19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਭਾਜਪਾ ਦੇ ਮਨ ਕੀ ਬਾਤ ਪ੍ਰੋਗਰਾਮ ਦੇ ਇੰਚਾਰਜ ਦਵਿੰਦਰ ਧੀਰ ਨੇ ਦਿੱਤਾ ਆਪਣੇ ਅਹੁਦੇ ਤੋਂ ਅਸਤੀਫ਼ਾ ਕਿਹਾ-ਪਾਰਟੀ ਪ੍ਰਧਾਨ ਨੇ ਮੇਰੀ ਕਾਰਗੁਜ਼ਾਰੀ ਨੂੰ ਅਣਗੌਲਿਆਂ ਕੀਤਾ

ਕਪੂਰਥਲਾ, 18 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਚੇਤਨ ਸੂਰੀ ਵਲੋਂ ਬੀਤੇ ਦਿਨ ਪਾਰਟੀ ਦੇ ਜ਼ਿਲ੍ਹਾ ਜਥੇਬੰਦਕ ਢਾਂਚੇ ਦੇ ਵਿਸਥਾਰ ਦੌਰਾਨ ਪਿਛਲੇ ਲੰਬੇ ਅਰਸੇ ਤੋਂ ਪਾਰਟੀ ਵਿਚ ਵੱਖ-ਵੱਖ ਅਹੁਦਿਆਂ ‘ਤੇ ਸੇਵਾਵਾਂ ਨਿਭਾ ਰਹੇ ਆਗੂਆਂ ਦੀ ਕਾਰਗੁਜ਼ਾਰੀ ਨੂੰ ਅੱਖੋਂ ਪਰੋਖੇ ਕਰਕੇ ਨਵੇਂ ਚਿਹਰਿਆਂ ਨੂੰ ਸ਼ਾਮਲ ਕੀਤੇ ਜਾਣ ਦੇ ਮਾਮਲੇ ਨੂੰ ਲੈ ਕੇ ਪਾਰਟੀ ਦੇ ਵੱਡੀ ਗਿਣਤੀ ਵਿਚ ਆਗੂਆਂ ਵਿਚ ਰੋਸ ਪਾਇਆ ਜਾ ਰਿਹਾ ਹੈ | ਇਸੇ ਦੌਰਾਨ ਹੀ ਪਾਰਟੀ ਪ੍ਰਧਾਨ ਵਲੋਂ ਜਾਰੀ ਕੀਤੀ ਨਵੀਂ ਸੂਚੀ ਵਿਚ ਮਨ ਕੀ ਬਾਤ ਪ੍ਰੋਗਰਾਮ ਦੇ ਇੰਚਾਰਜ ਦਵਿੰਦਰ ਧੀਰ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਦੀਆਂ ਨੀਤੀਆਂ ਪ੍ਰਤੀ ਨਾਰਾਜ਼ਗੀ ਜ਼ਾਹਿਰ ਕੀਤੀ | ਉਨ੍ਹਾਂ ਕਿਹਾ ਕਿ ਉਹ ਪਿਛਲੇ ਲੰਬੇ ਸਮੇਂ ਤੋਂ ਪਾਰਟੀ ਦੀ ਮਜ਼ਬੂਤੀ ਲਈ ਦਿਨ ਰਾਤ ਇਕ ਕਰਕੇ ਕੰਮ ਕਰ ਰਹੇ ਹਨ ਪਰੰਤੂ ਜਥੇਬੰਦਕ ਢਾਂਚੇ ਦੇ ਵਿਸਥਾਰ ਦੌਰਾਨ ਉਨ੍ਹਾਂ ਦੀ ਕਾਰਗੁਜ਼ਾਰੀ ਨੂੰ ਬਿਲਕੁਲ ਅਣਗੌਲਿਆ ਕਰਕੇ ਕੁੱਝ ਨਵੇਂ ਚਿਹਰਿਆਂ ਨੂੰ ਅਹਿਮ ਅਹੁਦੇ ਦਿੱਤੇ ਗਏ | ਜਿਸ ਕਾਰਨ ਮੇਰੇ ਮਨ ਨੂੰ ਠੇਸ ਲੱਗੀ ਕਿ ਮੈਨੂੰ ਪਾਰਟੀ ਵਿਚ ਪੂਰਾ ਸਤਿਕਾਰ ਨਹੀਂ ਦਿੱਤਾ ਗਿਆ | ਇੱਥੇ ਵਰਨਣਯੋਗ ਹੈ ਕਿ ਮੰਡਲ ਪ੍ਰਧਾਨ ਉਸੇ ਮੰਡਲ ਵਿਚੋਂ ਲਾਇਆ ਜਾਂਦਾ ਹੈ ਜਦਕਿ ਸਿੱਧਵਾਂ ਦੋਨਾਂ ਮੰਡਲ ਵਿਚ ਦੂਜੇ ਮੰਡਲ ਦੇ ਇਕ ਆਗੂ ਨੂੰ ਮੰਡਲ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ ਜਿਸਦਾ ਉਸ ਮੰਡਲ ਨਾਲ ਕੋਈ ਸਬੰਧ ਨਹੀਂ | ਇਸੇ ਤਰ੍ਹਾਂ ਪਾਰਟੀ ਵਲੋਂ ਕੀਤੀਆਂ ਗਈਆਂ ਹੋਰ ਕਈ ਨਿਯੁਕਤੀਆਂ ਨੂੰ ਲੈ ਕੇ ਪਾਰਟੀ ਦੇ ਪੁਰਾਣੀ ਆਗੂਆਂ ਵਿਚ ਰੋਸ ਪਾਇਆ ਜਾ ਰਿਹਾ ਹੈ |

ਅਜੀਤ ਡੈਸਕ 19-10-2026

ਪਿਛਲੀ ਖ਼ਬਰ ਫੂਡ ਸੇਫ਼ਟੀ ਵਿਭਾਗ ਦੀ ਟੀਮ ਨੇ ਖਾਣ ਪੀਣ ਵਾਲੀਆਂ ਵਸਤੂਆਂ ਦੇ 72 ਸੈਂਪਲ ਭਰ ਕੇ ਜਾਂਚ ਲਈ ਭੇਜੇ ਅਗਲੀ ਖ਼ਬਰ ਪਿੰਡ ਤਲਵੰਡੀ ਕੂਕਾ ਦੀ ਪੰਚਾਇਤ ਵਲੋਂ ਨਸ਼ੀਲੇ ਪਦਾਰਥਾਂ ਦੀ ਵਿਕਰੀ ’ਤੇ ਪੂਰਨ ਪਾਬੰਦੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।