ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਸੁਲਤਾਨਪੁਰ ਲੋਧੀ ਵਿਚ ਸਾਰੇ ਪ੍ਰਬੰਧ ਸਮੇਂ ਸਿਰ ਯਕੀਨੀ ਬਣਾਏ ਜਾਣ-ਅਕਾਸ਼ ਬਾਂਸਲ
ਕਪੂਰਥਲਾ, 10 ਅਕਤੂਬਰ (ਅਮਰਜੀਤ ਕੋਮਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਇਤਿਹਾਸਕ ਸ਼ਹਿਰ ਸੁਲਤਾਨਪੁਰ ਲੋਧੀ ਵਿਚ ਹੋਣ ਵਾਲੇ ਸਮਾਗਮ ਵਿਚ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਦੀ ਆਮਦ ਨੂੰ ਮੁੱਖ ਰੱਖਦਿਆਂ ਸਾਰੇ ਪੁਖ਼ਤਾ ਪ੍ਰਬੰਧ ਕੀਤੇ ਜਾਣ | ਇਹ ਗੱਲ ਆਕਾਸ਼ ਬਾਂਸਲ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਪ੍ਰਕਾਸ਼ ਪੁਰਬ ਦੀ ਤਿਆਰੀ ਸਬੰਧੀ ਸਬੰਧਿਤ ਵਿਭਾਗਾਂ ਦੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਕਪੂਰਥਲਾ ਵਿਚ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਹੀ | ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਸ਼ਹਿਰ ਦੀ ਸਾਫ਼ ਸਫ਼ਾਈ, ਟਰੈਫ਼ਿਕ ਦੇ ਪ੍ਰਬੰਧ, ਰਿਹਾਇਸ਼ ਤੇ ਹੋਰ ਲੋੜੀਂਦੀਆਂ ਸਹੂਲਤਾਂ ਦੇ ਢੁਕਵੇਂ ਪ੍ਰਬੰਧ ਕਰਨ ਲਈ ਵਿਆਪਕ ਯੋਜਨਾਬੰਦੀ ਕਰਨ | ਉਨ੍ਹਾਂ ਸਬੰਧਿਤ ਵਿਭਾਗਾਂ ਨੂੰ ਸ਼ਹਿਰ ਵਿਚ ਲੋੜੀਂਦੇ ਕੰਮ ਪਹਿਲ ਦੇ ਆਧਾਰ ‘ਤੇ ਕਰਵਾਉਣ, ਜਿਵੇਂ ਕਿ ਗੁਰਦੁਆਰਾ ਸ੍ਰੀ ਬੇਰ ਸਾਹਿਬ ਨੂੰ ਜਾਂਦੀਆਂ ਸੜਕਾਂ ਦੀ ਮੁਰੰਮਤ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ, ਸ਼ਹਿਰ ਵਿਚ 100 ਫ਼ੀਸਦੀ ਸਫ਼ਾਈ ਯਕੀਨੀ ਬਣਾਈ ਜਾਵੇ, ਜਨਤਕ ਪਖਾਨਿਆਂ ਦੀ ਸਫ਼ਾਈ ਤੋਂ ਇਲਾਵਾ ਆਰਜ਼ੀ ਪਖਾਨਿਆਂ ਦਾ ਪ੍ਰਬੰਧ ਕੀਤਾ ਜਾਵੇ | ਉਨ੍ਹਾਂ ਅਧਿਕਾਰੀਆਂ ਨੂੰ ਸਮਾਗਮ ਦੀ ਸ਼ੁਰੂਆਤ ਤੋਂ ਪਹਿਲਾਂ ਸੁਲਤਾਨਪੁਰ ਲੋਧੀ ਸ਼ਹਿਰ ਵਿਚਲੀਆਂ ਸਾਰੀਆਂ ਸਟਰੀਟ ਲਾਈਟਾਂ ਚਾਲੂ ਕਰਨ ਦੀ ਹਦਾਇਤ ਕੀਤੀ | ਡਿਪਟੀ ਕਮਿਸ਼ਨਰ ਨੇ ਹਰੇਕ ਵਿਭਾਗ ਨੂੰ ਵਿਸਥਾਰਤ ਯੋਜਨਾ ਤਿਆਰ ਕਰਨ ਤੇ ਸੌਂਪੇ ਗਏ ਕਾਰਜਾਂ ਨੂੰ ਨਿਰਧਾਰਿਤ ਸਮੇਂ ਵਿਚ ਮੁਕੰਮਲ ਕਰਨ ਲਈ ਹੁਕਮ ਜਾਰੀ ਕੀਤੇ | ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਦਿਹਾੜੇ ਸਬੰਧੀ ਹੋਣ ਵਾਲੇ ਸਮਾਗਮਾਂ ਲਈ ਵਿਆਪਕ ਪ੍ਰਬੰਧ ਕਰਨਾ ਜ਼ਿਲ੍ਹਾ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ | ਮੀਟਿੰਗ ਵਿਚ ਐਸ. ਡੀ.
ਮ
ਮੇਲੇ ਬੱਚਿਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ, ਨਵੀਆਂ ਚੀਜ਼ਾਂ ਸਿੱਖਣ ਦਾ ਮੌਕਾ ਪ੍ਰਦਾਨ ਕਰਦੇ ਹਨ-ਵੀਨਾ ਦਾਦਾ
11-10-2026
ਕਪੂਰਥਲਾ, 10 ਅਕਤੂਬਰ (ਅਮਰਜੀਤ ਕੋਮਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਇਤਿਹਾਸਕ ਸ਼ਹਿਰ ਸੁਲਤਾਨਪੁਰ ਲੋਧੀ ਵਿਚ ਹੋਣ ਵਾਲੇ ਸਮਾਗਮ ਵਿਚ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਦੀ ਆਮਦ ਨੂੰ ਮੁੱਖ ਰੱਖਦਿਆਂ ਸਾਰੇ ਪੁਖ਼ਤਾ ਪ੍ਰਬੰਧ ਕੀਤੇ ਜਾਣ | ਇਹ ਗੱਲ ਆਕਾਸ਼ ਬਾਂਸਲ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਪ੍ਰਕਾਸ਼ ਪੁਰਬ ਦੀ ਤਿਆਰੀ ਸਬੰਧੀ ਸਬੰਧਿਤ ਵਿਭਾਗਾਂ ਦੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਕਪੂਰਥਲਾ ਵਿਚ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਹੀ | ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਸ਼ਹਿਰ ਦੀ ਸਾਫ਼ ਸਫ਼ਾਈ, ਟਰੈਫ਼ਿਕ ਦੇ ਪ੍ਰਬੰਧ, ਰਿਹਾਇਸ਼ ਤੇ ਹੋਰ ਲੋੜੀਂਦੀਆਂ ਸਹੂਲਤਾਂ ਦੇ ਢੁਕਵੇਂ ਪ੍ਰਬੰਧ ਕਰਨ ਲਈ ਵਿਆਪਕ ਯੋਜਨਾਬੰਦੀ ਕਰਨ | ਉਨ੍ਹਾਂ ਸਬੰਧਿਤ ਵਿਭਾਗਾਂ ਨੂੰ ਸ਼ਹਿਰ ਵਿਚ ਲੋੜੀਂਦੇ ਕੰਮ ਪਹਿਲ ਦੇ ਆਧਾਰ ‘ਤੇ ਕਰਵਾਉਣ, ਜਿਵੇਂ ਕਿ ਗੁਰਦੁਆਰਾ ਸ੍ਰੀ ਬੇਰ ਸਾਹਿਬ ਨੂੰ ਜਾਂਦੀਆਂ ਸੜਕਾਂ ਦੀ ਮੁਰੰਮਤ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ, ਸ਼ਹਿਰ ਵਿਚ 100 ਫ਼ੀਸਦੀ ਸਫ਼ਾਈ ਯਕੀਨੀ ਬਣਾਈ ਜਾਵੇ, ਜਨਤਕ ਪਖਾਨਿਆਂ ਦੀ ਸਫ਼ਾਈ ਤੋਂ ਇਲਾਵਾ ਆਰਜ਼ੀ ਪਖਾਨਿਆਂ ਦਾ ਪ੍ਰਬੰਧ ਕੀਤਾ ਜਾਵੇ | ਉਨ੍ਹਾਂ ਅਧਿਕਾਰੀਆਂ ਨੂੰ ਸਮਾਗਮ ਦੀ ਸ਼ੁਰੂਆਤ ਤੋਂ ਪਹਿਲਾਂ ਸੁਲਤਾਨਪੁਰ ਲੋਧੀ ਸ਼ਹਿਰ ਵਿਚਲੀਆਂ ਸਾਰੀਆਂ ਸਟਰੀਟ ਲਾਈਟਾਂ ਚਾਲੂ ਕਰਨ ਦੀ ਹਦਾਇਤ ਕੀਤੀ | ਡਿਪਟੀ ਕਮਿਸ਼ਨਰ ਨੇ ਹਰੇਕ ਵਿਭਾਗ ਨੂੰ ਵਿਸਥਾਰਤ ਯੋਜਨਾ ਤਿਆਰ ਕਰਨ ਤੇ ਸੌਂਪੇ ਗਏ ਕਾਰਜਾਂ ਨੂੰ ਨਿਰਧਾਰਿਤ ਸਮੇਂ ਵਿਚ ਮੁਕੰਮਲ ਕਰਨ ਲਈ ਹੁਕਮ ਜਾਰੀ ਕੀਤੇ | ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਦਿਹਾੜੇ ਸਬੰਧੀ ਹੋਣ ਵਾਲੇ ਸਮਾਗਮਾਂ ਲਈ ਵਿਆਪਕ ਪ੍ਰਬੰਧ ਕਰਨਾ ਜ਼ਿਲ੍ਹਾ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ | ਮੀਟਿੰਗ ਵਿਚ ਐਸ.ਡੀ.ਐਮ. ਸੁਲਤਾਨਪੁਰ ਲੋਧੀ ਜਸਜੀਤ ਸਿੰਘ, ਪ ੰਜਾਬ ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਵਿਸ਼ਾਲ ਜੰਗਰਾਲ, ਨਗਰ ਕੌਂਸਲ ਦੇ ਕਾਰਜਸਾਧਕ ਅਫ਼ਸਰ ਕਮਲਜੀਤ ਸਿੰਘ, ਐਸ.ਡੀ.ਓ. ਜਸਵਿੰਦਰ ਸਿੰਘ ਤੇ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ |