ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਵਲੋਂ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੀ ਜ਼ੋਰਦਾਰ ਨਿਖੇਧੀ
ਭੁਲੱਥ, 14 ਅਕਤੂਬਰ (ਮੇਹਰ ਚੰਦ ਸਿੱਧੂ)-ਪੇਂਡੂ ਮਜ਼ਦੂਰ ਯੂਨੀਅਨ ਨੇ ਮਾਨਸਾ ਵਿਖੇ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਹੋਏ ਸ਼ਰੇਆਮ ਕਤਲ ਦੀ ਸਖ਼ਤ ਸ਼ਬਦਾਂ ਵਿਚ ਜ਼ੋਰਦਾਰ ਨਿਖੇਧੀ ਕੀਤੀ ਹੈ | ਇਸ ਮੌਕੇ ਯੂਨੀਅਨ ਦੇ ਸੂਬਾ ਆਗੂ ਗੁਰਪ੍ਰੀਤ ਸਿੰਘ ਚੀਦਾ ਨੇ ਕਿਹਾ ਕਿ ਇਹ ਕਤਲ ਪੰਜਾਬ ਦੀ ਅਮਨ-ਕਾਨੂੰਨ ਦੀ ਮਾੜੀ ਹਾਲਤ ਅਤੇ ਨਸ਼ਾ ਮਾਫ਼ੀਆ ਦੇ ਵਧੇ ਹੋਏ ਹੌਸਲਿਆਂ ਦੀ ਜਿਉਂਦੀ-ਜਾਗਦੀ ਮਿਸਾਲ ਹੈ | ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਲੰਬੇ ਸਮੇਂ ਤੋਂ ਮਾਨਸਾ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਮੈਡੀਕਲ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਸਿਰਤੋੜ ਮੁਹਿੰਮ ਚਲਾ ਰਹੇ ਸਨ | ਉਨ੍ਹਾਂ ਨੇ ਮੰਗ ਕੀਤੀ ਹੈ ਕਿ ਪਰਵਿੰਦਰ ਸਿੰਘ ਝੋਟਾ ਦੇ ਕਾਤਲਾਂ ਅਤੇ ਇਸ ਸਾਜ਼ਿਸ਼ ਪਿੱਛੇ ਮੌਜੂਦ ਵੱਡੇ ਨਸ਼ਾ ਤਸਕਰਾਂ ਨੂੰ ਤੁਰੰਤ ਗਿ੍ਫ਼ਤਾਰ ਕਰਕੇ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ | ਇਸ ਮੌਕੇ ਉਨ੍ਹਾਂ ਵੱਲੋਂ ਪੰਜਾਬ ਬੰਦ ਨੂੰ ਸਫ਼ਲ ਬਣਾਉਣ ਲਈ ਸਮੂਹ ਇਨਸਾਫ਼ ਪਸੰਦ ਲੋਕਾਂ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ ਗਈ |