ਸੰਤ ਬਾਬਾ ਖੜਗ ਸਿੰਘ ਦੇ 170ਵੇਂ ਜਨਮ ਦਿਹਾੜੇ ਸੰਬੰਧੀ ਸਾਲਾਨਾ ਚਾਰ ਰੋਜ਼ਾ ਜੋੜ ਮੇਲਾ 28 ਨੂੰ
ਤਲਵੰਡੀ ਚੌਧਰੀਆਂ, 17 ਅਕਤੂਬਰ (ਪਰਸਨ ਲਾਲ ਭੋਲਾ)-ਸੱਚਖੰਡ ਵਾਸੀ ਸੰਤ ਬਾਬਾ ਕਰਤਾਰ ਸਿੰਘ (ਕਾਰ ਸੇਵਾ ਵਾਲੇ) ਦੇ ਦਰਸਾਏ ਹੋਏ ਮਾਰਗ ‘ਤੇ ਚੱਲਦਿਆਂ ਬ੍ਰਹਮ ਗਿਆਨੀ ਸੰਤ ਬਾਬਾ ਖੜਗ ਸਿੰਘ ਜੀ ਦੇ 170ਵੇਂ ਜਨਮ ਦਿਹਾੜੇ ਦੀ ਖ਼ੁਸ਼ੀ ਵਿਚ ਸਾਲਾਨਾ ਚਾਰ ਰੋਜ਼ਾ ਜੋੜ ਮੇਲਾ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਸਾਧ ਸੰਗਤ ਪਿੰਡ ਦੰਦੂਪੁਰ (ਨੇੜੇ ਮੁੰਡੀ ਮੋੜ) ਜ਼ਿਲ੍ਹਾ ਕਪੂਰਥਲਾ ਵਿਖੇ 26 ਤੋਂ 28 ਅਕਤੂਬਰ ਨੂੰ ਸੰਤ ਬਾਬਾ ਹਰਜੀਤ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਦਮਦਮਾ ਸਾਹਿਬ ਠੱਟੇ ਵਾਲਿਆਂ ਦੀ ਰਹਿਨੁਮਾਈ ਹੇਠ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਸੰਤ ਬਾਬਾ ਖੜਗ ਸਿੰਘ ਜੀ ਦੇ ਮੈਂਬਰਾਂ ਸਾਂਝੇ ਤੌਰ ‘ਤੇ ਦੱਸਿਆ ਕਿ 26 ਅਕਤੂਬਰ ਦਿਨ ਸੋਮਵਾਰ ਨੂੰ ਸ਼੍ਰੀ ਅਖੰਡ ਪਾਠ ਸਾਹਿਬ ਰੱਖੇ ਜਾਣਗੇ ਅਤੇ 28 ਅਕਤੂਬਰ ਦਿਨ ਬੁੱਧਵਾਰ ਨੂੰ ਭੋਗ ਪਾਏ ਜਾਣਗੇ | ਪ੍ਰਬੰਧਕਾਂ ਅੱਗੇ ਦੱਸਿਆ ਕਿ 26 ਅਕਤੂਬਰ ਨੂੰ ਅੱਖਾਂ ਦਾ ਫ਼ਰੀ ਚੈੱਕਅਪ ਕੈਂਪ ਥਿੰਦ ਹਸਪਤਾਲ ਜਲੰਧਰ ਅੱਖਾਂ ਦੇ ਮਾਹਿਰ ਡਾਕਟਰਾਂ ਵੱਲੋਂ ਲਗਾਇਆ ਜਾਵੇਗਾ | ਪ੍ਰਬੰਧਕਾਂ ਨੇ ਦੱਸਿਆ ਕਿ ਜੋੜ ਮੇਲੇ ਤੇ ਇਲਾਕੇ ਦੇ ਸੰਤ ਮਹਾਂਪੁਰਸ਼ ਅਤੇ ਦਲ ਪੰਥ ਮੁਖੀ ਵਿਸ਼ੇਸ਼ ਤੌਰ ਤੇ ਪੁੱਜ ਰਹੇ ਹਨ | 27 ਅਕਤੂਬਰ ਨੂੰ ਰਾਤ ਧਾਰਮਿਕ ਦੀਵਾਨ ਸਜਾਏ ਜਾਣਗੇ ਜਿਸ ਵਿਚ ਭਾਈ ਸੁਖਦੇਵ ਸਿੰਘ ਡੱਲੇ ਵਾਲੇ ਸੰਗਤਾਂ ਨੂੰ ਗੁਰੂ ਘਰ ਨਾਲ ਜੋੜਨਗੇ | 28 ਅਕਤੂਬਰ ਦਿਨ ਬੁੱਧਵਾਰ ਭੋਗ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਖੁੱਲੇ ਪੰਡਾਲ ਵਿਚ ਧਾਰਮਿਕ ਦੀਵਾਨ ਸਜਾਏ ਜਾਣਗੇ | ਜਿਸ ਵਿਚ ਹਜ਼ੂਰੀ ਰਾਗੀ ਭਾਈ ਕੁਲਵੰਤ ਸਿੰਘ ਗੁਰਦੁਆਰਾ ਦਮਦਮਾ ਸਾਹਿਬ ਠੱਟਾ ਵਾਲੇ, ਢਾਡੀ ਜਥਾ ਭਾਈ ਗੁਰਪ੍ਰਤਾਪ ਸਿੰਘ ਪਦਮ ਅਤੇ ਭਾਈ ਮਲਵਿੰਦਰ ਸਿੰਘ ਹਰਿਰਾਏ ਵਾਲੇ ਕਥਾ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ | 29 ਅਕਤੂਬਰ ਨੂੰ ਸਵੇਰੇ 10 ਵਜੇ ਘੋੜਿਆਂ ਦੀਆਂ ਦੌੜਾਂ ਦੇ ਮੁਕਾਬਲੇ ਹੋਣਗੇ ਜਿਸ ਵਿਚ ਸੰਤ ਬਾਬਾ ਅਵਤਾਰ ਸਿੰਘ ਬਿਧੀ ਚੰਦੀਏ ਸੁਰ ਸਿੰਘ ਵਾਲਿਆਂ ਦੀਆਂ ਫ਼ੌਜਾਂ ਹਿੱਸਾ ਲੈਣਗੀਆਂ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ |