20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਨੰਗਲ ਲੁਬਾਣਾ ’ਚ ਪਰਵਿੰਦਰ ਝੋਟਾ ਦੇ ਹੱਕ ’ਚ ਨਗਰ ਨਿਵਾਸੀਆਂ ਨੇ ਕੱਢਿਆ ਰੋਸ ਮਾਰਚ

ਬੇਗੋਵਾਲ, 19 ਅਕਤੂਬਰ (ਸੁਖਜਿੰਦਰ ਸਿੰਘ)-ਬੀਤੇ ਦਿਨ ਮਾਨਸਾ ’ਚ ਨਸ਼ੇ ਦਾ ਵਿਰੋਧ ਕਰਨ ਵਾਲੇ ਸਮਾਜ ਸੇਵੀ ਪਰਵਿੰਦਰ ਸਿੰਘ ਝੋਟਾ ਨੂੰ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰਨ ਦੇ ਰੋਸ ਵਜੋਂ ਹਲਕਾ ਭੁਲੱਥ ਦੇ ਸਭ ਤੋਂ ਵੱਡੇ ਤੇ ਅਹਿਮ ਪਿੰਡ ਨੰਗਲ ਲੁਬਾਣਾ ਵਿਚ ਸਮੂਹ ਨਗਰ ਨਿਵਾਸੀਆਂ ਵਲੋਂ ਐਨ ਆਰ ਆਈ ਵੀਰਾਂ ਦੇ ਸਹਿਯੋਗ ਨਾਲ ਪਿੰਡ ਵਿਚ ਇੱਕ ਵਿਸ਼ਾਲ ਰੋਸ ਮਾਰਚ ਕਰਦਿਆਂ ਪਰਵਿੰਦਰ ਝੋਟਾ ਦੇ ਕਾਤਲਾਂ ਨੂੰ ਸਖ਼ਤ ਸਜ਼ਾਵਾਂ ਦੇਣ ਤੇ ਕੋਹੜ ਰੂਪੀ ਨਸ਼ੇ ਨੂੰ ਖ਼ਤਮ ਕਰਨ ਲਈ ਇੱਕਜੁੱਟ ਹੋ ਕੇ ਆਵਾਜ਼ ਬੁਲੰਦ ਕੀਤੀ ਗਈ | ਇਸ ਮੌਕੇ ਵੱਡੀ ਗਿਣਤੀ ਵਿਚ ਇਕੱਤਰ ਨਗਰ ਨਿਵਾਸੀਆਂ ਸਮਾਜ ਸੇਵੀ ਜਥੇਬੰਦੀਆਂ ਦੇ ਆਗੂ ਨਗਰ ਪੰਚਾਇਤ ਐਨ . ਆਰ.

ਅਜੀਤ ਡੈਸਕ 20-10-2026
ਬੇਗੋਵਾਲ, 19 ਅਕਤੂਬਰ (ਸੁਖਜਿੰਦਰ ਸਿੰਘ)-ਬੀਤੇ ਦਿਨ ਮਾਨਸਾ ’ਚ ਨਸ਼ੇ ਦਾ ਵਿਰੋਧ ਕਰਨ ਵਾਲੇ ਸਮਾਜ ਸੇਵੀ ਪਰਵਿੰਦਰ ਸਿੰਘ ਝੋਟਾ ਨੂੰ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰਨ ਦੇ ਰੋਸ ਵਜੋਂ ਹਲਕਾ ਭੁਲੱਥ ਦੇ ਸਭ ਤੋਂ ਵੱਡੇ ਤੇ ਅਹਿਮ ਪਿੰਡ ਨੰਗਲ ਲੁਬਾਣਾ ਵਿਚ ਸਮੂਹ ਨਗਰ ਨਿਵਾਸੀਆਂ ਵਲੋਂ ਐਨ ਆਰ ਆਈ ਵੀਰਾਂ ਦੇ ਸਹਿਯੋਗ ਨਾਲ ਪਿੰਡ ਵਿਚ ਇੱਕ ਵਿਸ਼ਾਲ ਰੋਸ ਮਾਰਚ ਕਰਦਿਆਂ ਪਰਵਿੰਦਰ ਝੋਟਾ ਦੇ ਕਾਤਲਾਂ ਨੂੰ ਸਖ਼ਤ ਸਜ਼ਾਵਾਂ ਦੇਣ ਤੇ ਕੋਹੜ ਰੂਪੀ ਨਸ਼ੇ ਨੂੰ ਖ਼ਤਮ ਕਰਨ ਲਈ ਇੱਕਜੁੱਟ ਹੋ ਕੇ ਆਵਾਜ਼ ਬੁਲੰਦ ਕੀਤੀ ਗਈ | ਇਸ ਮੌਕੇ ਵੱਡੀ ਗਿਣਤੀ ਵਿਚ ਇਕੱਤਰ ਨਗਰ ਨਿਵਾਸੀਆਂ ਸਮਾਜ ਸੇਵੀ ਜਥੇਬੰਦੀਆਂ ਦੇ ਆਗੂ ਨਗਰ ਪੰਚਾਇਤ ਐਨ . ਆਰ. ਆਈ. ਵੀਰਾਂ ਦੇ ਸਹਿਯੋਗੀਆਂ ਤੇ ਸਕੂਲੀ ਵਿਦਿਆਰਥੀਆਂ ਭਾਰੀ ਉਤਸ਼ਾਹ ਨਾਲ ਹਿੱਸਾ ਲਿਆ | ਇਸ ਰੋਸ ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਬੁਲਾਰਿਆਂ ਨੇ ਸਾਂਝੇ ਤੌਰ ’ਤੇ ਕਿਹਾ ਕਿ ਅੱਜ ਲੋੜ ਹੈ ਨਸ਼ਾ ਤਸਕਰਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ ਤਾਂ ਜੋ ਇਸ ਦਾ ਖ਼ਾਤਮਾ ਕਰਕੇ ਇੱਕ ਨਰੋਏ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਹਰ ਪਿੰਡ ਨੂੰ ਨਸ਼ਿਆਂ ਪ੍ਰਤੀ ਲਾਮਬੰਦ ਹੋਣਾ ਚਾਹੀਦਾ ਹੈ ਤੇ ਨਸ਼ਿਆਂ ਵੇਚਣ ਵਾਲਿਆਂ ਦਾ ਕਦੇ ਵੀ ਸਾਥ ਨਹੀਂ ਦੇਣਾ ਚਾਹੀਦਾ ਤੇ ਹਰ ਪਿੰਡ ਵਿਚ ਇੱਕ ਮਤਾ ਪੈਣਾ ਚਾਹੀਦਾ ਹੈ ਕਿ ਨਸ਼ਾ ਤਸਕਰਾਂ ਦੀ ਕੋਈ ਮਦਦ ਨਹੀਂ ਕੀਤੀ ਜਾਵੇਗੀ ਨਾ ਹੀ ਕੋਈ ਉਸ ਦੇ ਨਾਲ ਕੋਈ ਸਾਂਝ ਰੱਖੇ | ਇਸ ਰੋਸ ਪ੍ਰਦਰਸ਼ਨ ’ਚ ਵੱਡੀ ਗਿਣਤੀ ਵਿਚ ਨਗਰ ਨਿਵਾਸੀਆਂ ਤੇ ਖ਼ਾਸ ਕਰਕੇ ਔਰਤਾਂ ਤੇ ਬੱਚਿਆਂ ਨੇ ਭਾਗ ਲੈਂਦਿਆਂ ਸਰਕਾਰ ਤੋਂ ਨਸ਼ਾ ਤਸਕਰਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਕੀਤੀ |
ਪਿਛਲੀ ਖ਼ਬਰ ਪਿੰਡ ਟਾਂਡੀ ਦਾਖਲੀ ਵਿਖੇ 13ਵਾਂ ਕੀਰਤਨ ਸਮਾਗਮ ਭਲਕੇ ਅਗਲੀ ਖ਼ਬਰ ਨਵਰਾਤਰਿਆਂ ਮੌਕੇ ਭੁਲੱਥ ’ਚ ਕੰਜਕ ਪੂਜਣ ਦੀਆਂ ਰੌਣਕਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।