20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਪੁਲਿਸ ਦੀ ਮਾੜੀ ਕਾਰਗੁਜ਼ਾਰੀ ਵਿਰੁੱਧ ਏਕਤਾ ਪਾਰਟੀ

ਵਲੋਂ ਰੋਸ ਮਾਰਚ ਭਲਕੇ ਕਪੂਰਥਲਾ, 19 ਅਕਤੂਬਰ (ਵਿ. ਪ੍ਰ.)

ਅਜੀਤ ਡੈਸਕ 20-10-2026
ਵਲੋਂ ਰੋਸ ਮਾਰਚ ਭਲਕੇ ਕਪੂਰਥਲਾ, 19 ਅਕਤੂਬਰ (ਵਿ.ਪ੍ਰ.)-ਪੁਲਿਸ ਪ੍ਰਸ਼ਾਸਨ ਦੀ ਕਾਰਜਪ੍ਰਣਾਲੀ ਤੇ ਆਮ ਲੋਕਾਂ ਨੂੰ ਇਨਸਾਫ਼ ਨਾ ਮਿਲਣ ਦੇ ਵਿਰੋਧ ਵਿਚ ਏਕਤਾ ਪਾਰਟੀ ਵਲੋਂ 21 ਅਕਤੂਬਰ ਨੂੰ ਸ਼ਹਿਰ ਵਿਚ ਰੋਸ ਮਾਰਚ ਤੋਂ ਬਾਅਦ ਐਸ.ਐਸ.ਪੀ. ਦਫ਼ਤਰ ਮੂਹਰੇ ਰੋਸ ਵਿਖਾਵਾ ਕਰਕੇ ਉਨ੍ਹਾਂ ਮੰਗ ਪੱਤਰ ਦਿੱਤਾ ਜਾਵੇਗਾ | ਇਹ ਜਾਣਕਾਰੀ ਗੁਰਮੀਤ ਲਾਲ ਬਿੱਟੂ ਪ੍ਰਧਾਨ ਏਕਤਾ ਪਾਰਟੀ ਨੇ ਇਕ ਬਿਆਨ ਵਿਚ ਦਿੱਤੀ | ਉਨ੍ਹਾਂ ਕਿਹਾ ਕਿ ਕਈ ਮਾਮਲੇ ਪੁਲਿਸ ਥਾਣਿਆਂ ਵਿਚ ਦਰਜ ਹੋਣ ਦੇ ਬਾਵਜੂਦ ਵੀ ਪੀੜਤ ਲੋਕਾਂ ਨੂੰ ਅਜੇ ਤੱਕ ਇਨਸਾਫ਼ ਨਹੀਂ ਮਿਲਿਆ ਤੇ ਪੁਲਿਸ ਦੀ ਮਾੜੀ ਕਾਰਗੁਜ਼ਾਰੀ ਨੂੰ ਲੈ ਕੇ ਲੋਕਾਂ ਵਿਚ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਇਲਾਕੇ ਦੇ ਲੋਕਾਂ, ਸਮਾਜਿਕ ਜਥੇਬੰਦੀਆਂ ਨਾਲ ਸਬੰਧਿਤ ਕਾਰਕੂਨਾ, ਪਾਰਟੀ ਵਰਕਰਾਂ ਤੇ ਇਨਸਾਫ਼ ਲਈ ਜੱਦੋ ਜਹਿਦ ਕਰ ਰਹੇ ਲੋਕਾਂ ਨੂੰ ਇਸ ਰੋਸ ਮਾਰਚ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ |
ਪਿਛਲੀ ਖ਼ਬਰ ਲਾਇਲਪੁਰ ਖ਼ਾਲਸਾ ਕਾਲਜ ’ਚ ਵਾਤਾਵਰਨ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਕਰਵਾਏ ਪੋਸਟਰ ਬਣਾਉਣ ਦੇ ਮੁਕਾਬਲੇ ਅਗਲੀ ਖ਼ਬਰ ਘਰ ’ਚੋਂ ਸਾਮਾਨ ਚੋਰੀ ਹੋਣ ਸੰਬੰਧੀ ਦੋ ਖ਼ਿਲਾਫ਼ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।