13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਬੇਗਮਪੁਰਾ ਦਾ ਸੰਕਲਪ ਇਤਿਹਾਸਕ ਨਗਰ ਕੀਰਤਨ ਦੀਆਂ ਤਿਆਰੀਆਂ ਜ਼ੋਰਾਂ ’ਤੇ, ਪੰਡਵਾਂ ਵਿਖੇ ਹੋਵੇਗਾ ਸੰਗਤਾਂ ਦਾ ਭਰਵਾਂ ਸਵਾਗਤ

ਫਗਵਾੜਾ, 12 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)-ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪਿੰਡ ਪਮਾਲੀ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਸ੍ਰੀ ਅੰਮਿ੍ਤਸਰ ਸਾਹਿਬ ਤੱਕ ਸਜਾਏ ਜਾ ਰਹੇ ‘ਬੇਗਮਪੁਰਾ ਦਾ ਸੰਕਲਪ’ ਇਤਿਹਾਸਕ ਨਗਰ ਕੀਰਤਨ ਦੀਆਂ ਤਿਆਰੀਆਂ ਜ਼ੋਰਾਂ ‘ਤੇ ਚੱਲ ਰਹੀਆਂ ਹਨ | 24 ਅਤੇ 25 ਅਕਤੂਬਰ ਨੂੰ ਸਜਾਏ ਜਾਣ ਵਾਲੇ ਇਸ ਨਗਰ ਕੀਰਤਨ ਦੇ ਸਬੰਧ ਵਿਚ ਦੁਆਬਾ ਖੇਤਰ ਦੇ ਪਿੰਡ ਪੰਡਵਾਂ ਵਿਚ ਪ੍ਰਚਾਰ ਲਈ ਤਿਆਰੀ ਸਬੰਧੀ ਮੀਟਿੰਗ ਹੋਈ | ਇਸ ਮੌਕੇ ਸੰਤ ਜਸਵਿੰਦਰ ਪਾਲ ਸਿੰਘ ਪੰਡਵਾਂ ਵਾਲਿਆਂ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਵਿਚਾਰਧਾਰਾ ਮਨੁੱਖਤਾ ਨੂੰ ਬਰਾਬਰਤਾ, ਆਪਸੀ ਭਾਈਚਾਰੇ, ਸਮਾਜਿਕ ਨਿਆਂ ਅਤੇ ਜਾਤ-ਪਾਤ ਤੋਂ ਮੁਕਤ ਸਮਾਜ ਦੀ ਸਿਰਜਣਾ ਦਾ ਸੰਦੇਸ਼ ਦਿੰਦੀ ਹੈ | ‘ਬੇਗਮਪੁਰਾ ਦਾ ਸੰਕਲਪ’ ਇਤਿਹਾਸਕ ਨਗਰ ਕੀਰਤਨ ਦਾ ਉਦੇਸ਼ ਗੁਰੂ ਸਾਹਿਬ ਦੀ ਇਸ ਮਹਾਨ ਵਿਚਾਰਧਾਰਾ ਨੂੰ ਘਰ-ਘਰ ਪਹੁੰਚਾਉਣਾ ਅਤੇ ਸੰਗਤਾਂ ਨੂੰ ਬੇਗਮਪੁਰੇ ਦੇ ਸੰਕਲਪ ਨਾਲ ਜੋੜਨਾ ਹੈ | ਉਨ੍ਹਾਂ ਦੱਸਿਆ ਕਿ 24 ਅਕਤੂਬਰ ਦੀ ਸ਼ਾਮ ਨੂੰ ਇਹ ਨਗਰ ਕੀਰਤਨ ਸ੍ਰੀ ਗੁਰੂ ਰਵਿਦਾਸ ਤੀਰ ਥ ਅਸਥਾਨ ਸੱਚਖੰਡ ਪੰਡਵਾਂ ਵਿਖੇ ਪਹੁੰਚੇਗਾ | ਇਸ ਮੌਕੇ ਦੋ ਘੰਟੇ ਦਾ ਧਾਰਮਿਕ ਦੀਵਾਨ ਸਜਾਇਆ ਜਾਵੇਗਾ | ਇਸ ਮੌਕੇ ਸ੍ਰੀ ਤਰਸੇਮ ਲਾਲ ਚੁੰਬਰ ਇੰਚਾਰਜ ਨਗਰ ਕੀਰਤਨ ਦੁਆਬਾ ਜੋੜ ਨੇ ਕਿਹਾ ਕਿ ਪਿੰਡ ਪਮਾਲੀ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੱਕ ਸਜਾਇਆ ਜਾ ਰਿਹਾ ਇਹ ਇਤਿਹਾਸਕ ਨਗਰ ਕੀਰਤਨ ਸਮੁੱਚੀ ਸੰਗਤ ਲਈ ਮਾਣ ਅਤੇ ਸ਼ਰਧਾ ਦਾ ਵਿਸ਼ਾ ਹੈ | ਇਸ ਮੌਕੇ ਬਲਦੇਵ ਸਿੰਘ ਪ੍ਰਧਾਨ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਪਮਾਲੀ, ਬਲਬੀਰ ਸਿੰਘ ਖ਼ਾਲਸਾ, ਜਸਵੀਰ ਸਿੰਘ ਪਮਾਲੀ ਸਾਬਕਾ ਮੈਂਬਰ ਰੇਲਵੇ ਬੋਰਡ, ਅਵਤਾਰ ਸਿੰਘ ਪਮਾਲੀ ਸਾਬਕਾ ਖੇਤੀਬਾੜੀ ਅਫ਼ਸਰ, ਹਰਪਾਲ ਸਿੰਘ ਸਾਬਕਾ ਪੰਚ, ਸੂਬੇਦਾਰ ਨਰਪਾਲ ਸਿੰਘ, ਸੁਖਵਿੰਦਰ ਸਿੰਘ ਖ਼ਾਲਸਾ, ਹਰਬੰਸ ਸਿੰਘ ਖ਼ਾਲਸਾ, ਵਿਸ਼ੇਸ਼ ਤੌਰ ਤੇ ਹਾਜ਼ਰ ਸਨ |

ਪੰਡਵਾਂ ਵਿਖੇ ਮੀਟਿੰਗ ਦੌਰਾਨ ਸਟਿੱਕਰ ਰਿਲੀਜ਼ ਕਰਨ ਮੌਕੇ ਸੰਤ ਜਸਵਿੰਦਰਪਾਲ ਤੇ ਸੰਸਥਾ ਦੇ ਅਹੁਦੇਦਾਰ ਜਾਣਕਾਰੀ ਦੇਣ ਮੌਕੇ | ਤਸਵੀਰ: ਵਾਲੀਆ 13-10-2026

ਪਿਛਲੀ ਖ਼ਬਰ ਨਡਾਲਾ ਅਨਾਜ ਮੰਡੀ ’ਚ ਕਿਸਾਨਾਂ ਦੀ ਲੁੱਟ-ਖਸੁੱਟ ਰੋਕਣ ਲਈ ਕਿਸਾਨ ਯੂਨੀਅਨ ਨੇ ਚੁੱਕੀ ਆਵਾਜ਼ ਅਗਲੀ ਖ਼ਬਰ ਹਿੰਦੂ ਕੰਨਿਆ ਕਾਲਜ ’ਚ ਆਰਟੀਫਿਸ਼ੀਅਲ ਇੰਟੈਲੀਜੈਂਸ, ਉੱਭਰਦੇ ਰੁਝਾਨ ਤੇ ਨਵੀਨਤਾ ਵਿਸ਼ੇ ’ਤੇ ਸੈਮੀਨਾਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।