12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਸਰਕਾਰੀ ਐਲੀਮੈਂਟਰੀ ਸਕੂਲ ਸ਼ੇਖੂਪੁਰ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ

ਕਪੂਰਥਲਾ, 11 ਅਕਤੂਬਰ (ਸਡਾਨਾ)-ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਮਮਤਾ ਬਜਾਜ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਬਲਵਿੰਦਰ ਸਿੰਘ ਬੱਟੂ ਦੇ ਨਿਰਦੇਸ਼ਾਂ ਤਹਿਤ ਬੀ.

ਅਜੀਤ ਡੈਸਕ 12-10-2026
ਕਪੂਰਥਲਾ, 11 ਅਕਤੂਬਰ (ਸਡਾਨਾ)-ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਮਮਤਾ ਬਜਾਜ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਬਲਵਿੰਦਰ ਸਿੰਘ ਬੱਟੂ ਦੇ ਨਿਰਦੇਸ਼ਾਂ ਤਹਿਤ ਬੀ.ਈ.ਓ. ਰਜੇਸ਼ ਕੁਮਾਰ ਦੀ ਅਗਵਾਈ ਹੇਠ ਸਰਕਾਰੀ ਐਲੀਮੈਂਟਰੀ ਸੈਲਫਮੇਡ ਸਮਾਰਟ ਸਕੂਲ ਸ਼ੇਖੂਪੁਰ ਵਿਖੇ ਮੈਗਾ ਪੀ.ਟੀ.ਐਮ. ਤਹਿਤ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ | ਜਿਸ ਵਿਚ ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰ ਤੇ ਬੱਚਿਆਂ ਦੇ ਮਾਪਿਆਂ ਨੇ ਵੱਡੀ ਗਿਣਤੀ ਵਿਚ ਸ਼ਿਰਕਤ ਕੀਤੀ | ਇਸ ਮੌਕੇ ਜੈਮਲ ਸਿੰਘ ਸੈਂਟਰ ਹੈੱਡ ਟੀਚਰ ਸ਼ੇਖੂਪੁਰ ਵਲੋਂ ਬੱਚਿਆਂ ਦੇ ਮਾਪਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਿੱਖਿਆ ਵਿਭਾਗ ਵਲੋਂ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕੀਤੀ ਜਾ ਰਹੀ ਹੈ | ਪੰਜਾਬ ਸਰਕਾਰ ਦੀ ਪਹਿਲਕਦਮੀ ਸਦਕਾ ਅੱਜ ਪੰਜਾਬ ਭਾਰਤ ਵਿਚੋਂ ਸਿੱਖਿਆ ਵਿਚ ਪਹਿਲੇ ਸਥਾਨ ‘ਤੇ ਪਹੁੰਚਿਆ | ਉਨ੍ਹਾਂ ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਮੁਫ਼ਤ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਵੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਤੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿਚ ਹੀ ਦਾਖਲ ਕਰਵਾਉਣ | ਪੀ.ਟੀ.ਐਮ. ਉਪਰੰਤ ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰਾਂ ਨੂੰ ਸਿੱਖਿਆ ਵਿਭਾਗ ਵਲੋਂ ਪ੍ਰਾਪਤ ਹੋਏ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ ਤੇ ਵਿਸ਼ੇਸ਼ ਕਾਰਗੁਜ਼ਾਰੀ ਵਾਲੇ ਬੱਚਿਆਂ ਨੂੰ ਵੀ ਸਨਮਾਨਿਤ ਕੀਤਾ ਗਿਆ | ਇਸ ਮੌਕੇ ਨੀਤੂ ਆਨੰਦ, ਕੁਲਦੀਪ ਕੌਰ, ਕਮਲਦੀਪ ਬਾਵਾ, ਰਚਨਾ ਪੁਰੀ, ਮਮਤਾ ਦੇਵੀ, ਮੋਨਿਕਾ ਅਰੋੜਾ, ਮਨਮੋਹਨ ਕੌਰ, ਮੰਜੂ ਰਾਣੀ, ਬਰਿੰਦਾ ਸ਼ਰਮਾ, ਸ਼ਮ੍ਹਾ ਰਾਣੀ ਤੇ ਹੋਰ ਹਾਜ਼ਰ ਸਨ |
ਪਿਛਲੀ ਖ਼ਬਰ ਲਾਇਨ ਕਲੱਬ ਬੇਗੋਵਾਲ ਸੇਵਾ ਦੀ ਬੋਰਡ ਆਫ਼ ਡਾਇਰੈਕਟਰ ਦੀ ਮੀਟਿੰਗ ਅਗਲੀ ਖ਼ਬਰ ਸਵਰਗ ਆਸ਼ਰਮ ਸ਼ਾਹਕੋਟ ਵਿਖੇ ਬਾਬਾ ਭੈਰੋ ਨਾਥ ਜੀ ਦੇ ਮੰਦਰ ਦਾ ਨੀਂਹ ਪੱਥਰ ਰੱਖਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।