22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਨੇ ਸਮੂਹਿਕ ਛੁੱਟੀ ਲੈ ਕੇ ਦਿੱਤਾ ਡੀ.ਸੀ. ਦਫ਼ਤਰ ਮੂਹਰੇ ਧਰਨਾ

ਕਪੂਰਥਲਾ, 21 ਅਕਤੂਬਰ (ਅਮਰਜੀਤ ਕੋਮਲ)-ਪੰਜਾਬ, ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੀ ਤਾਲਮੇਲ ਕਮੇਟੀ ਵਲੋਂ ਮੁਲਾਜ਼ਮਾਂ ਨੂੰ ਸਮੂਹਿਕ ਛੁੱਟੀ ਲੈ ਕੇ ਡੀ. ਸੀ.

ਅਜੀਤ ਡੈਸਕ 22-10-2026

ਕਪੂਰਥਲਾ, 21 ਅਕਤੂਬਰ (ਅਮਰਜੀਤ ਕੋਮਲ)-ਪੰਜਾਬ, ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੀ ਤਾਲਮੇਲ ਕਮੇਟੀ ਵਲੋਂ ਮੁਲਾਜ਼ਮਾਂ ਨੂੰ ਸਮੂਹਿਕ ਛੁੱਟੀ ਲੈ ਕੇ ਡੀ.ਸੀ. ਦਫ਼ਤਰਾਂ ਮੂਹਰੇ ਧਰਨਾ ਦੇ ਕੇ ਰੋਸ ਵਿਖਾਵੇ ਕਰਨ ਦੇ ਸੱਦੇ ਤਹਿਤ ਅੱਜ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੀ ਅਗਵਾਈ ਵਿਚ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਨਾਲ ਸੰਬੰਧਿਤ ਮੁਲਾਜ਼ਮਾਂ ਨੇ ਸਮੂਹਿਕ ਛੁੱਟੀ ਲੈ ਕੇ ਡੀ.ਸੀ. ਦਫ਼ਤਰ ਮੂਹਰੇ ਧਰਨਾ ਦੇ ਕੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ | ਧਰਨੇ ਨੂੰ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੇ ਚੇਅਰਮੈਨ ਤੇ ਡੀ.ਸੀ. ਦਫ਼ਤਰ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਨਰਿੰਦਰ ਸਿੰਘ ਚੀਮਾ, ਜ਼ਿਲ੍ਹਾ ਪ੍ਰਧਾਨ ਸੰਗਤ ਰਾਮ ਬਾਗੀ, ਡੀ.ਸੀ. ਦਫ਼ਤਰ ਯੂਨੀਅਨ ਦੇ ਪ੍ਰਧਾਨ ਹਰਪ੍ਰੀਤ ਸਿੰਘ ਸੰਧੂ, ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਸੁੱਚਾ ਸਿੰਘ ਤੇ ਜਨਰਲ ਸਕੱਤਰ ਗੁਰਦੀਪ ਸਿੰਘ, ਦੀ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਸਵਿੰਦਰਪਾਲ ਉੱਗੀ, ਡੀ.ਟੀ.ਐਫ. ਦੇ ਸੂਬਾਈ ਸੀਨੀਅਰ ਮੀਤ ਪ੍ਰਧਾਨ ਸਰਵਣ ਸਿੰਘ ਔਜਲਾ, ਜ਼ਿਲ੍ਹਾ ਪ੍ਰਧਾਨ ਚਰਨਜੀਤ ਸਿੰਘ, ਡੀ.ਟੀ.ਐਫ. ਦੇ ਜਨਰਲ ਸਕੱਤਰ ਤਜਿੰਦਰ ਸਿੰਘ ਅਲਾਊਦੀਪੁਰ, ਗੌਰਮਿੰਟ ਟੀਚਰ ਯੂਨੀਅਨ ਦੇ ਸੂਬਾਈ ਆਗੂ ਰਸ਼ਪਾਲ ਸਿੰਘ ਵੜੈਚ, ਜ਼ਿਲ੍ਹਾ ਪ੍ਰਧਾਨ ਸੁਖਚੈਨ ਸਿੰਘ ਬੱਧਣ, ਅਧਿਆਪਕ ਦਲ ਦੇ ਆਗੂ ਸੂਬਾਈ ਆਗੂ ਭਜਨ ਸਿੰਘ ਮਾਨ, ਪੀ.ਡਬਲਯੂ.ਡੀ. ਵਰਕਰਜ਼ ਯੂਨੀਅਨ ਦੇ ਆਗੂ ਅਮਰੀਕ ਸਿੰਘ ਸੇਖੋਂ, ਪੰਜਾਬ ਬਾਗਬਾਨੀ ਵਿਭਾਗ ਦੀ ਐਸੋਸੀਏਸ਼ਨ ਦੇ ਸੂਬਾਈ ਪ੍ਰਧਾਨ ਜਸਬੀਰ ਸਿੰਘ, ਸਟੇਟ ਐਵਾਰਡੀ ਅਧਿਆਪਕ ਸੰਤੋਖ ਸਿੰਘ ਮੱਲ੍ਹੀ, ਅਧਿਆਪਕ ਆਗੂ ਸਰਤਾਜ ਸਿੰਘ, ਕੁਲਦੀਪ ਸਿੰਘ, ਸ਼ਸ਼ੀਪਾਲ ਸਿੰਘ, ਜਤਿੰਦਰ ਸਿੰਘ , ਸਰਿਤਾ ਬਹਿਲ, ਉਂਕਾਰ ਸਿੰਘ, ਆਂਗਣਵਾੜੀ ਵਰਕਰਜ਼ ਯੂਨੀਅਨ ਦੇ ਸੂਬਾਈ ਆਗੂ ਮਮਤਾ ਸੈਦਪੁਰ, ਰਜਨੀ ਵਾਲੀਆ, ਪੀ.ਡਬਲਯੂ.ਡੀ. ਤੋਂ ਨਿਸ਼ਾਨ ਸਿੰਘ, ਸਿਹਤ ਵਿਭਾਗ ਦੀ ਜਥੇਬੰਦੀ ਦੇ ਸੂਬਾ ਪ੍ਰਧਾਨ ਨਰਿੰਦਰ ਸਿੰਘ ਤੇ ਹੋਰ ਮੁਲਾਜ਼ਮ ਜਥੇਬੰਦੀਆਂ ਦੇ ਆਗੂਆਂ ਨੇ ਸੰਬੋਧਨ ਕੀਤਾ | ਬੁਲਾਰਿਆਂ ਨੇ ਸਰਕਾਰ ’ਤੇ ਵਾਅਦਾ ਖਿਲਾਫੀ ਦੇ ਦੋਸ਼ ਲਗਾਏ ਤੇ ਕਿਹਾ ਕਿ ਇਕ ਪਾਸੇ ਸਰਕਾਰ ਲੱਖਾਂ ਰੁਪਏ ਇਸ਼ਤਿਹਾਰਬਾਜ਼ੀ ’ਤੇ ਖ਼ਰਚ ਰਹੀ ਹੈ ਤੇ ਦੂਜੇ ਪਾਸੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਡੀ.ਏ. ਦੀ ਅਦਾਇਗੀ ਕਰਨ ਦੇ ਮਾਮਲੇ ਨੂੰ ਅਣਗੌਲਿਆ ਕਰ ਰਹੀ ਹੈ ਜਿਸਨੂੰ ਲੈ ਕੇ ਮੁਲਾਜ਼ਮਾਂ ਤੇ ਪੈਨਸ਼ਨਰਾਂ ’ਚ ਰੋਸ ਪਾਇਆ ਜਾ ਰਿਹਾ ਹੈ | ਬੁਲਾਰਿਆਂ ਨੇ ਸਰਕਾਰ ਨੂੰ ਜ਼ੋਰ ਦੇ ਕੇ ਕਿਹਾ ਕਿ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਬਣਦਾ ਬਕਾਇਆ ਤੇ 10 ਪ੍ਰਤੀਸ਼ਤ ਡੀ.ਏ. ਦੀ ਅਦਾਇਗੀ ਤੁਰੰਤ ਕੀਤੀ ਜਾਵੇ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ, ਕੱਚੇ, ਠੇਕੇ ਤੇ ਆਊਟ ਸੋਰਸ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਜਾਣ, 1 ਜਨਵਰੀ 2016 ਤੋਂ ਪਹਿਲਾਂ ਸੇਵਾ ਮੁਕਤ ਹੋਏ ਪੈਨਸ਼ਨਰਾਂ ਲਈ 2.59 ਗੁਣਾਂਕ ਲਾਗੂ ਕਰਕੇ ਉਨ੍ਹਾਂ ਨੂੰ ਸੋਧੀ ਪੈਨਸ਼ਨ ਦਿੱਤੀ ਜਾਵੇ, ਨਵੇਂ ਭਰਤੀ ਹੋਏ ਮੁਲਾਜ਼ਮਾਂ ਦਾ ਪੋ੍ਰਬੇਸ਼ਨ ਪੀਰੀਅਡ ਖ਼ਤਮ ਕੀਤਾ ਜਾਵੇ, ਕੇਂਦਰੀ ਤਨਖ਼ਾਹ ਸਕੇਲ ਰੱਦ ਕਰਕੇ ਮੁਲਾਜ਼ਮਾਂ ਨੂੰ ਪੰਜਾਬ ਦਾ ਸਕੇਲ ਦਿੱਤਾ ਜਾਵੇ ਤੇ ਮੁਲਾਜ਼ਮਾਂ ਦੇ ਕੱਟੇ ਗਏ 37 ਭੱਤੇ ਮੁੜ ਬਹਾਲ ਕੀਤੇ ਜਾਣ | ਇਸ ਮੌਕੇ ਅਧਿਆਪਕ ਦਲ ਦੇ ਆਗੂ ਸੁਖਦਿਆਲ ਸਿੰਘ ਝੰਡ, ਦਵਿੰਦਰਪਾਲ ਸਿੰਘ ਅਹੂਜਾ, ਰਜਿੰਦਰ ਸੈਣੀ, ਸਚਿਨ ਅਰੋੜਾ, ਜਗਤਾਰ ਸਿੰਘ, ਵਿਨੋਦ ਕਪੂਰ, ਮਨਪ੍ਰੀਤ ਸਿੰਘ, ਮਨੀਸ਼ ਕੁਮਾਰ, ਨਰਿੰਦਰ ਪ੍ਰਾਸ਼ਰ, ਗੁਰਮੁਖ ਸਿੰਘ, ਵਸਣਦੀਪ ਸਿੰਘ, ਕੰਵਲਪ੍ਰੀਤ ਸਿੰਘ ਕੌੜਾ ਆਦਿ ਆਗੂ ਹਾਜ਼ਰ ਸਨ | ਧਰਨੇ ਦੀ ਸਮਾਪਤੀ ‘ਤੇ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੰਗਤ ਰਾਮ ਬਾਗੀ ਨੇ ਦੱਸਿਆ ਕਿ 22 ਅਕਤੂਬਰ ਨੂੰ ਸਵੇਰੇ 10 ਵਜੇ ਵੀ ਮੁਲਾਜ਼ਮ ਸਮੂਹਿਕ ਛੁੱਟੀ ਲੈ ਕੇ ਪੁਰਾਣੀ ਕਚਹਿਰੀ ਚੌਂਕ ਕਪੂਰਥਲਾ ਪੁੱਜਣ ਜਿੱਥੋਂ ਸ਼ਹਿਰ ਵਿਚ ਮੋਟਰਸਾਈਕਲ ਰੈਲੀ ਕੱਢੀ ਜਾਵੇਗੀ ਤੇ ਬਾਅਦ ਵਿਚ ਆਪ ਦੇ ਹਲਕਾ ਇੰਚਾਰਜ ਦੇ ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ | ਉਨ੍ਹਾਂ ਸਮੂਹ ਮੁਲਾਜ਼ਮਾਂ ਨੂੰ ਇਸ ਮੌਕੇ ਪਹੁੰਚਣ ਦੀ ਅਪੀਲ ਕੀਤੀ |

ਪਿਛਲੀ ਖ਼ਬਰ ਹਵਾ ਪ੍ਰਦੂਸ਼ਣ ਨੂੰ ਘਟਾਉਣ ਤੇ ਵਾਤਾਵਰਨ ਦੀ ਸੰਭਾਲ ਲਈ ਲੋਕਾਂ ਨੂੰ ਪ੍ਰਸ਼ਾਸਨ ਨਾਲ ਮਿਲ ਕੇ ਕੰਮ ਕਰਨ ਦੀ ਲੋੜ-ਐਸ.ਡੀ.ਐਮ. ਅਗਲੀ ਖ਼ਬਰ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਸੰਬੰਧੀ ਪਿੰਡ ਦਬੁਰਜੀ ਤੋਂ ਕੱਢੀ ਵਿਸ਼ਾਲ ਸ਼ੋਭਾ ਯਾਤਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।