12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

‘ਸਰਕਾਰੀ ਕਾਲਜ ਵਿਖੇ ਮਾਨਸਿਕ ਤਣਾਅ ਦੂਰ ਕਰਨ ਵਿਚ ਸੰਗੀਤ ਦਾ ਯੋਗਦਾਨ ਵਿਸ਼ੇ ’ਤੇ ਲੈਕਚਰ ਕਰਵਾਇਆ

ਕਪੂਰਥਲਾ, 11 ਅਕਤੂਬਰ (ਸਡਾਨਾ)-ਨਵਾਬ ਜੱਸਾ ਸਿੰਘ ਆਹਲੂਵਾਲੀਆ ਸਰਕਾਰੀ ਕਾਲਜ ਕਪੂਰਥਲਾ ਵਿਖੇ ਪਿ੍ੰਸੀਪਲ ਡਾ. ਜਸਮੀਤ ਸੇਠੀ ਦੀ ਅਗਵਾਈ ਹੇਠ ਸੰਗੀਤ ਵਿਭਾਗ ਵਲੋਂ ਮਾਨਸਿਕ ਤਣਾਅ ਦੂਰ ਕਰਨ ਵਿਚ ਸੰਗੀਤ ਦਾ ਯੋਗਦਾਨ ਵਿਸ਼ੇ ‘ਤੇ ਇਕ ਲੈਕਚਰ ਕਰਵਾਇਆ ਗਿਆ | ਜਿਸ ਵਿਚ ਸੰਗੀਤ ਵਿਭਾਗ ਦੇ 40 ਵਿਦਿਆਰਥੀਆਂ ਨੇ ਭਾਗ ਲਿਆ | ਹਾਜ਼ਰ ਵਿਦਿਆਰਥੀਆਂ ਵਲੋਂ ਮਾਨਸਿਕ ਤਣਾਅ ਦੀਆਂ ਵੱਧ ਰਹੀਆਂ ਸਮੱਸਿਆਵਾਂ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ ਗਏ | ਸੰਗੀਤ ਵਿਭਾਗ ਦੇ ਪ੍ਰੋਫੈਸਰ ਜਸਪ੍ਰੀਤ ਕੌਰ ਨੇ ਦੱਸਿਆ ਕਿ ਮਾਨਸਿਕ ਤਣਾਅ ਨੂੰ ਦੂਰ ਕਰਨ ਵਿਚ ਸੰਗੀਤ ਇਕ ਰਾਮਬਾਨ ਇਲਾਜ ਦੀ ਤਰ੍ਹਾਂ ਕੰਮ ਕਰਦਾ ਹੈ | ਇਹ ਸਾਡੇ ਦਿਮਾਗ ਅਤੇ ਸਰੀਰ ‘ਤੇ ਦੋਵਾਂ ‘ਤੇ ਸਿੱਧਾ ਅਤੇ ਸਾਕਾਰਾਤਮਿਕ ਪ੍ਰਭਾਵ ਪਾਉਂਦਾ ਹੈ | ਉਨ੍ਹਾਂ ਕਿਹਾ ਕਿ ਤਣਾਅ ਨੂੰ ਦੂਰ ਕਰਨ ਲਈ ਮਨੁੱਖ ਆਪਣਾ ਮਨਪਸੰਦ ਸੰਗੀਤ ਸੁਣ ਸਕਦਾ ਹੈ | ਪ੍ਰੋ.

ਅਜੀਤ ਡੈਸਕ 12-10-2026
ਕਪੂਰਥਲਾ, 11 ਅਕਤੂਬਰ (ਸਡਾਨਾ)-ਨਵਾਬ ਜੱਸਾ ਸਿੰਘ ਆਹਲੂਵਾਲੀਆ ਸਰਕਾਰੀ ਕਾਲਜ ਕਪੂਰਥਲਾ ਵਿਖੇ ਪਿ੍ੰਸੀਪਲ ਡਾ. ਜਸਮੀਤ ਸੇਠੀ ਦੀ ਅਗਵਾਈ ਹੇਠ ਸੰਗੀਤ ਵਿਭਾਗ ਵਲੋਂ ਮਾਨਸਿਕ ਤਣਾਅ ਦੂਰ ਕਰਨ ਵਿਚ ਸੰਗੀਤ ਦਾ ਯੋਗਦਾਨ ਵਿਸ਼ੇ ‘ਤੇ ਇਕ ਲੈਕਚਰ ਕਰਵਾਇਆ ਗਿਆ | ਜਿਸ ਵਿਚ ਸੰਗੀਤ ਵਿਭਾਗ ਦੇ 40 ਵਿਦਿਆਰਥੀਆਂ ਨੇ ਭਾਗ ਲਿਆ | ਹਾਜ਼ਰ ਵਿਦਿਆਰਥੀਆਂ ਵਲੋਂ ਮਾਨਸਿਕ ਤਣਾਅ ਦੀਆਂ ਵੱਧ ਰਹੀਆਂ ਸਮੱਸਿਆਵਾਂ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ ਗਏ | ਸੰਗੀਤ ਵਿਭਾਗ ਦੇ ਪ੍ਰੋਫੈਸਰ ਜਸਪ੍ਰੀਤ ਕੌਰ ਨੇ ਦੱਸਿਆ ਕਿ ਮਾਨਸਿਕ ਤਣਾਅ ਨੂੰ ਦੂਰ ਕਰਨ ਵਿਚ ਸੰਗੀਤ ਇਕ ਰਾਮਬਾਨ ਇਲਾਜ ਦੀ ਤਰ੍ਹਾਂ ਕੰਮ ਕਰਦਾ ਹੈ | ਇਹ ਸਾਡੇ ਦਿਮਾਗ ਅਤੇ ਸਰੀਰ ‘ਤੇ ਦੋਵਾਂ ‘ਤੇ ਸਿੱਧਾ ਅਤੇ ਸਾਕਾਰਾਤਮਿਕ ਪ੍ਰਭਾਵ ਪਾਉਂਦਾ ਹੈ | ਉਨ੍ਹਾਂ ਕਿਹਾ ਕਿ ਤਣਾਅ ਨੂੰ ਦੂਰ ਕਰਨ ਲਈ ਮਨੁੱਖ ਆਪਣਾ ਮਨਪਸੰਦ ਸੰਗੀਤ ਸੁਣ ਸਕਦਾ ਹੈ | ਪ੍ਰੋ. ਜਸਪ੍ਰੀਤ ਕੌਰ ਨੇ ਕਿਹਾ ਕਿ ਅਜੋਕੀ ਭੱਜਦੌੜ ਦੇ ਸਮੇਂ ਵਿਚ ਮਨੁੱਖ ਨੂੰ ਕਈ ਤਰ੍ਹਾਂ ਦੀਆਂ ਮਾਨਸਿਕ ਪ੍ਰੇਸ਼ਾਨੀਆਂ ਵਿਚੋਂ ਲੰਘਣਾ ਪੈਂਦਾ ਹੈ ਤੇ ਸੰਗੀਤ ਰੂਹ ਦੀ ਖੁਰਾਕ ਹੈ ਤੇ ਇਸ ਰਾਹੀਂ ਅਸੀਂ ਆਪਣਾ ਮਾਨਸਿਕ ਤਣਾਅ ਦੂਰ ਕਰ ਸਕਦੇ ਹਾਂ ਤੇ ਆਪਣੇ ਦਿਮਾਗ ਤੇ ਸਰੀਰ ਨੂੰ ਤੰਦਰੁਸਤ ਰੱਖ ਸਕਦੇ ਹਾਂ |
ਪਿਛਲੀ ਖ਼ਬਰ ਡਾ. ਕਰਮਜੀਤ ਸਿੰਘ ਨਡਾਲਾ ਦੀ ਪੁਸਤਕ ‘ਵਾਇਰਸ’ ਅਤੇ ਰਜਿੰਦਰ ਸਿੰਘ ਢੱਡਾ ਦਾ ਨਾਵਲ ‘ਧੂੰਏਂ ’ਚੋਂ ਉੱਠੀ ਲੋਅ’ ਲੋਕ ਅਰਪਣ ਅਗਲੀ ਖ਼ਬਰ ਭੁਲੱਥ-ਕਰਤਾਰਪੁਰ ਮੁੱਖ ਸੜਕ ਬਣਨ ਨਾਲ ਲੋਕਾਂ ਨੂੰ ਮਿਲੀ ਵੱਡੀ ਰਾਹਤ ਦੁਕਾਨਦਾਰਾਂ ਤੇ ਕਾਰੋਬਾਰੀਆਂ ਨੇ ਸੜਕ ਦਾ ਕੰਮ ਮੁਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।