11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਵਿਧਾਇਕ ਰਾਣਾ ਗੁਰਜੀਤ ਸਿੰਘ ਦੇ ਕਰੀਬੀ ਰਹੇ ਦਲਜੀਤ ਸਿੰਘ ਨਡਾਲਾ ਦੇ ਅਕਾਲੀ ਦਲ (ਬ) ’ਚ ਜਾਣ ਦੇ ਚਰਚੇ ਤੇਜ਼ 19 ਅਕਤੂਬਰ ਦੇ ਇਕੱਠ ’ਤੇ ਟਿਕੀਆਂ ਨਜ਼ਰਾਂ

ਨਡਾਲਾ, 10 ਅਕਤੂਬਰ (ਰਘਬਿੰਦਰ ਸਿੰਘ)-2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭੁਲੱਥ ਹਲਕੇ ਦੀ ਸਿਆਸਤ ਵਿਚ ਨਵੇਂ ਸਿਆਸੀ ਸਮੀਕਰਨ ਬਣਨ ਦੇ ਸੰਕੇਤ ਮਿਲ ਰਹੇ ਹਨ | ਉੱਘੇ ਕਬੱਡੀ ਖੇਡ ਪ੍ਰਮੋਟਰ, ਸਮਾਜ ਸੇਵੀ ਅਤੇ ਕਾਂਗਰਸੀ ਆਗੂ ਦਲਜੀਤ ਸਿੰਘ ਨਡਾਲਾ ਦੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿਚ ਸ਼ਾਮਲ ਹੋਣ ਦੀਆਂ ਚਰਚਾਵਾਂ ਇਨ੍ਹੀਂ ਦਿਨੀਂ ਸੋਸ਼ਲ ਮੀਡੀਆ ‘ਤੇ ਜ਼ੋਰਾਂ ‘ਤੇ ਹਨ | ਹਾਲਾਂਕਿ, ਇਸ ਸਬੰਧੀ ਅਜੇ ਤੱਕ ਕੋਈ ਅਧਿਕਾਰਤ ਐਲਾਨ ਸਾਹਮਣੇ ਨਹੀਂ ਆਇਆ, ਪਰ ਉਨ੍ਹਾਂ ਦੇ ਅਗਲੇ ਸਿਆਸੀ ਕਦਮ ਨੂੰ ਲੈ ਕੇ ਹਲਕੇ ਵਿਚ ਕਈ ਤਰ੍ਹਾਂ ਦੀਆਂ ਕਿਆਸ-ਆਰਾਈਆਂ ਲਗਾਈਆਂ ਜਾ ਰਹੀਆਂ ਹਨ | ਚਰਚਾ ਇਹ ਵੀ ਹੈ ਕਿ ਦਲਜੀਤ ਸਿੰਘ ਨਡਾਲਾ ਵੱਲੋਂ ਅਕਾਲੀ ਵਰਕਰਾਂ ਨਾਲ ਮੀਟਿੰਗਾਂ ਕਰਕੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਉਨ੍ਹਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ | ਇਸ ਦੇ ਨਾਲ ਹੀ 19 ਅਕਤੂਬਰ ਨੂੰ ਹਲਕੇ ਵਿਚ ਇੱਕ ਵੱਡਾ ਇਕੱਠ ਕਰਨ ਦੀ ਗੱਲ ਵੀ ਸਾਹਮਣੇ ਆ ਰਹੀ ਹੈ, ਜਿਸ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਸ਼ਾਮਲ ਹੋਣ ਦੀ ਚਰਚਾ ਹੈ | ਹੁਣ ਦੇਖਣਾ ਹੋਵੇਗਾ ਕਿ ਇਸ ਇਕੱਠ ਦੌਰਾਨ ਕੋਈ ਵੱਡਾ ਸਿਆਸੀ ਐਲਾਨ ਹੁੰਦਾ ਹੈ ਜਾਂ ਨਹੀਂ | ਦਲਜੀਤ ਸਿੰਘ ਨਡਾਲਾ ਦੇ ਸੰਭਾਵੀ ਸਿਆਸੀ ਬਦਲਾਅ ਨੂੰ ਇਸ ਕਰਕੇ ਵੀ ਅਹਿਮ ਮੰਨਿਆ ਜਾ ਰਿਹਾ ਹੈ ਕਿ ਉਹ ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਸਿੰਘ ਦੇ ਕਾਫ਼ੀ ਕਰੀਬੀ ਰਹੇ ਹਨ | ਸਿਆਸੀ ਅਤੇ ਸਮਾਜਿਕ ਸਰਗਰਮੀਆਂ ਦੌਰਾਨ ਉਨ੍ਹਾਂ ਨੂੰ ਰਾਣਾ ਗੁਰਜੀਤ ਸਿੰਘ ਦੇ ਨੇੜੇ ਰਹਿ ਕੇ ਬਹੁਤ ਕੁੱਝ ਸਿੱਖਣ ਦਾ ਮੌਕਾ ਮਿਲਿਆ | ਹੁਣ ਜੇਕਰ ਉਹ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿਚ ਸ਼ਾਮਲ ਹੋਣ ਦਾ ਫ਼ੈਸਲਾ ਕਰਦੇ ਹਨ ਤਾਂ ਇਹ ਉਨ੍ਹਾਂ ਦੇ ਸਿਆਸੀ ਸਫ਼ਰ ਵਿਚ ਇੱਕ ਅਹਿਮ ਮੋੜ ਹੋ ਸਕਦਾ ਹੈ | ਇਸ ਸੰਭਾਵੀ ਫ਼ੈਸਲੇ ਨੂੰ ਲੈ ਕੇ ਸਿਆਸੀ ਹਲਕਿਆਂ ਵਿਚ ਚਰਚਾ ਹੋਰ ਤੇਜ਼ ਹੋ ਗਈ ਹੈ |

ਅਜੀਤ ਡੈਸਕ 11-10-2026

ਪਿਛਲੀ ਖ਼ਬਰ ਚੰਡੀਗੜ੍ਹ ਦੀ ਆਮ ਆਦਮੀ ਪਾਰਟੀ ਵਲੋਂ ਵਿਜੈਪਾਲ ਸਿੰਘ ਦੀ ਅਗਵਾਈ ’ ਚ ਕੱਢਿਆ ਮਾਰਚ ਅਗਲੀ ਖ਼ਬਰ ਡੱਲਾ ਸਾਹਿਬ ਵਿਖੇ ਭਾਈ ਲਾਲੂ ਜੀ ਦਾ ਸਾਲਾਨਾ ਜੋੜ ਮੇਲਾ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।