19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਮਾਸਟਰ ਬਲਦੇਵ ਰਾਜ ਭਾਜਪਾ ਦੇ ਜ਼ਿਲ੍ਹਾ ਮੀਤ ਪ੍ਰਧਾਨ ਨਿਯੁਕਤ ਨਿਯੁਕਤੀ ਉਪਰੰਤ ਗੁਰਦੁਆਰਾ ਬਾਉਲੀ ਸਾਹਿਬ ਨਡਾਲਾ ਅਤੇ ਮਾਤਾ ਰਾਣੀ ਦੇ ਮੰਦਰ ਵਿਖੇ ਮੱਥਾ ਟੇਕ ਕੇ ਕੀਤਾ ਸ਼ੁਕਰਾਨਾ

ਨਡਾਲਾ, 17 ਅਕਤੂਬਰ (ਰਘਬਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਵੱਲੋਂ ਸੰਗਠਨ ਨੂੰ ਜ਼ਮੀਨੀ ਪੱਧਰ ‘ਤੇ ਹੋਰ ਮਜ਼ਬੂਤ ਕਰਨ ਅਤੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਤੇਜ਼ ਕਰਨ ਦੇ ਉਦੇਸ਼ ਨਾਲ ਨਵੇਂ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ | ਇਨ੍ਹਾਂ ਨਿਯੁਕਤੀਆਂ ਤਹਿਤ ਭਾਜਪਾ ਦੇ ਸੀਨੀਅਰ ਆਗੂ ਮਾਸਟਰ ਬਲਦੇਵ ਰਾਜ ਨੂੰ ਜ਼ਿਲ੍ਹਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਆਪਣੀ ਨਿਯੁਕਤੀ ਉਪਰੰਤ ਮਾਸਟਰ ਬਲਦੇਵ ਰਾਜ ਨੇ ਇਤਿਹਾਸਕ ਗੁਰਦੁਆਰਾ ਬਾਉਲੀ ਸਾਹਿਬ ਨਡਾਲਾ ਅਤੇ ਮਾਤਾ ਰਾਣੀ ਦੇ ਮੰਦਰ ਵਿਖੇ ਨਤਮਸਤਕ ਹੋ ਕੇ ਸ਼ੁਕਰਾਨਾ ਕੀਤਾ |ਇਸ ਸਬੰਧੀ ਜਾਣਕਾਰੀ ਦਿੰਦੇ ਆ ਭਾਜਪਾ ਮੁੱਖ ਸੇਵਾਦਾਰ ਸੌਰਵ ਖੁੱਲਰ ਨੇ ਦੱਸਿਆ ਕਿ ਰਮੇਸ਼ ਸ਼ਰਮਾ ਨੂੰ ਪੰਜਾਬ ਕਾਰਜਕਾਰਨੀ ਮੈਂਬਰ, ਮਾਸਟਰ ਬਲਦੇਵ ਰਾਜ ਨੂੰ ਜ਼ਿਲ੍ਹਾ ਮੀਤ ਪ੍ਰਧਾਨ, ਰਮਨ ਬਜਾਜ ਨੂੰ ਜ਼ਿਲ੍ਹਾ ਸਕੱਤਰ ਅਤੇ ਨਿਸ਼ਾਨ ਸਿੰਘ ਨੂੰ ਓ. ਬੀ.

ਪੰਡਤਾਂ ਦੇ ਮੰਦਰ ਨਡਾਲਾ ਵਿਖੇ ਨਤਮਸਤਕ ਹੋਣ ਮੌਕੇ ਨਵੇਂ ਚੁਣੇ ਜ਼ਿਲ੍ਹਾ ਮੀਤ ਪ੍ਰਧਾਨ ਮਾਸਟਰ ਬਲਦੇਵ ਰਾਜ, ਨਾਲ ਹਨ ਭੁਲੱਥ ਮੁੱਖ ਸੇਵਾਦਾਰ ਸੌਰਵ ਖੁੱਲਰ ਅਤੇ ਹਾਜ਼ਰ ਹੋਰ ਚੁਣੇ ਗਏ ਅਹੁਦੇਦਾਰ | ਤਸਵੀਰ : ਰਘਬਿੰਦਰ ਸਿੰਘ 18-10-2026
ਨਡਾਲਾ, 17 ਅਕਤੂਬਰ (ਰਘਬਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਵੱਲੋਂ ਸੰਗਠਨ ਨੂੰ ਜ਼ਮੀਨੀ ਪੱਧਰ ‘ਤੇ ਹੋਰ ਮਜ਼ਬੂਤ ਕਰਨ ਅਤੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਤੇਜ਼ ਕਰਨ ਦੇ ਉਦੇਸ਼ ਨਾਲ ਨਵੇਂ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ | ਇਨ੍ਹਾਂ ਨਿਯੁਕਤੀਆਂ ਤਹਿਤ ਭਾਜਪਾ ਦੇ ਸੀਨੀਅਰ ਆਗੂ ਮਾਸਟਰ ਬਲਦੇਵ ਰਾਜ ਨੂੰ ਜ਼ਿਲ੍ਹਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਆਪਣੀ ਨਿਯੁਕਤੀ ਉਪਰੰਤ ਮਾਸਟਰ ਬਲਦੇਵ ਰਾਜ ਨੇ ਇਤਿਹਾਸਕ ਗੁਰਦੁਆਰਾ ਬਾਉਲੀ ਸਾਹਿਬ ਨਡਾਲਾ ਅਤੇ ਮਾਤਾ ਰਾਣੀ ਦੇ ਮੰਦਰ ਵਿਖੇ ਨਤਮਸਤਕ ਹੋ ਕੇ ਸ਼ੁਕਰਾਨਾ ਕੀਤਾ |ਇਸ ਸਬੰਧੀ ਜਾਣਕਾਰੀ ਦਿੰਦੇ ਆ ਭਾਜਪਾ ਮੁੱਖ ਸੇਵਾਦਾਰ ਸੌਰਵ ਖੁੱਲਰ ਨੇ ਦੱਸਿਆ ਕਿ ਰਮੇਸ਼ ਸ਼ਰਮਾ ਨੂੰ ਪੰਜਾਬ ਕਾਰਜਕਾਰਨੀ ਮੈਂਬਰ, ਮਾਸਟਰ ਬਲਦੇਵ ਰਾਜ ਨੂੰ ਜ਼ਿਲ੍ਹਾ ਮੀਤ ਪ੍ਰਧਾਨ, ਰਮਨ ਬਜਾਜ ਨੂੰ ਜ਼ਿਲ੍ਹਾ ਸਕੱਤਰ ਅਤੇ ਨਿਸ਼ਾਨ ਸਿੰਘ ਨੂੰ ਓ.ਬੀ.ਸੀ. ਮੋਰਚੇ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ |ਇਸੇ ਤਰ੍ਹਾਂ ਪਾਰਟੀ ਦੇ ਸੰਗਠਨਾਤਮਕ ਢਾਂਚੇ ਨੂੰ ਮਜ਼ਬੂਤ ਕਰਦਿਆਂ ਸਾਹਿਲ ਬਾਵਾ ਨੂੰ ਨਡਾਲਾ ਮੰਡਲ ਪ੍ਰਧਾਨ, ਲਖਵਿੰਦਰ ਸਿੰਘ ਨੂੰ ਬੇਗੋਵਾਲ ਮੰਡਲ ਪ੍ਰਧਾਨ, ਹਰਵਿੰਦਰ ਸਿੰਘ ਨੂੰ ਢਿਲਵਾਂ ਮੰਡਲ ਪ੍ਰਧਾਨ, ਮੋਹਨ ਲਾਲ ਡਾਂਗ ਨੂੰ ਭੁਲੱਥ ਮੰਡਲ ਪ੍ਰਧਾਨ ਅਤੇ ਸੰਤੋਖ ਸਿੰਘ ਨੂੰ ਸੁਭਾਨਪੁਰ ਮੰਡਲ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ |ਇਸ ਮੌਕੇ ਭਾਜਪਾ ਦੇ ਭੁਲੱਥ ਦੇ ਮੁੱਖ ਸੇਵਾਦਾਰ ਸੌਰਵ ਖੁੱਲਰ ਨੇ ਸਮੂਹ ਨਵ-ਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਨ੍ਹਾਂ ਨਿਯੁਕਤੀਆਂ ਨਾਲ ਹਲਕਾ ਭੁਲੱਥ ਸਮੇਤ ਪੂਰੇ ਜ਼ਿਲ੍ਹੇ ਵਿਚ ਭਾਜਪਾ ਨੂੰ ਹੋਰ ਮਜ਼ਬੂਤੀ ਮਿਲੇਗੀ | ਉਨ੍ਹਾਂ ਕਿਹਾ ਕਿ ਪਾਰਟੀ ਦੇ ਮਿਹਨਤੀ ਅਤੇ ਸਮਰਪਿਤ ਵਰਕਰਾਂ ਨੂੰ ਅਹਿਮ ਜ਼ਿੰਮੇਵਾਰੀਆਂ ਮਿਲਣ ਨਾਲ ਵਰਕਰਾਂ ਵਿਚ ਨਵਾਂ ਉਤਸ਼ਾਹ ਪੈਦਾ ਹੋਇਆ ਹੈ | ਇਸ ਦੌਰਾਨ ਨਵ-ਨਿਯੁਕਤ ਜ਼ਿਲ੍ਹਾ ਮੀਤ ਪ੍ਰਧਾਨ ਮਾਸਟਰ ਬਲਦੇਵ ਰਾਜ ਨੇ ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਦੀ ਮਜ਼ਬੂਤੀ ਲਈ ਦਿਨ-ਰਾਤ ਮਿਹਨਤ ਕਰਨਗੇ | ਇਸ ਮੌਕੇ ਸਤਬੀਰ ਸਿੰਘ ਸਿੱਪੀ, ਅੰਮਿ੍ਤ ਸਿੰਘ ਖੱਖ ਨੀਲਮ ਦੱਤ ਅਤੇ ਹੋਰ ਹਾਜ਼ਰ ਸਨ
ਪਿਛਲੀ ਖ਼ਬਰ ਕਰੰਟ ਲੱਗਣ ਕਾਰਨ ਇਕ ਵਿਅਕਤੀ ਜ਼ਖਮੀ ਅਗਲੀ ਖ਼ਬਰ ਆਨੰਦ ਕਾਲਜ ਦੀ ਵਿਦਿਆਰਥਣ ਮੁਸਕਾਨਪ੍ਰੀਤ ਨੇ ਅੰਤਰ ਕਾਲਜ ਫ਼ੈਸ਼ਨ ਸ਼ੋਅ ’ਚ ਬੈਸਟ ਮਾਡਲ ਦਾ ਖ਼ਿਤਾਬ ਜਿੱਤਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।