16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਡੇਰਾ ਬਾਬਾ ਭਾਈ ਹਰਜੀ ਸਾਹਿਬ ਖੁਖਰੈਣ ਵਿਖੇ ਸਰਬੱਤ ਦੇ ਭਲੇ ਲਈ 2 ਅਖੰਡ ਪਾਠ ਆਰੰਭ

ਭੰਡਾਲ ਬੇਟ 15 ਅਕਤੂਬਰ (ਜੋਗਿੰਦਰ ਸਿੰਘ ਜਾਤੀਕੇ)-ਡੇਰਾ ਬਾਬਾ ਭਾਈ ਹਰਜੀ ਸਾਹਿਬ ਖੁਖਰੈਣ ਵਿਖੇ ਸਰਬੱਤ ਦੇ ਭਲੇ ਅਤੇ ਸੰਗਰਾਂਦ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਦੋ ਅਖੰਡ ਪਾਠ ਆਰੰਭ ਕੀਤੇ ਗਏ | ਇਸ ਮੌਕੇ ਸਮੂਹ ਸੰਗਤ ਵੱਲੋਂ ਸਰਬੱਤ ਦੇ ਭਲੇ, ਸੁੱਖ-ਸ਼ਾਂਤੀ ਅਤੇ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਜਾਵੇਗੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਤ ਬਾਬਾ ਅਮਰੀਕ ਸਿੰਘ ਜੀ ਨੇ ਦੱਸਿਆ ਕਿ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ 17 ਅਕਤੂਬਰ ਨੂੰ ਪਾਏ ਜਾਣਗੇ | ਸਵੇਰੇ 9 ਵਜੇ ਭੋਗ ਦੀਆਂ ਧਾਰਮਿਕ ਰਸਮਾਂ ਆਰੰਭ ਹੋਣਗੀਆਂ ਅਤੇ 10 ਵਜੇ ਅਰਦਾਸ ਉਪਰੰਤ ਹੁਕਮਨਾਮਾ ਲਿਆ ਜਾਵੇਗਾ | ਇਸ ਤੋਂ ਬਾਅਦ ਧਾਰਮਿਕ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਕਵੀਸ਼ਰ ਜਥਾ ਭਾਈ ਗੁਰਦਿਆਲ ਸਿੰਘ ਢਿਲਵਾਂ ਵਾਲੇ, ਭਾਈ ਕਰਮ ਸਿੰਘ ਨੂਰਪੁਰੀ ਦਾ ਕੀਰਤਨੀ ਜਥਾ ਅਤੇ ਢਾਡੀ ਜਥਾ ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਗੁਰ ਇਤਿਹਾਸ ਨਾਲ ਜੋੜਨਗੇ | ਸੰਤ ਬਾਬਾ ਅਮਰੀਕ ਸਿੰਘ ਜੀ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਗੁਰੂ ਘਰ ਵਿਖੇ ਚੱਲ ਰਹੀਆਂ ਧਾਰਮਿਕ ਅਤੇ ਸੇਵਾ ਕਾਰਜਾਂ ਦੀਆਂ ਗਤੀਵਿਧੀਆਂ ਵਿੱਚ ਵੱਧ ਤੋਂ ਵੱਧ ਯੋਗਦਾਨ ਪਾਇਆ ਜਾਵੇ |

ਅਜੀਤ ਡੈਸਕ 16-10-2026

ਪਿਛਲੀ ਖ਼ਬਰ ਅਜੀਤ ਸਿੰਘ ਲੰਮੇ ਵਾਲਿਆਂ ਵਲੋਂ ਗੁਰੂ ਨਾਨਕ ਡਾਇਲੈਸਿਸ ਸੈਂਟਰ ਨੂੰ 50,000 ਦੀ ਰਾਸ਼ੀ ਭੇਂਟ ਅਗਲੀ ਖ਼ਬਰ ਬੇਗੋਵਾਲ ’ਚ ਭਗਵਾਨ ਸ੍ਰੀ ਰਾਮ ਦੇ ਵਿਆਹ ਸੰਬੰਧੀ ਸ਼ੋਭਾ ਯਾਤਰਾ ਦਾ ਕੱਢੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।