12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਪਰਗਟ ਸਿੰਘ ਦੀ ਤਾਜਪੋਸ਼ੀ ਸਮਾਗਮ ਲਈ ਕਾਂਗਰਸੀ ਵਰਕਰਾਂ ਦਾ ਜਥਾ ਚੰਡੀਗੜ੍ਹ ਰਵਾਨਾ

ਫਗਵਾੜਾ, 11 ਅਕਤੂਬਰ (ਹਰਜੋਤ ਸਿੰਘ ਚਾਨਾ)- ਜ਼ਿਲ੍ਹਾ ਕਪੂਰਥਲਾ ਕਾਂਗਰਸ ਦੇ ਪ੍ਰਧਾਨ ਤੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਕਾਂਗਰਸੀ ਆਗੂਆਂ ਤੇ ਵਰਕਰਾਂ ਦਾ ਜਥਾ ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਦੇ ਤਾਜਪੋਸ਼ੀ ਸਮਾਗਮ ‘ਚ ਸ਼ਾਮਿਲ ਹੋਣ ਲਈ ਅੱਜ ਸਵੇਰੇ ਚੰਡੀਗੜ੍ਹ ਲਈ ਰਵਾਨਾ ਹੋਇਆ| ਇਸ ਮੌਕੇ ਧਾਲੀਵਾਲ ਨੇ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਵਰਕਰਾਂ ਦੀ ਇੱਕਜੁੱਟਤਾ ਤੇ ਆਪਸੀ ਤਾਲਮੇਲ ਬੇਹੱਦ ਜ਼ਰੂਰੀ ਹੈ | ਉਨ੍ਹਾਂ ਭਰੋਸਾ ਜਤਾਇਆ ਕਿ ਪਰਗਟ ਸਿੰਘ ਦੀ ਅਗਵਾਈ ਹੇਠ ਕਾਂਗਰਸੀ ਆਗੂ ਤੇ ਵਰਕਰ ਲੋਕਾਂ ਦੀਆਂ ਸਮੱਸਿਆਵਾਂ ਉਠਾਉਣ ਲਈ ਨਵੇਂ ਜੋਸ਼ ਨਾਲ ਕੰਮ ਕਰਨਗੇ | ਉਨ੍ਹਾਂ ਕਿਹਾ ਕਿ ਕਾਂਗਰਸ 2027 ਦੀਆਂ ਵਿਧਾਨ ਸਭਾ ਚੋਣਾਂ ‘ਚ ਸ਼ਾਨਦਾਰ ਜਿੱਤ ਹਾਸਲ ਕਰਕੇ ਮੁੜ ਸੱਤਾ ਵਿਚ ਵਾਪਸੀ ਕਰੇਗੀ | ਬਲਾਕ ਕਾਂਗਰਸ ਸ਼ਹਿਰੀ ਦੇ ਪ੍ਰਧਾਨ ਨਰੇਸ਼ ਭਾਰਦਵਾਜ ਤੇ ਦਿਹਾਤੀ ਪ੍ਰਧਾਨ ਵਿੱਕੀ ਰਾਣੀਪੁਰ ਨੇ ਕਿਹਾ ਕਿ ਵਰਕਰਾਂ ‘ਚ ਤਾਜਪੋਸ਼ੀ ਸਮਾਗਮ ਨੂੰ ਲੈ ਕੇ ਭਾਰੀ ਉਤਸ਼ਾਹ ਹੈ | ਉਨ੍ਹਾਂ ਦਾਅਵਾ ਕੀਤਾ ਕਿ ਅਗਲੀਆਂ ਚੋਣਾਂ ਵਿਚ ਫਗਵਾੜਾ ਸੀਟ ਭਾਰੀ ਬਹੁਮਤ ਨਾਲ ਜਿੱਤੀ ਜਾਵੇਗੀ | ਜਥੇ ‘ਚ ਮਹਿਲਾ ਕਾਂਗਰਸ, ਯੂਥ ਕਾਂਗਰਸ, ਐੱਸ. ਸੀ.

ਅਜੀਤ ਡੈਸਕ 12-10-2026
ਫਗਵਾੜਾ, 11 ਅਕਤੂਬਰ (ਹਰਜੋਤ ਸਿੰਘ ਚਾਨਾ)- ਜ਼ਿਲ੍ਹਾ ਕਪੂਰਥਲਾ ਕਾਂਗਰਸ ਦੇ ਪ੍ਰਧਾਨ ਤੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਕਾਂਗਰਸੀ ਆਗੂਆਂ ਤੇ ਵਰਕਰਾਂ ਦਾ ਜਥਾ ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਦੇ ਤਾਜਪੋਸ਼ੀ ਸਮਾਗਮ ‘ਚ ਸ਼ਾਮਿਲ ਹੋਣ ਲਈ ਅੱਜ ਸਵੇਰੇ ਚੰਡੀਗੜ੍ਹ ਲਈ ਰਵਾਨਾ ਹੋਇਆ| ਇਸ ਮੌਕੇ ਧਾਲੀਵਾਲ ਨੇ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਵਰਕਰਾਂ ਦੀ ਇੱਕਜੁੱਟਤਾ ਤੇ ਆਪਸੀ ਤਾਲਮੇਲ ਬੇਹੱਦ ਜ਼ਰੂਰੀ ਹੈ | ਉਨ੍ਹਾਂ ਭਰੋਸਾ ਜਤਾਇਆ ਕਿ ਪਰਗਟ ਸਿੰਘ ਦੀ ਅਗਵਾਈ ਹੇਠ ਕਾਂਗਰਸੀ ਆਗੂ ਤੇ ਵਰਕਰ ਲੋਕਾਂ ਦੀਆਂ ਸਮੱਸਿਆਵਾਂ ਉਠਾਉਣ ਲਈ ਨਵੇਂ ਜੋਸ਼ ਨਾਲ ਕੰਮ ਕਰਨਗੇ | ਉਨ੍ਹਾਂ ਕਿਹਾ ਕਿ ਕਾਂਗਰਸ 2027 ਦੀਆਂ ਵਿਧਾਨ ਸਭਾ ਚੋਣਾਂ ‘ਚ ਸ਼ਾਨਦਾਰ ਜਿੱਤ ਹਾਸਲ ਕਰਕੇ ਮੁੜ ਸੱਤਾ ਵਿਚ ਵਾਪਸੀ ਕਰੇਗੀ | ਬਲਾਕ ਕਾਂਗਰਸ ਸ਼ਹਿਰੀ ਦੇ ਪ੍ਰਧਾਨ ਨਰੇਸ਼ ਭਾਰਦਵਾਜ ਤੇ ਦਿਹਾਤੀ ਪ੍ਰਧਾਨ ਵਿੱਕੀ ਰਾਣੀਪੁਰ ਨੇ ਕਿਹਾ ਕਿ ਵਰਕਰਾਂ ‘ਚ ਤਾਜਪੋਸ਼ੀ ਸਮਾਗਮ ਨੂੰ ਲੈ ਕੇ ਭਾਰੀ ਉਤਸ਼ਾਹ ਹੈ | ਉਨ੍ਹਾਂ ਦਾਅਵਾ ਕੀਤਾ ਕਿ ਅਗਲੀਆਂ ਚੋਣਾਂ ਵਿਚ ਫਗਵਾੜਾ ਸੀਟ ਭਾਰੀ ਬਹੁਮਤ ਨਾਲ ਜਿੱਤੀ ਜਾਵੇਗੀ | ਜਥੇ ‘ਚ ਮਹਿਲਾ ਕਾਂਗਰਸ, ਯੂਥ ਕਾਂਗਰਸ, ਐੱਸ.ਸੀ. ਅਤੇ ਓ.ਬੀ.ਸੀ. ਸੈੱਲਾਂ ਦੇ ਆਗੂਆਂ, ਸਰਪੰਚਾਂ ਤੇ ਕੌਂਸਲਰਾਂ ਨੇ ਵੀ ਸ਼ਮੂਲੀਅਤ ਕੀਤੀ |
ਪਿਛਲੀ ਖ਼ਬਰ ਪੰਜਾਬ ਦੀ ਬਿਹਤਰੀ ਲਈ ਅਕਾਲੀ ਦਲ ਦਾ ਸੱਤਾ ਵਿਚ ਆਉਣਾ ਸਮੇਂ ਦੀ ਲੋੜ-ਕੁਲਦੀਪ ਸਿੰਘ ਟਾਂਡੀ ਅਗਲੀ ਖ਼ਬਰ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ’ਤੇ ਸਿਟੀ ਵਾਲਮੀਕਿ ਸਭਾ ਤੇ ਭਗਵਾਨ ਵਾਲਮੀਕਿ ਨੌਜਵਾਨ ਸਭਾ ਨੇ ਕੱਢੀਆਂ ਪ੍ਰਭਾਤ ਫੇਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।