ਜ਼ਿਲ੍ਹਾ ਪ੍ਰਧਾਨ ਨੂੰ ਰਿਹਾਅ ਕਰਨ ਦੀ ਮੰਗ ਨੂੰ ਲੈ ਕੇ ਅਕਾਲੀ ਦਲ ਵਾਰਿਸ ਪੰਜਾਬ ਨੇ ਕੀਤਾ ਡੀ.ਸੀ. ਚੌਕ ਜਾਮ
ਕਪੂਰਥਲਾ, 14 ਅਕਤੂਬਰ (ਅਮਰਜੀਤ ਸਿੰਘ ਸਡਾਨਾ)-ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਮਾਮਲੇ ਨੂੰ ਲੈ ਕੇ ਅੱਜ ਸਵੇਰ ਤੋਂ ਹੀ ਅਕਾਲੀ ਦਲ ਵਾਰਸ ਪੰਜਾਬ ਪਾਰਟੀ ਦੇ ਆਗੂਆਂ ਨੂੰ ਪੁਲਿਸ ਵੱਲੋਂ ਘਰਾਂ ‘ਚ ਨਜ਼ਰਬੰਦ ਕੀਤਾ ਗਿਆ ਸੀ | ਇਸੇ ਤਹਿਤ ਕਪੂਰਥਲਾ ਹਲਕੇ ਦੇ ਇੰਚਾਰਜ ਜਗਜੀਤ ਸਿੰਘ ਜੱਗਾ ਧਾਲੀਵਾਲ ਵੱਲੋਂ ਉਹਨਾ ਆਗੂਆਂ ਨੂੰ ਘਰਾਂ ਵਿਚ ਪਹੁੰਚ ਕੇ ਨਜ਼ਰਬੰਦੀ ਤੋਂ ਛੁਡਵਾਇਆ ਗਿਆ | ਪਰ ਪੁਲਿਸ ਨੇ ਉਹਨਾਂ ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਭੰਡਾਲ ਨੂੰ ਨਜ਼ਰਬੰਦ ਕੀਤਾ ਅਤੇ ਉਸ ਤੋਂ ਬਾਅਦ ਕਿਸੇ ਹੋਰ ਜਗ੍ਹਾ ਤੇ ਲੈ ਗਏ | ਜਿਸ ਦੇ ਰੋਸ ਵਜੋਂ ਅਕਾਲੀ ਦਲ ਵਾਰਿਸ ਪੰਜਾਬ ਜਥੇਬੰਦੀ ਨੇ ਡੀ ਸੀ ਚੌਂਕ ਵਿਖੇ ਜਾਮ ਲਗਾ ਕੇ ਸੂਬਾ ਸਰਕਾਰ ਵਿਰੁੱਧ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ ਹੈ | ਉਹ ਆਪਣੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਭੰਡਾਲ ਅਤੇ ਹੋਰ ਨਜ਼ਰਬੰਦ ਆਗੂਆਂ ਦੀ ਤੁਰੰਤ ਰਿਹਾਈ ਦੀ ਮੰਗ ਕਰ ਰਹੇ ਸਨ | ਇਸ ਦੌਰਾਨ ਹਲਕਾ ਇੰਚਾਰਜ ਜਗਜੀਤ ਸਿੰਘ ਜੱਗਾ ਧਾਲੀਵਾਲ ਨੇ ਕਿਹਾ ਕਿ ਮੇਰੀ ਸਵੇਰ ਦੀ ਐਸਐਸਪੀ ਕਪੂਰਥਲਾ ਨਾਲ ਫ਼ੋਨ ਤੇ ਗੱਲ ਹੋਈ ਜਿਸ ਤੇ ਉਹਨਾਂ ਨੂੰ ਵਾਰਸ ਪੰਜਾਬ ਦੀ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਸਮੇਤ ਹਰ ਆਗੂਆਂ ਨੂੰ ਨਜ਼ਰਬੰਦ ਕਰਨ ਤੋਂ ਛਡਾਉਣ ਲਈ ਬੇਨਤੀ ਕੀਤੀ ਗਈ ਸੀ ਪਰ ਅੱਠ ਘੰਟੇ ਬੀਤ ਜਾਣ ਦੇ ਬਾਵਜੂਦ ਵੀ ਉਹਨਾਂ ਨੂੰ ਨਜ਼ਰਬੰਦੀ ਤੋਂ ਰਿਹਾ ਨਹੀਂ ਕੀਤਾ ਗਿਆ | ਜਿਸ ‘ਤੇ ਮਜ਼ਬੂਰ ਹੋਕੇ ਸਾਨੂੰ ਇਹ ਧਰਨਾ ਲਗਾਉਣਾ ਪੈ ਰਿਹਾ ਹੈ | ਉਹਨਾਂ ਕਿਹਾ ਕਿ ਸਾਡਾ ਕਿਸੇ ਵੀ ਤਰ੍ਹਾਂ ਦਾ ਇਹ ਮੰਤਵ ਨਹੀਂ ਕਿ ਅਸੀਂ ਆਮ ਲੋਕਾਂ ਨੂੰ ਤੰਗ ਪਰੇਸ਼ਾਨ ਕਰੀਏ ਪ੍ਰੰਤੂ ਸਾਡੀ ਇਹ ਮਜਬੂਰੀ ਹੈ ਕਿ ਸਰਕਾਰ ਦੀ ਸ਼ਹਿ ‘ਤੇ ਪੁਲਿਸ ਪ੍ਰਸ਼ਾਸਨ ਸਾਡੇ ਆਗੂਆਂ ਨੂੰ ਘਰਾਂ ਵਿਚ ਸਵੇਰ ਤੜਕੇ ਤੋਂ ਨਜ਼ਰਬੰਦ ਕਰਕੇ ਬੈਠਾ ਹੋਇਆ ਹੈ | ਉਹਨਾਂ ਕਿਹਾ ਕਿ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਇਹੋ ਜਿਹੇ ਮੌਕਿਆਂ ਤੇ ਜਦੋਂ ਲੋਕ ਖ਼ੁਦ ਨਸ਼ਿਆਂ ਦੇ ਸੌਦਾਗਰਾਂ ਨਾਲ ਲੜ ਰਹੇ ਹੋਣ ਤਾਂ ਉਹਨਾਂ ਨੂੰ ਨਜ਼ਰਬੰਦ ਕਰਨ ਲਈ ਪੁਲਿਸ ਪ੍ਰਸ਼ਾਸਨ ਕੋਲ ਇਨੀ ਨਫਰੀ ਹੈ ਕਿ ਉਹਨਾਂ ਆਗੂਆਂ ਨੂੰ ਘਰ ਵਿਚ ਹੀ ਨਜ਼ਰ ਬੰਦ ਕਰਕੇ ਰੱਖਿਆ ਜਾ ਸਕੇ | ਪ੍ਰੰਤੂ ਜ਼ਿਲ੍ਹੇ ਵਿਚ ਕਈ ਪਿੰਡ ਤੇ ਇਹੋ ਜਿਹੀਆਂ ਜਗ੍ਹਾ ਹਨ ਜਿੱਥੇ ਨਸ਼ਾ ਸ਼ਰੇਆਮ ਵਿਕਦਾ ਹੈ, ਪ੍ਰੰਤੂ ਪੁਲਿਸ ਪੂਰੀ ਤਰ੍ਹਾਂ ਨਾਲ ਮੂਕ ਦਰਸ਼ਕ ਬਣੀ ਹੋਈ ਹੈ | ਇਸ ਦੇ ਨਾਲ ਹੀ ਉਹਨਾਂ ਨੇ 15 ਅਕਤੂਬਰ ਨੂੰ ਬੰਦ ਦੇ ਪੁੱਛੇ ਗਏ ਸਵਾਲ ਦੇ ਜਵਾਬ ਵਿਚ ਕਿਹਾ ਕਿ 15 ਅਕਤੂਬਰ ਦੇ ਬੰਦ ਨੂੰ ਪੂਰੀ ਤਰ੍ਹਾਂ ਨਾਲ ਕਾਮਯਾਬ ਕੀਤਾ ਜਾਵੇਂਗਾ | ਉਹਨਾਂ ਨੇ ਸ਼ਹਿਰ ਵਾਸੀਆਂ ਤੇ ਦੁਕਾਨਦਾਰਾਂ, ਵਪਾਰੀਆਂ ਅਤੇ ਲੋਕਾਂ ਤੋਂ ਇਸ ਇਸ ਬੰਦ ਨੂੰ ਕਾਮਯਾਬ ਕਰਨ ਲਈ ਪੂਰਨ ਸਹਿਯੋਗ ਦੀ ਮੰਗ ਕੀਤੀ | ਪੁਲਿਸ ਪ੍ਰਸ਼ਾਸਨ ਵਲੋਂ ਵਾਰਸ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਭੰਡਾਲ ਨੂੰ ਰਿਹਾ ਕਰਕੇ ਇਸ ਧਰਨੇ ਤੇ ਲਿਆਂਦਾ ਗਿਆ ਤੋਂ ਬਾਅਦ ਧਰਨਾਕਾਰੀਆਂ ਵੱਲੋਂ ਡੀ. ਸੀ.