁਆਇੰਟ ਨੂੰ ਪੱਕੇ ਤੌਰ ’ਤੇ ਬੰਦ ਕਰਨ ਦਾ ਐਲਾਨ

ਫਗਵਾੜਾ, 8 ਅਕਤੂਬਰ (ਹਰਜੋਤ ਸਿੰਘ ਚਾਨਾ)-ਇੱਥੋਂ ਦੇ ਹਦੀਆਬਾਦ ਵਿਖੇ ਕੂੜਾ ਇਕੱਠਾ ਕਰਨ ਵਾਲੇ ਪੁਆਇੰਟ ਨੂੰ ਪੱਕੇ ਤੌਰ ’ਤੇ ਬੰਦ ਕੀਤਾ ਜਾ ਰਿਹਾ ਹੈ | ਇਹ ਐਲਾਨ ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਕਰਦਿਆਂ ਕਿਹਾ ਕਿ ਇਸ ਨਾਲ ਲੋਕਾਂ ਦੀ ਪੁਰਾਣੀ ਮੰਗ ਪੂਰੀ ਹੋ ਗਈ ਅਤੇ ਫਗਵਾੜਾ ਨੂੰ ਹੋਰ ਸਾਫ਼-ਸੁਥਰਾ ਅਤੇ ਸਿਹਤਮੰਦ ਬਣਾਉਣ ਵੱਲ ਇੱਕ ਅਹਿਮ ਕਦਮ ਚੁੱਕਿਆ ਗਿਆ ਹੈ | ਇਹ ਸ਼ਹਿਰ ਦਾ ਦੂਜਾ ਵੱਡਾ ਕੂੜਾ ਡੰਪਿੰਗ ਪੁਆਇੰਟ ਹੈ, ਜਿਸ ਨੂੰ ਇਕੱਠੇ ਹੋਏ ਕੂੜੇ ਤੋਂ ਮੁਕਤ ਕੀਤਾ ਗਿਆ ਹੈ | ਇਸ ਤੋਂ ਪਹਿਲਾਂ 18 ਸਤੰਬਰ ਨੂੰ ਅਰਬਨ ਅਸਟੇਟ ਵਿਖੇ ਸਥਿਤ ਡੰਪਿੰਗ ਪੁਆਇੰਟ ਨੂੰ ਬੰਦ ਕਰਕੇ ਉੱਥੋਂ ਕੂੜਾ ਹਟਾਇਆ ਗਿਆ ਸੀ | ਇਸ ਮੌਕੇ ਮੇਅਰ ਰਾਮਪਾਲ ਉੱਪਲ, ਡਿਪਟੀ ਮੇਅਰ ਵਿੱਕੀ ਸੂਦ, ਨਗਰ ਨਿਗਮ ਕਮਿਸ਼ਨਰ ਰਣਦੀਪ ਸਿੰਘ ਹੀਰ ਅਤੇ ਨਗਰ ਨਿਗਮ ਫਗਵਾੜਾ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ | ਡਾ.

ਅਜੀਤ ਡੈਸਕ 09-10-2026
ਫਗਵਾੜਾ, 8 ਅਕਤੂਬਰ (ਹਰਜੋਤ ਸਿੰਘ ਚਾਨਾ)-ਇੱਥੋਂ ਦੇ ਹਦੀਆਬਾਦ ਵਿਖੇ ਕੂੜਾ ਇਕੱਠਾ ਕਰਨ ਵਾਲੇ ਪੁਆਇੰਟ ਨੂੰ ਪੱਕੇ ਤੌਰ ’ਤੇ ਬੰਦ ਕੀਤਾ ਜਾ ਰਿਹਾ ਹੈ | ਇਹ ਐਲਾਨ ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਕਰਦਿਆਂ ਕਿਹਾ ਕਿ ਇਸ ਨਾਲ ਲੋਕਾਂ ਦੀ ਪੁਰਾਣੀ ਮੰਗ ਪੂਰੀ ਹੋ ਗਈ ਅਤੇ ਫਗਵਾੜਾ ਨੂੰ ਹੋਰ ਸਾਫ਼-ਸੁਥਰਾ ਅਤੇ ਸਿਹਤਮੰਦ ਬਣਾਉਣ ਵੱਲ ਇੱਕ ਅਹਿਮ ਕਦਮ ਚੁੱਕਿਆ ਗਿਆ ਹੈ | ਇਹ ਸ਼ਹਿਰ ਦਾ ਦੂਜਾ ਵੱਡਾ ਕੂੜਾ ਡੰਪਿੰਗ ਪੁਆਇੰਟ ਹੈ, ਜਿਸ ਨੂੰ ਇਕੱਠੇ ਹੋਏ ਕੂੜੇ ਤੋਂ ਮੁਕਤ ਕੀਤਾ ਗਿਆ ਹੈ | ਇਸ ਤੋਂ ਪਹਿਲਾਂ 18 ਸਤੰਬਰ ਨੂੰ ਅਰਬਨ ਅਸਟੇਟ ਵਿਖੇ ਸਥਿਤ ਡੰਪਿੰਗ ਪੁਆਇੰਟ ਨੂੰ ਬੰਦ ਕਰਕੇ ਉੱਥੋਂ ਕੂੜਾ ਹਟਾਇਆ ਗਿਆ ਸੀ | ਇਸ ਮੌਕੇ ਮੇਅਰ ਰਾਮਪਾਲ ਉੱਪਲ, ਡਿਪਟੀ ਮੇਅਰ ਵਿੱਕੀ ਸੂਦ, ਨਗਰ ਨਿਗਮ ਕਮਿਸ਼ਨਰ ਰਣਦੀਪ ਸਿੰਘ ਹੀਰ ਅਤੇ ਨਗਰ ਨਿਗਮ ਫਗਵਾੜਾ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ | ਡਾ. ਚੱਬੇਵਾਲ ਨੇ ਦੱਸਿਆ ਕਿ ਇਲਾਕੇ ਵਿਚ ਘਰ-ਘਰ ਕੂੜਾ ਇਕੱਠਾ ਕਰਨ ਵਾਲੇ ਵਾਹਨ ਵੀ ਤਾਇਨਾਤ ਕਰ ਦਿੱਤੇ ਗਏ ਹਨ | ਇਹ ਵਾਹਨ ਘਰਾਂ ਤੋਂ ਨਿਯਮਤ ਤੌਰ ‘ਤੇ ਕੂੜਾ ਇਕੱਠਾ ਕਰਨ ਅਤੇ ਇਸ ਨੂੰ ਯੋਗ ਕੂੜਾ ਪ੍ਰਬੰਧਨ ਪ੍ਰਣਾਲੀ ਰਾਹੀਂ ਅੱਗੇ ਲਿਜਾਣ ਨੂੰ ਯਕੀਨੀ ਬਣਾਉਣਗੇ | ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਘਰਾਂ ਦਾ ਕੂੜਾ ਨਗਰ ਨਿਗਮ ਦੇ ਘਰ-ਘਰ ਕੂੜਾ ਇਕੱਠਾ ਕਰਨ ਵਾਲੇ ਵਾਹਨਾਂ ਨੂੰ ਹੀ ਦੇਣ ਅਤੇ ਜਨਤਕ ਥਾਵਾਂ ‘ਤੇ ਕੂੜਾ ਸੁੱਟਣ ਤੋਂ ਗੁਰੇਜ਼ ਕਰਨ | ਉਨ੍ਹਾਂ ਕਿਹਾ ਕਿ ਸਫ਼ਾਈ ਮੁਹਿੰਮਾਂ ਦੀ ਸਫਲਤਾ ਨਗਰ ਨਿਗਮ ਅਤੇ ਹੋਰ ਸੰਬੰਧਿਤ ਧਿਰਾਂ ਦੇ ਨਾਲ-ਨਾਲ ਨਾਗਰਿਕਾਂ ਦੀ ਸਰਗਰਮ ਭਾਗੀਦਾਰੀ ‘ਤੇ ਨਿਰਭਰ ਕਰਦੀ ਹੈ |
ਪਿਛਲੀ ਖ਼ਬਰ ਆਰਮੀ ਕੈਂਟ ਵਿਖੇ ਚੋਰੀ ਦੇ ਸਾਮਾਨ ਸਮੇਤ 1 ਵਿਅਕਤੀ ਗਿ੍ਫ਼ਤਾਰ ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ 13 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।